ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਇਸ ਤੋਂ ਬਾਅਦ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਖਾਸ ਗੱਲ ਇਹ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਸਲਾਹਕਾਰ ਹੋਪ ਹਿਕਸ ਕੋਰੋਨਾ ਨਾਲ ਪੀੜਤ ਪਾਈ ਗਈ ਹੈ। ਕੋਰੋਨਾ ਦੇ ਲੱਛਣਾਂ ਤੋਂ ਬਾਅਦ ਹੋਪ ਹਿਕਸ ਨੇ ਕੋਰੋਨਾ ਟੈਸਟ ਕਰਵਾਇਆ ਸੀ।


ਹੋਪ ਹਿਕਸ ਏਅਰ ਫੋਰਸ ਵਨ ਤੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਾਕਾਇਦਾ ਯਾਤਰਾ ਕਰਦੀ ਹੈ। ਹਾਲ ਹੀ ਵਿੱਚ ਹੋਪ ਹਿਕਸ ਹੋਰ ਸੀਨੀਅਰ ਸਾਥੀਆਂ ਨਾਲ ਰਾਸ਼ਟਰਪਤੀ ਦੀ ਬਹਿਸ ਲਈ ਕਲੇਵਲੈਂਡ ਗਈ ਸੀ। ਵ੍ਹਾਈਟ ਹਾਊਸ ਨੇ ਇੱਕ ਬਿਆਨ ਵਿਚ ਕਿਹਾ ਕਿ ਰਾਸ਼ਟਰਪਤੀ ਟਰੰਪ ਉਨ੍ਹਾਂ ਤੇ ਅਮਰੀਕੀ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ।


ਉਧਰ, ਹੋਪ ਹਿਕਸ ਦੇ ਕੋਰੋਨਾ ਪੌਜ਼ੇਟਿਵ ਹੋਣ ਤੋਂ ਬਾਅਦ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਲਿਖਿਆ, "ਹੋਪ ਹਿਕਸ, ਜੋ ਇੱਕ ਛੋਟੇ ਬ੍ਰੇਕ ਤੋਂ ਬਗੈਰ ਵੀ ਇੰਨੀ ਮਿਹਨਤ ਕਰਦੀ ਹੈ, ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਮੈਂ ਤੇ ਫਸਟ ਲੈਡੀ ਕੋਰੋਨਾ ਟੈਸਟ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਾਂ। ਇਸ ਦੌਰਾਨ ਅਸੀਂ ਆਪਣੇ ਆਪ ਨੂੰ ਵੱਖ ਕਰ ਰਹੇ ਹਾਂ।"

ਦੱਸ ਦਈਏ ਕਿ ਹੋਪ ਹਿਕਸ ਇਸ ਸਾਲ ਨਿੱਜੀ ਖੇਤਰ ਵਿੱਚ ਕੰਮ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਪਰਤੀ ਸੀ। ਉਸ ਨੂੰ ਅਮਰੀਕੀ ਰਾਸ਼ਟਰਪਤੀ ਦਾ ਨਿੱਜੀ ਸਲਾਹਕਾਰ ਬਣਾਇਆ ਗਿਆ। ਇਸ ਤੋਂ ਪਹਿਲਾਂ ਉਹ ਵ੍ਹਾਈਟ ਹਾਊਸ ਦੇ ਡਾਇਰੈਕਟਰ ਕਮਿਊਨੀਕੇਸ਼ਨਜ਼ ਵਜੋਂ ਕੰਮ ਕਰ ਰਹੀ ਸੀ। ਹੋਪ ਹਿਕਸ ਟਰੰਪ ਦੇ 2016 ਦੇ ਰਾਸ਼ਟਰਪਤੀ ਕੈਂਪੇਨ ਦੀ ਬੁਲਾਰੀ ਸੀ।

ਹਾਂਗ ਕਾਂਗ ਵਿਚ ਚੀਨ ਦੇ ਨੈਸ਼ਨਲ ਡੇਅ ਦੀ ਪਰੇਡ ਵਿਚ ਲਹਿਰਾਇਆ ਗਿਆ ਤਿਰੰਗਾ, ਜਾਣੋ ਕਾਰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904