Canada VS USA: ਅਮਰੀਕਾ ਵੱਲੋਂ ਕੈਨੇਡਾ ਨੂੰ ਖਤਮ ਕਰਨ ਦੀ ਤਿਆਰੀ! ਟਰੰਪ ਵੱਲੋਂ ਖਤਰਨਾਕ ਇਰਾਦਿਆਂ ਦਾ ਐਲਾਨ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਫਿਰ ਦਾਅਵਾ ਕੀਤਾ ਹੈ ਕਿ ਉਹ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਇਹ ਬਿਆਨ ਸੁਪਰ ਬਾਊਲ ਪ੍ਰੀ-ਸ਼ੋਅ ਦੌਰਾਨ ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਦਿੱਤਾ।

Canada becoming 51st state USA: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਤਰਨਾਕ ਇਰਾਦਿਆਂ ਤੋਂ ਦੁਨੀਆ ਹੈਰਾਨ ਹੈ। ਟਰੰਪ ਹੁਣ ਗੁਆਂਢੀ ਮੁਲਕ ਕੈਨੇਡਾ ਦੀ ਹੋਂਦ ਨੂੰ ਚੁਣੌਤੀ ਦੇ ਰਹੇ ਹਨ। ਉਹ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣਾ ਚਾਹੁੰਦੇ ਹਨ। ਬੇਸ਼ੱਕ ਕੈਨੇਡਾ ਨੇ ਇਸ ਦਾ ਵਿਰੋਧ ਕੀਤਾ ਹੈ ਪਰ ਟਰੰਪ ਵਾਰ-ਵਾਰ ਇਸ ਗੱਲ ਨੂੰ ਦੁਹਰਾ ਰਹੇ ਹਨ ਜਿਸ ਤੋਂ ਲੱਗਦਾ ਹੈ ਕਿ ਉਨ੍ਹਾਂ ਨੇ ਕੈਨੇਡਾ ਦੇ ਆਜ਼ਾਦ ਮੁਲਕ ਵਜੋਂ ਖਾਤਮੇ ਦੀ ਰਣਨੀਤੀ ਬਣ ਲਈ ਹੈ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਫਿਰ ਦਾਅਵਾ ਕੀਤਾ ਹੈ ਕਿ ਉਹ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਇਹ ਬਿਆਨ ਸੁਪਰ ਬਾਊਲ ਪ੍ਰੀ-ਸ਼ੋਅ ਦੌਰਾਨ ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਦਿੱਤਾ। ਟਰੰਪ ਨੇ ਕਿਹਾ, "ਅਸੀਂ ਕੈਨੇਡਾ ਨਾਲ ਹਰ ਸਾਲ 200 ਬਿਲੀਅਨ ਡਾਲਰ ਦਾ ਨੁਕਸਾਨ ਝੱਲ ਰਹੇ ਹਾਂ।" ਮੈਂ ਇਹ ਨਹੀਂ ਹੋਣ ਦਿਆਂਗਾ। ਉਨ੍ਹਾਂ ਦੇ ਇਸ ਬਿਆਨ ਨੇ ਮੁੜ ਚਰਚਾ ਛੇੜ ਦਿੱਤੀ ਹੈ ਕਿ ਉਹ ਕੈਨੇਡਾ ਦੀ ਹੋਂਦ ਖਤਮ ਕਰਨਾ ਚਾਹੁੰਦੇ ਹਨ।
ਟਰੰਪ ਨੇ ਐਤਵਾਰ ਨੂੰ ਸੁਪਰ ਬਾਊਲ ਪ੍ਰੀਸ਼ੋਅ ਦੌਰਾਨ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਹ ਕੈਨੇਡਾ ਨੂੰ ਸੰਯੁਕਤ ਰਾਜ ਅਮਰੀਕਾ ਦਾ 51ਵਾਂ ਰਾਜ ਬਣਾਉਣ ਲਈ ਗੰਭੀਰ ਹਨ। ਇਸ ਦੌਰਾਨ ਜਦੋਂ ਟਰੰਪ ਤੋਂ ਪੁੱਛਿਆ ਗਿਆ ਕਿ ਕੀ ਕੈਨੇਡਾ ਨੂੰ ਆਪਣੇ ਨਾਲ ਜੋੜਨ ਦੀ ਉਨ੍ਹਾਂ ਦੀ ਗੱਲ "ਸੱਚੀ" ਸੀ, ਜਿਵੇਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਚੇਤਾਵਨੀ ਦਿੱਤੀ ਸੀ, ਤਾਂ ਉਨ੍ਹਾਂ ਕਿਹਾ, "ਹਾਂ, ਇਹ ਸੱਚ ਹੈ।" ਮੈਨੂੰ ਲੱਗਦਾ ਹੈ ਕਿ ਕੈਨੇਡਾ 51ਵੇਂ ਰਾਜ ਵਜੋਂ ਬਹੁਤ ਬਿਹਤਰ ਹੋਵੇਗਾ ਕਿਉਂਕਿ ਕੈਨੇਡਾ ਕਰਕੇ ਅਸੀਂ ਹਰ ਸਾਲ 200 ਬਿਲੀਅਨ ਡਾਲਰ ਗੁਆਉਂਦੇ ਹਾਂ ਤੇ ਮੈਂ ਅਜਿਹਾ ਨਹੀਂ ਹੋਣ ਦਿਆਂਗਾ। ਡੋਨਾਲਡ ਟਰੰਪ ਨੇ ਕਿਹਾ, ਅਸੀਂ ਹਰ ਸਾਲ ਕੈਨੇਡਾ ਨੂੰ 200 ਬਿਲੀਅਨ ਡਾਲਰ ਦੀ ਸਬਸਿਡੀ ਕਿਉਂ ਦੇ ਰਹੇ ਹਾਂ?
ਟਰੰਪ ਨੇ ਕੈਨੇਡਾ ਨੂੰ ਕਈ ਵਾਰ ਸੁਝਾਅ ਦਿੱਤੇ
ਡੋਨਾਲਡ ਟਰੰਪ ਨੇ ਵਾਰ-ਵਾਰ ਸੁਝਾਅ ਦਿੱਤਾ ਹੈ ਕਿ ਇਹ ਬਿਹਤਰ ਹੋਵੇਗਾ ਜੇਕਰ ਕੈਨੇਡਾ 51ਵਾਂ ਅਮਰੀਕੀ ਰਾਜ ਬਣਨ ਲਈ ਸਹਿਮਤ ਹੋ ਜਾਵੇ। ਉਂਝ ਇਹ ਇੱਕ ਅਜਿਹੀ ਸੰਭਾਵਨਾ ਹੈ ਜੋ ਕੈਨੇਡੀਅਨਾਂ ਵਿੱਚ ਬਹੁਤ ਹੀ ਅਲੋਕਪ੍ਰਿਯ ਹੈ। ਇਸ ਤੋਂ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਕਾਰੋਬਾਰੀ ਤੇ ਮਜ਼ਦੂਰ ਆਗੂਆਂ ਨਾਲ ਬੰਦ ਕਮਰੇ ਵਿੱਚ ਹੋਈ ਮੀਟਿੰਗ ਦੌਰਾਨ ਕਿਹਾ ਕਿ ਟਰੰਪ ਦੀ ਕੈਨੇਡਾ ਨੂੰ 51ਵਾਂ ਅਮਰੀਕੀ ਰਾਜ ਬਣਾਉਣ ਦੀ ਗੱਲ ਸੱਚੀ ਸੀ ਤੇ ਦੇਸ਼ ਦੇ ਕੁਦਰਤੀ ਸਰੋਤਾਂ ਤੱਕ ਪਹੁੰਚ ਦੀ ਇੱਛਾ ਨਾਲ ਜੁੜੀ ਹੋਈ ਸੀ।
ਜਸਟਿਨ ਟਰੂਡੋ ਨੇ ਦਿੱਤੀ ਚੇਤਾਵਨੀ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਟਰੰਪ ਕੈਨੇਡਾ ਨੂੰ ਅਮਰੀਕਾ ਵਿੱਚ ਰਲੇਵੇਂ ਦੀ ਆਪਣੀ ਯੋਜਨਾ ਪ੍ਰਤੀ ਗੰਭੀਰ ਹਨ। ਉਨ੍ਹਾਂ ਕਿਹਾ, 'ਟਰੰਪ ਕੈਨੇਡਾ ਦੇ ਕੁਦਰਤੀ ਸਰੋਤਾਂ ਤੱਕ ਪਹੁੰਚ ਚਾਹੁੰਦੇ ਹਨ ਤੇ ਇਸ ਲਈ ਉਹ ਸਾਨੂੰ ਆਪਣੇ ਦੇਸ਼ ਵਿੱਚ ਸ਼ਾਮਲ ਕਰਨ ਬਾਰੇ ਸੋਚ ਰਹੇ ਹਨ।'
ਅਮਰੀਕਾ ਤੋਂ ਬਿਨਾਂ ਕੈਨੇਡਾ ਅਸਫਲ ਹੋ ਜਾਵੇਗਾ: ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਦਾਅਵਾ ਕੀਤਾ ਕਿ ਕੈਨੇਡਾ ਅਮਰੀਕਾ ਤੋਂ ਬਿਨਾਂ 'ਬਚ ਨਹੀਂ ਸਕਦਾ' ਤੇ ਉਸ ਨੂੰ ਅਮਰੀਕੀ ਸੁਰੱਖਿਆ ਦੇ ਭਰੋਸੇ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਕਿਹਾ, 'ਉਹ ਆਪਣੀ ਫੌਜ 'ਤੇ ਜ਼ਿਆਦਾ ਖਰਚ ਨਹੀਂ ਕਰਦੇ ਕਿਉਂਕਿ ਉਹ ਸੋਚਦੇ ਹਨ ਕਿ ਅਮਰੀਕਾ ਉਨ੍ਹਾਂ ਦੀ ਰੱਖਿਆ ਕਰੇਗਾ ਪਰ ਇਹ ਹੁਣ ਸੰਭਵ ਨਹੀਂ ਹੋਵੇਗਾ। ਇਸ ਦੇ ਨਾਲ ਹੀ ਟਰੰਪ ਨੇ ਕੈਨੇਡਾ ਤੇ ਮੈਕਸੀਕੋ 'ਤੇ 25% ਆਯਾਤ ਡਿਊਟੀ ਲਗਾਉਣ ਦੀ ਚੇਤਾਵਨੀ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਨੇ ਕਿਹਾ ਹੈ ਕਿ ਕੈਨੇਡੀਅਨ ਤੇਲ, ਗੈਸ ਤੇ ਬਿਜਲੀ 'ਤੇ ਇਹ ਟੈਕਸ 10% 'ਤੇ ਰੱਖਿਆ ਜਾਵੇਗਾ।




















