Pakistan Train Accident: ਪਾਕਿਸਤਾਨ ਵਿੱਚ ਐਤਵਾਰ (6 ਅਗਸਤ) ਨੂੰ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਦਰਅਸਲ ਇੱਥੇ ਹਜ਼ਾਰਾ ਐਕਸਪ੍ਰੈਸ ਦੀਆਂ ਕਰੀਬ 10 ਬੋਗੀਆਂ ਪਟੜੀ ਤੋਂ ਉਤਰ ਗਈਆਂ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ 'ਚ ਕਈ ਯਾਤਰੀ ਗੰਭੀਰ ਜ਼ਖਮੀ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।



ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਸਹਾਰਾ ਰੇਲਵੇ ਸਟੇਸ਼ਨ ਨੇੜੇ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਵਿਚਕਾਰ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿਚ 80 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਿੰਧ ਦੇ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਜ਼ਖਮੀਆਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜਿਹੇ 'ਚ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਫਿਲਹਾਲ ਟਰੇਨਾਂ ਦੀ ਆਵਾਜਾਈ ਰੁਕੀ 

ਇਸ ਹਾਦਸੇ ਦੇ ਮੱਦੇਨਜ਼ਰ ਪਾਕਿਸਤਾਨ ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਸਿੰਧ ਦੇ ਅੰਦਰੂਨੀ ਜ਼ਿਲ੍ਹਿਆਂ ਤੋਂ ਰੇਲਗੱਡੀਆਂ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ, ਸੰਚਾਲਨ ਨੂੰ ਬਹਾਲ ਕਰਨ ਵਿੱਚ 18 ਘੰਟੇ ਦਾ ਸਮਾਂ ਲੱਗ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਪਟੜੀ ਤੋਂ ਬੋਗੀਆਂ ਨੂੰ ਹਟਾਉਣ ਵਿੱਚ ਸਮਾਂ ਲੱਗਦਾ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸਥਾਨਕ ਪ੍ਰਸ਼ਾਸਨ ਮੁਤਾਬਕ ਹਾਦਸੇ ਤੋਂ ਬਾਅਦ ਨੇੜਲੇ ਹਸਪਤਾਲਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਰਾਹਤ ਅਤੇ ਬਚਾਅ ਕਾਰਜਾਂ 'ਤੇ ਧਿਆਨ ਦਿਓ : ਮਹਿਮੂਦ ਰਹਿਮਾਨ

ਮੀਡੀਆ ਨਾਲ ਗੱਲ ਕਰਦੇ ਹੋਏ ਪਾਕਿਸਤਾਨ ਰੇਲਵੇ ਦੇ ਡਿਪਟੀ ਸੁਪਰਡੈਂਟ ਮਹਿਮੂਦ ਰਹਿਮਾਨ ਨੇ ਕਿਹਾ ਕਿ ਫਿਲਹਾਲ ਬਚਾਅ ਕਾਰਜ ਅਤੇ ਪਟੜੀ ਤੋਂ ਉਤਰੇ ਡੱਬਿਆਂ 'ਚੋਂ ਲੋਕਾਂ ਨੂੰ ਕੱਢਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਦੀ ਜਾਂਚ ਲਈ ਜਲਦੀ ਹੀ ਟੀਮ ਬਣਾਈ ਜਾਵੇਗੀ। ਉਨ੍ਹਾਂ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨੁਕਸਾਨੇ ਗਏ ਡੱਬਿਆਂ ਵਿੱਚੋਂ ਘੱਟੋ-ਘੱਟ 15 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜ਼ਿਆਦਾਤਰ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।