ਪੜਚੋਲ ਕਰੋ
Advertisement
Turkiye-Syria Earthquake : ਤੁਰਕੀ-ਸੀਰੀਆ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹਜ਼ਾਰ ਤੋਂ ਪਾਰ , UN ਬੋਲਿਆ - 50 ਹਜ਼ਾਰ ਮੌਤਾਂ ਦਾ ਅਨੁਮਾਨ
Turkiye-Syria Earthquake : ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਵੇਂ ਅੰਕੜਿਆਂ ਮੁਤਾਬਕ ਹੁਣ ਤੱਕ 29,896 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਤਬਾਹੀ 'ਚ 85 ਹਜ਼ਾਰ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
Turkiye-Syria Earthquake : ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਵੇਂ ਅੰਕੜਿਆਂ ਮੁਤਾਬਕ ਹੁਣ ਤੱਕ 29,896 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਤਬਾਹੀ 'ਚ 85 ਹਜ਼ਾਰ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਭੂਚਾਲ ਦਾ ਸਭ ਤੋਂ ਵੱਧ ਨੁਕਸਾਨ ਤੁਰਕੀ ਨੂੰ ਹੋਇਆ ਹੈ। ਇੱਥੇ 24,617 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 80 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਸੀਰੀਆ 'ਚ 5,279 ਲੋਕ ਮਾਰੇ ਗਏ ਅਤੇ 5,000 ਤੋਂ ਵੱਧ ਜ਼ਖਮੀ ਹੋ ਗਏ। ਇੱਕ ਅੰਤਰਰਾਸ਼ਟਰੀ ਨਿਊਜ਼ ਏਜੰਸੀ ਬੀਐਨਓ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 'ਤੇ ਵੱਡਾ ਦਾਅਵਾ ਕਰਦੇ ਹੋਏ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 50,000 ਤੱਕ ਪਹੁੰਚ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ 'ਚ ਖੋਲ੍ਹੇ ਮਹੱਲਾ ਕਲੀਨਿਕ 'ਚੋਂ ਚੋਰ ਪ੍ਰਿੰਟਰ ਤੇ ਏਸੀ ਲੈ ਕੇ ਹੋਏ ਫਰਾਰ
ਜਰਮਨੀ ਦੇ ਗ੍ਰਹਿ ਮੰਤਰੀ ਨੈਨਸੀ ਫੇਜ਼ਰ ਦਾ ਵੱਡਾ ਐਲਾਨ
ਇਸ ਦੌਰਾਨ ਜਰਮਨੀ ਦੇ ਗ੍ਰਹਿ ਮੰਤਰੀ ਨੈਨਸੀ ਫੇਗਰ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਦੇਸ਼ ਤੁਰਕੀ ਅਤੇ ਸੀਰੀਆ ਦੇ ਭੂਚਾਲ ਪੀੜਤਾਂ ਨੂੰ ਤਿੰਨ ਮਹੀਨੇ ਦਾ ਵੀਜ਼ਾ ਦੇਵੇਗਾ। ਫੇਜ਼ਰ ਨੇ ਰੋਜ਼ਾਨਾ ਅਖਬਾਰ ਬਿਲਡ ਨੂੰ ਦੱਸਿਆ ਕਿ ਇਹ ਐਮਰਜੈਂਸੀ ਸਹਾਇਤਾ ਹੈ। ਦੱਸ ਦਈਏ ਕਿ ਤੁਰਕੀ ਦੇ ਭੂਚਾਲ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਅਤੇ ਬਚਾਅ ਦਾ ਕੰਮ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ। ਮਲਬਾ ਹਟਾਉਣ ਲਈ ਹੈਵੀ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਜਰਮਨੀ ਦੇ ਗ੍ਰਹਿ ਮੰਤਰੀ ਨੈਨਸੀ ਫੇਜ਼ਰ ਦਾ ਵੱਡਾ ਐਲਾਨ
ਇਸ ਦੌਰਾਨ ਜਰਮਨੀ ਦੇ ਗ੍ਰਹਿ ਮੰਤਰੀ ਨੈਨਸੀ ਫੇਗਰ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਦੇਸ਼ ਤੁਰਕੀ ਅਤੇ ਸੀਰੀਆ ਦੇ ਭੂਚਾਲ ਪੀੜਤਾਂ ਨੂੰ ਤਿੰਨ ਮਹੀਨੇ ਦਾ ਵੀਜ਼ਾ ਦੇਵੇਗਾ। ਫੇਜ਼ਰ ਨੇ ਰੋਜ਼ਾਨਾ ਅਖਬਾਰ ਬਿਲਡ ਨੂੰ ਦੱਸਿਆ ਕਿ ਇਹ ਐਮਰਜੈਂਸੀ ਸਹਾਇਤਾ ਹੈ। ਦੱਸ ਦਈਏ ਕਿ ਤੁਰਕੀ ਦੇ ਭੂਚਾਲ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਅਤੇ ਬਚਾਅ ਦਾ ਕੰਮ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ। ਮਲਬਾ ਹਟਾਉਣ ਲਈ ਹੈਵੀ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲਹਿਰਾਗਾਗਾ 'ਚ 4 ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਦੁਕਾਨਦਾਰ ਤੋਂ ਲੁੱਟੇ ਲੱਖਾਂ ਰੁਪਏ , ਘਟਨਾ ਸੀਸੀਟੀਵੀ 'ਚ ਕੈਦ
ਵਿਸ਼ਵ ਬੈਂਕ ਨੇ ਤੁਰਕੀ ਨੂੰ ਦਿੱਤੇ ਐਨੇ ਅਰਬ ਡਾਲਰ
ਵਿਸ਼ਵ ਬੈਂਕ ਨੇ ਤੁਰਕੀ ਨੂੰ ਦਿੱਤੇ ਐਨੇ ਅਰਬ ਡਾਲਰ
ਵਿਸ਼ਵ ਬੈਂਕ ਨੇ ਕੁਦਰਤੀ ਆਫ਼ਤ ਤੋਂ ਗੁਜ਼ਰ ਰਹੇ ਤੁਰਕੀ ਨੂੰ 1.78 ਬਿਲੀਅਨ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਤੁਰਕੀ ਅਤੇ ਸੀਰੀਆ ਨੂੰ 85 ਮਿਲੀਅਨ ਡਾਲਰ ਦੀ ਮਦਦ ਦਾ ਐਲਾਨ ਕੀਤਾ ਹੈ। ਭਾਰਤ ਵੀ ਤੁਰਕੀ ਦੀ ਲਗਾਤਾਰ ਮਦਦ ਕਰ ਰਿਹਾ ਹੈ। ਰਾਹਤ ਸਮੱਗਰੀ ਅਤੇ ਸੈਨਿਕਾਂ ਅਤੇ ਡਾਕਟਰਾਂ ਦੀ ਫੌਜ ਨੂੰ ਇਕ ਤੋਂ ਬਾਅਦ ਇਕ ਜਹਾਜ਼ ਰਾਹੀਂ ਭੇਜਿਆ ਜਾ ਰਿਹਾ ਹੈ। ਭਾਰਤ ਦੀ NDRF ਦੀ ਟੀਮ ਜ਼ਮੀਨ 'ਤੇ ਮੌਜੂਦ ਹੈ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement