ਪੜਚੋਲ ਕਰੋ

ਇੰਡੋਨੇਸ਼ੀਆ 'ਚ ਸਭ ਤੋਂ ਵੱਡੀ ਕੁਦਰਤੀ ਆਫ਼ਤ, 832 ਤੋਂ ਵੱਧ ਮੌਤਾਂ

ਜਕਾਰਤਾ: ਇੰਡੋਨੇਸ਼ੀਆ ਵਿੱਚ ਬੀਤੇ ਸ਼ੁੱਕਰਾਵਰ ਨੂੰ ਆਈ ਸੁਨਾਮੀ ਤੇ ਭੂਚਾਲ ਕਾਰਨ ਹੁਣ ਤਕ 832 ਮੌਤਾਂ ਦੀ ਪੁਸ਼ਟੀ ਹੋ ਗਈ ਹੈ ਤੇ ਸੈਂਕੜੇ ਲੋਕ ਜ਼ਖ਼ਮੀ ਹਨ। ਦੋ ਦਿਨ ਪਹਿਲਾਂ ਇੰਡੋਨੇਸ਼ੀਆ ਦੇ ਸੁਲਾਵੇਸੀ ਟਾਪੂ ਵਿੱਚ 7.5 ਦੀ ਤੀਬਰਤਾ ਵਾਲਾ ਜ਼ਬਰਦਸਤ ਭੂਚਾਲ ਆਇਆ ਸੀ, ਜਿਸ ਤੋਂ ਬਾਅਦ ਉੱਠੀ ਸੁਨਾਮੀ ਨੇ ਦੇਸ਼ ਵਿੱਚ ਵੱਡੀ ਤਬਾਹੀ ਲਿਆਂਦੀ ਹੈ। ਇਸ ਤੋਂ ਪਹਿਲਾਂ 384 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੀ, ਪਰ ਹੁਣ ਮੌਤਾਂ ਦਾ ਅੰਕੜਾ ਵਧ ਗਿਆ ਹੈ। ਇੰਡੋਨੇਸ਼ੀਆ 'ਚ ਇਸ ਸਾਲ ਦੀ ਇਹ ਸਭ ਤੋਂ ਵੱਡੀ ਕੁਦਰਤੀ ਆਫ਼ਤ ਹੈ। ਇੰਡੋਨੇਸ਼ੀਆ ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਸੁਤਪੋ ਪੁਰਵੋ ਨੁਗਰੋਹੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੁਨਾਮੀ ਤੇ ਭੂਚਾਲ ਕਾਰਨ ਮੌਤਾਂ ਦੀ ਗਿਣਤੀ 384 ਤੋਂ ਵਧ ਕੇ 832 ਹੋ ਗਈ ਹੈ ਤੇ 540 ਲੋਕ ਗੰਭੀਰ ਜ਼ਖ਼ਮੀ ਹਨ। ਉਨ੍ਹਾਂ ਦੱਸਿਆ ਕਿ ਭੂਚਾਲ ਕਾਰਨ ਬਹੁਤ ਸਾਰੀਆਂ ਇਮਾਰਤਾਂ ਢਹਿ ਗਈਆਂ ਤੇ ਸੈਂਕੜੇ ਲੋਕ ਬੇਘਰ ਹੋ ਗਏ। ਬੇਘਰ ਹੋਏ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਠਾਹਰ ਦਿੱਤੀ ਗਈ ਹੈ। ਸੁਨਾਮੀ ਨੇ ਇੰਡੋਨੇਸ਼ੀਆ ਦੇ ਸਮੁੰਦਰੀ ਕੰਢੇ 'ਤੇ ਵੱਸੇ ਤਕਰੀਬਨ ਸਾਢੇ ਤਿੰਨ ਲੱਖ ਦੀ ਵਸੋਂ ਵਾਲੇ ਸ਼ਹਿਰ ਪਾਲੂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਸ ਕੁਦਰਤੀ ਆਫ਼ਤ ਕਾਰਨ ਬਿਜਲੀ ਤੇ ਸੰਚਾਰ ਸੇਵਾਵਾਂ ਠੱਪ ਹੋ ਗਈਆਂ ਹਨ। ਨੁਗਰੋਹੂ ਨੇ ਦੱਸਿਆ ਕਿ ਕਈ ਥਾਈਂ ਸੁਨਾਮੀ ਦੀਆਂ ਲਹਿਰਾਂ ਛੇ ਮੀਟਰ ਤਕ ਉੱਚੀਆਂ ਸਨ। ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਦੁਨੀਆ ਦੇ ਅਜਿਹੇ ਖੇਤਰਾਂ ਵਿੱਚੋਂ ਇੱਕ ਹੈ ਜਿੱਥੇ ਸਭ ਤੋਂ ਵੱਧ ਭੂਚਾਲ ਆਉਂਦੇ ਹਨ। ਇਸੇ ਸਾਲ ਦੀ ਸ਼ੁਰੂਆਤ ਵਿੱਚ ਆਏ ਭੂਚਾਲ ਵਿੱਚ ਵੀ 550 ਲੋਕਾਂ ਦੀ ਮੌਤ ਹੋ ਗਈ ਸੀ ਤੇ ਤਕਰੀਬਨ 1,500 ਜ਼ਖ਼ਮੀ ਹੋ ਗਏ ਸਨ। ਇਸ ਦੌਰਾਨ 4,00,000 ਲੋਕ ਬੇਘਰ ਹੋ ਗਏ ਸਨ। ਸਾਲ 2004 ਵਿੱਚ ਦੇਸ਼ ਦੇ ਸੁਮਾਤਰਾ ਵਿੱਚ ਇੱਥੋਂ ਦੇ ਇਤਿਹਾਸ ਦਾ ਸਭ ਤੋਂ ਵੱਡਾ ਤੇ ਦੁਨੀਆ ਵਿੱਚ ਤੀਜਾ ਸਭ ਤੋਂ ਖ਼ਤਰਨਾਕ ਭੂਚਾਲ ਆਇਆ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 9.1 ਦਰਜ ਕੀਤੀ ਗਈ ਸੀ। ਇਸ ਦੌਰਾਨ ਤਕਰੀਬਨ 2,20,000 ਲੋਕਾਂ ਦੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget