ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੋਲ਼ੀ ਕਾਂਡਾਂ ਦੇ ਟਾਕਰੇ ਲਈ ਸਕੂਲ ਅਧਿਆਪਕਾਂ ਨੂੰ ਹਥਿਆਰਬੰਦ ਹੋਣ ਦੀ ਸਲਾਹ ਦਿੱਤੀ ਹੈ। ਰਾਸ਼ਟਰਪਤੀ ਟਰੰਪ ਦਾ ਇਹ ਬਿਆਨ ਬੀਤੀ 15 ਫਰਵਰੀ ਨੂੰ ਫਲੋਰੀਡਾ ਦੇ ਸਕੂਲ ਵਿੱਚ ਇੱਕ ਬੰਦੂਕਧਾਰੀ ਨੌਜਵਾਨ ਨੇ 17 ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਟਰੰਪ ਦਾ ਕਹਿਣਾ ਹੈ ਕਿ ਜੇਕਰ ਅਧਿਆਪਕਾਂ ਕੋਲ ਹਥਿਆਰ ਹੋਣਗੇ ਤਾਂ ਪਿਛਲੇ ਹਫਤੇ ਵਾਪਰੀ ਘਟਨਾ ਨੂੰ ਰੋਕਿਆ ਜਾ ਸਕਦਾ ਹੈ। ਰਾਸ਼ਟਰਪਤੀ ਮੁਤਾਬਕ ਬੰਦੂਕਧਾਰੀ ਅਧਿਆਪਕ ਹੋਏ ਹਮਲੇ ਨੂੰ ਆਸਾਨੀ ਨਾਲ ਰੋਕ ਸਕਦਾ ਹੈ।
ਇਸ ਮੌਕੇ ਅਮਰੀਕੀ ਰਾਸ਼ਟਰਪਤੀ ਨੇ ਮਾਰਜੋਰੀ ਸਟੋਨਮੈਨ ਡਗਲਸ ਹਾਈ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਦੁੱਖ ਸਮਝਿਆ। ਟਰੰਪ ਦੇ ਇਸ ਸੁਝਾਅ ਨੂੰ ਨੈਸ਼ਨਲ ਰਾਈਫਲ ਐਸੋਸੀਏਸ਼ਨ ਨੇ ਵੀ ਆਪਣੀ ਸਹਿਮਤੀ ਦਿੱਤੀ ਹੈ। ਇਸ ਮੌਕੇ ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਸੁਝਾਅ ਦੀ ਸ਼ਲਾਘਾ ਕੀਤੀ ਤੇ ਕਈਆਂ ਨੇ ਵਿਰੋਧ ਜਤਾਇਆ।