ਪੜਚੋਲ ਕਰੋ
Advertisement
ਟਰੰਪ ਨੇ ਸੁਣਾਈ ਖੁਸ਼ਖਬਰੀ! ਭਾਰਤ-ਪਾਕਿ ਲੜਾਈ ਖ਼ਤਮ ਹੋਣ ਦਾ ਐਲਾਨ, ਦੇਖੋ ਵੀਡੀਓ
ਹਨੋਈ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਅਤਨਾਮ ਦੌਰੇ 'ਤੇ ਭਾਰਤ-ਪਾਕਿਸਤਾਨ ਦਰਮਿਆਨ ਜਾਰੀ ਖ਼ਤਰਨਾਕ ਤਣਾਅ ਦੇ ਖ਼ਤਮ ਹੋਣ ਦਾ ਐਲਾਨ ਕੀਤਾ ਹੈ। ਟਰੰਪ ਨੇ ਉੱਤਰ ਕੋਰਿਆਈ ਰਾਸ਼ਟਰਪਤੀ ਕਿਮ ਜੋਂਗ ਉਨ ਨਾਲ ਵੀਅਤਨਾਮ ਵਿੱਚ ਮੁਲਾਕਾਤ ਤੋਂ ਮਗਰੋਂ ਪ੍ਰੈਸ ਕਾਨਫ਼ਰੰਸ ਦੌਰਾਨ ਭਾਰਤ-ਪਾਕਿਸਤਾਨ ਬਾਰੇ ਐਲਾਨ ਕੀਤਾ।
ਟਰੰਪ ਨੇ ਆਪਣੇ ਸਕੱਤਰ ਮਾਈਕ ਪੋਂਪੀਓ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣੇ-ਹੁਣੇ ਚੰਗੀ ਖ਼ਬਰ ਪ੍ਰਾਪਤ ਹੋਈ ਹੈ ਅਤੇ ਉਮੀਦ ਹੈ ਕਿ ਭਾਰਤ ਤੇ ਪਾਕਿਸਤਾਨ ਵਿੱਚ ਜਾਰੀ ਤਣਾਅ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ ਤੇ ਇਹ ਸੰਕਟ ਹੱਲ ਹੋ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੈਸ਼-ਏ-ਮੁਹੰਮਦ ਨੇ ਕਸ਼ਮੀਰ ਦੇ ਪੁਲਵਾਮਾ ਨੇੜੇ ਸੀਆਰਪੀਐਫ ਦੇ ਕਾਫਲੇ 'ਤੇ ਫਿਦਾਈਨ ਹਮਲਾ ਕੀਤਾ ਸੀ, ਜਿਸ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਮਗਰੋਂ ਬੀਤੀ 26 ਫਰਵਰੀ ਨੂੰ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ 'ਤੇ ਭਾਰੀ ਬੰਬਾਰੀ ਕੀਤੀ ਸੀ।
ਇਸ ਤੋਂ ਅਗਲੇ ਦਿਨ ਪਾਕਿਸਤਾਨ ਨੇ ਭਾਰਤੀ ਸਰਹੱਦ 'ਤੇ ਲੜਾਕੂ ਜਹਾਜ਼ਾਂ ਨਾਲ ਬੰਬ ਸੁੱਟੇ। ਦੋਵਾਂ ਦੇਸ਼ਾਂ ਵੱਲੋਂ ਬਰਾਬਰ ਦੀ ਹਵਾਈ ਕਾਰਵਾਈ ਸਦਕਾ ਹਾਲਾਤ ਬੇਹੱਦ ਤਣਾਅਪੂਰਨ ਹਨ। ਹੁਣ ਅਮਰੀਕਾ ਨੇ ਇਸ ਤਣਾਅ ਦੇ ਖ਼ਤਮ ਹੋਣ ਦੇ ਸੰਕੇਤ ਦਿੱਤੇ ਹਨ। ਅੱਜ ਸ਼ਾਮ ਨੂੰ ਭਾਰਤੀ ਫ਼ੌਜਾਂ ਤੇ ਸਰਕਾਰ ਦੀ ਸੰਯੁਕਤ ਪ੍ਰੈਸ ਕਾਨਫਰੰਸ ਵੀ ਹੈ, ਹੋ ਸਕਦਾ ਹੈ ਉਸ ਵਿੱਚ ਅਜਿਹਾ ਹੀ ਕੁਝ ਐਲਾਨ ਕੀਤਾ ਜਾਵੇ।
ਦੇਖੋ ਵੀਡੀਓ-
President @realDonaldTrump and @SecPompeo participate in a Press Conference in Hanoi, Vietnam, on February 28, 2019. pic.twitter.com/qgKX4cbuMd
— Department of State (@StateDept) February 28, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਪੰਜਾਬ
ਦੇਸ਼
ਮਨੋਰੰਜਨ
Advertisement