Hardeep Nijjar Murder: ਕੈਨੇਡਾ ਤੇ ਭਾਰਤ ਵਿਚਾਲੇ ਤਣਾਅ ਘਟਣ ਦਾ ਨਾਂ ਨਹੀਂ ਲੈ ਰਿਹਾ। ਭਾਰਤ ਦੇ ਸਖਤ ਕਦਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਨੇ ਮੁੜ ਵੱਡੇ ਖੁਲਾਸੇ ਕੀਤੇ ਹਨ। ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਸੀ। ਇਸ ਦੀ ਜਾਂਚ ਲਈ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ।
ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਧਰਤੀ ‘ਤੇ ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਸ਼ਮੂਲੀਅਤ ਦੇ ਆਪਣੇ ਦੋਸ਼ਾਂ ਦੀ ਪੁਸ਼ਟੀ ਕਰਦੇ ਹੋਏ ਨਵੀਂ ਦਿੱਲੀ ‘ਤੇ 40 ਡਿਪਲੋਮੈਟਾਂ ਨੂੰ ਬਾਹਰ ਕੱਢ ਕੇ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਤੇ ਕਤਲ ਦੀ ਤਹਿ ਤੱਕ ਪਹੁੰਚਣ ਲਈ ਹੋਰ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇ ਵੱਡੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ ਤਾਂ ਇਹ ਦੁਨੀਆ ਨੂੰ ਹੋਰ ਖਤਰਨਾਕ ਬਣਾ ਦੇਵੇਗਾ। ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ, ‘ ਜਦੋਂ ਸਾਨੂੰ ਕੈਨੇਡੀਅਨ ਧਰਤੀ ਉੱਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਪਤਾ ਲੱਗਿਆ ਤਾਂ ਅਸੀਂ ਭਾਰਤ ਨਾਲ ਸੰਪਰਕ ਕੀਤਾ ਤੇ ਮਾਮਲੇ ’ਚ ਸਹਿਯੋਗ ਮੰਗਿਆ।
ਉਨ੍ਹਾਂ ਕਿਹਾ ਕਿ ਇਸ ਮਗਰੋਂ ਅਸੀਂ ਅੰਤਰਰਾਸ਼ਟਰੀ ਕਾਨੂੰਨ ਤੇ ਲੋਕਤੰਤਰ ਦੀ ਪ੍ਰਭੂਸੱਤਾ ਦੀ ਇਸ ਗੰਭੀਰ ਉਲੰਘਣਾ ਬਾਰੇ ਅਮਰੀਕਾ ਤੇ ਹੋਰਾਂ ਆਪਣੇ ਦੋਸਤਾਂ ਤੇ ਸਹਿਯੋਗੀਆਂ ਤੱਕ ਵੀ ਪਹੁੰਚ ਕੀਤੀ।’ ਟਰੋਡੂ ਲਗਤਾਰ ਇਹ ਗੱਲ ਦੀ ਪੈਰਵਾਈ ਕਰ ਰਹੇ ਹਨ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਰਹੀ ਹੈ। ਇਸ ਕਰਕੇ ਦੋਵਾਂ ਮੁਲਕਾਂ ਦੇ ਸਬੰਧ ਕਾਫੀ ਵਿਗੜ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।