ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਮਰੀਕੀ ਕਾਨੂੰਨ ਵਿੱਚ ਇੱਕ ਹੋਰ ਬਦਲਾਅ ਕਰ ਰਹੇ ਹਨ। ਇਸ ਅਮਰੀਕਾ ਵਿੱਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਣ ਵਾਲੀ ਕੁਦਰਤੀ ਨਾਗਰਿਕਤਾ ਖ਼ਤਮ ਕਰ ਦਿੱਤੀ ਜਾਏਗੀ। ਕਾਨੂੰਨ ਤਹਿਤ ਅਮਰੀਕਾ ਵਿੱਚ ਜਨਮ ਲੈਣ ਵਾਲੇ ਬੱਚਿਆਂ ਨੂੰ ਉੱਥੋਂ ਦੀ ਨਾਗਰਿਕਤਾ ਦੇ ਦਿੱਤੀ ਜਾਂਦੀ ਹੈ। ਟਰੰਪ ਨੇ ਕਿਹਾ ਕਿ ਜੋ ਪਰਿਵਾਰ ਅਮਰੀਕਾ ਵਿੱਚ ਰਿਹਾ ਹੀ ਨਹੀਂ, ਬੱਸ ਇੱਕੋ ਵਾਰ ਅਮਰੀਕਾ ਵਿੱਚ ਆਉਂਦਾ ਹੈ ਪਰ ਉਨ੍ਹਾਂ ਦੇ ਬੱਚੇ ਨੂੰ ਅਮਰੀਕਾ ਦੀ ਨਾਗਰਿਕਤਾ ਮਿਲ ਜਾਂਦੀ ਹੈ। ਉੱਧਰ ਅਮਰੀਕੀ ਕਾਂਗਰਸ ਦੇ ਲੀਡਰ ਟਰੰਪ ਦੇ ਇਸ ਫੈਸਲੇ ਦੀ ਨਿਖੇਧੀ ਕਰ ਰਹੇ ਹਨ।


ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਕੁਦਰਤੀ ਨਾਗਰਿਕਤਾ ਬਹੁਤ ਮਹੱਤਰਪੂਰਨ ਹੈ। ਇਹ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਜਨਮ ਅਧਿਕਾਰਿਤ ਨਾਗਰਿਕਤਾ ਵਿੱਚ ਬਦਲਾਅ ਲਿਆਉਣ ਲਈ ਸੰਵਿਧਾਨ ਵਿੱਚ ਬਦਲਾਅ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨਿਯਮ ਨੂੰ ਖ਼ਤਮ ਕਰਨ ਦੀ ਲੋੜ ਹੈ। ਹਾਲਾਂਕਿ ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਪਸੰਦ ਇਹ ਹੈ ਕਿ ਇਹ ਬਦਲਾਅ ਸੰਸਦ ਦੇ ਸਹਾਰੇ ਲਿਆ ਜਾਏ।
ਟਰੰਪ ਨੇ ਕਿਹਾ ਕਿ ਇਸ ਕਾਨੂੰਨ ਨੂੰ ਸਰਕਾਰੀ ਆਰਡਰ ਪਾਸ ਕਰਕੇ ਵੀ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੁੱਦੇ ’ਤੇ ਆਖਰੀ ਫੈਸਲਾ ਸੁਪਰੀਮ ਕੋਰਟ ਦਾ ਹੀ ਹੋਏਗਾ। ਟਰੰਪ ਨੇ ਨਾਗਰਿਕਤਾ ਦੇ ਮੌਜੂਦਾ ਕਾਨੂੰਨ ਨੂੰ ਬੇਤੁਕਾ ਕਿਹਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿੱਚ ਬਦਲਾਅ ਕਰਨ ਲਈ ਕੋਈ ਸੰਵਿਧਾਨਕ ਸੋਧ ਦੀ ਜ਼ਰੂਰਤ ਨਹੀਂ, ਬਲਕਿ ਇਹ ਐਗਜ਼ੀਕਿਊਟਿਵ ਆਰਡਰ ਪਾਸ ਕਰਨ ਨਾਲ ਹੀ ਹੋ ਜਾਏਗਾ।