ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਟਰੰਪ ਨੇ ਟਵੀਟ ਕਰ ਦਿੱਤੀ ਜਾਣਕਾਰੀ
ਏਬੀਪੀ ਸਾਂਝਾ | 18 Dec 2020 07:09 PM (IST)
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਵਾਸ਼ਿੰਗਟਨ: ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਵੈਕਸੀਨ ਆਪਣੇ ਰਾਹ 'ਚ ਹੈ। ਦੱਸ ਦਈਏ ਕਿ ਅਮਰੀਕਾ ਵਿੱਚ ਫਾਈਜ਼ਰ ਵਲੋਂ ਵਿਕਸਤ ਕੀਤੇ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਹਾਲ ਹੀ ਵਿੱਚ ਮਨਜ਼ੂਰੀ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਵੈਕਸੀਨ ਦਿੱਤੇ ਜਾ ਰਹੇ ਹਨ। ਥੋੜ੍ਹੀ ਜਿਹੀ ਗਿਣਤੀ ਵਿਚ ਉਪਲਬਧ ਇਹ ਵੈਕਸੀਨ ਸਿਹਤ ਕਰਮਚਾਰੀਆਂ ਨੂੰ ਹਨ। ਦੱਸ ਦਈਏ ਕਿ ਅੱਜ ਅਮਰੀਕਾ ਦੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫਡੀਏ) ਦੀ ਸਲਾਹਕਾਰ ਕਮੇਟੀ ਨੇ ਮਾਡਰਨਾ ਵਲੋਂ ਵਿਕਸਤ ਕੀਤੇ ਕੋਵਿਡ-19 ਟੀਕੇ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਮਰੀਕਾ ਵਿਚ ਕੋਰੋਨਾ ਕਾਰਨ ਹੁਣ ਤਕ 3,10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। Kisan Mahasammelan: ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨਾਂ ਬਾਰੇ ਵੱਡੇ ਦਾਅਵੇ, ਵਿਰੋਧੀਆਂ ਨੂੰ ਘੇਰਦਿਆਂ ਕਹੀਆਂ ਵੱਡੀਆਂ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904