Pakistan Toshakhana Case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਇਮਰਾਨ ਖਾਨ 'ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ।
ਪਾਕਿਸਤਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ 9 ਅਗਸਤ ਨੂੰ ਸੰਸਦ ਨੂੰ ਭੰਗ ਕਰ ਦੇਣਗੇ, ਜਿਸ ਦੇ ਅੰਦਰ 90 ਦਿਨਾਂ ਦੇ ਅੰਦਰ ਪਾਕਿਸਤਾਨ 'ਚ ਆਮ ਚੋਣਾਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ 3 ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਇਮਰਾਨ ਖਾਨ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ।
ਇਮਰਾਨ ਖਾਨ ਨੇ ਜਾਣਬੁੱਝ ਕੇ ਫਰਜ਼ੀ ਜਾਣਕਾਰੀ ਦਿੱਤੀ - ਅਦਾਲਤ
ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ 'ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਹਨਾਂ ਨੂੰ ਛੇ ਮਹੀਨੇ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ। ਅਦਾਲਤ ਨੇ ਇਹ ਵੀ ਕਿਹਾ, ਇਮਰਾਨ ਖਾਨ ਨੇ ਜਾਣਬੁੱਝ ਕੇ ਫਰਜ਼ੀ ਜਾਣਕਾਰੀ ਦਿੱਤੀ ਹੈ।
ਇਸ ਦੇ ਨਾਲ ਹੀ ਇਮਰਾਨ ਖਾਨ ਅਗਲੇ 5 ਸਾਲਾਂ ਲਈ ਚੋਣ ਲੜਨ ਤੋਂ ਅਯੋਗ ਹੋ ਗਏ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪੰਜਾਬ ਨੇ ਪੁਸ਼ਟੀ ਕੀਤੀ ਹੈ ਕਿ ਇਮਰਾਨ ਖ਼ਾਨ ਨੂੰ ਕੋਟ ਲਖਪਤ ਜੇਲ੍ਹ ਲਿਜਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਇਮਰਾਨ ਖਾਨ 'ਤੇ ਦੋਸ਼ ਸੀ ਕਿ ਉਨ੍ਹਾਂ ਨੇ ਸੱਤਾ 'ਚ ਰਹਿੰਦਿਆਂ ਸਰਕਾਰੀ ਸਟੋਰਾਂ (ਤੋਸ਼ਾਖਾਨਾ) ਤੋਂ ਲਏ ਮਹਿੰਗੇ ਤੋਹਫੇ ਵੇਚ ਕੇ ਮੁਨਾਫਾ ਕਮਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ