China Hospital Fire: ਚੀਨ 'ਚ ਦਰਦਨਾਕ ਹਾਦਸਾ, ਹਸਪਤਾਲ 'ਚ ਅੱਗ ਲੱਗਣ ਕਾਰਨ 21 ਲੋਕਾਂ ਦੀ ਮੌਤ
China Hospital Fire: ਚੀਨ ਦੀ ਰਾਜਧਾਨੀ ਬੀਜਿੰਗ ਦੇ ਇਕ ਹਸਪਤਾਲ 'ਚ ਅੱਗ ਲੱਗਣ ਕਾਰਨ ਕਈ ਮਰੀਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਿਆ ਜਾ ਸਕਦਾ ਹੈ।
China: ਚੀਨ ਦੀ ਰਾਜਧਾਨੀ ਬੀਜਿੰਗ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ। ਜਦਕਿ 71 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਸ ਦਰਦਨਾਕ ਹਾਦਸੇ ਤੋਂ ਬਾਅਦ ਹਸਪਤਾਲ 'ਚ ਹਫੜਾ-ਦਫੜੀ ਮਚ ਗਈ। ਅੱਗ 'ਚ ਝੁਲਸਣ ਕਾਰਨ ਕਈ ਮਰੀਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਿਆ ਜਾ ਸਕਦਾ ਹੈ।
ਸਰਕਾਰੀ ਨਿਯੰਤਰਣ 'ਚਾਈਨਾ ਡੇਲੀ' ਦੀ ਖਬਰ ਮੁਤਾਬਕ ਬੀਜਿੰਗ ਦੇ ਫੇਂਗਤਾਈ ਜ਼ਿਲ੍ਹੇ 'ਚ ਸਥਿਤ ਇਕ ਹਸਪਤਾਲ 'ਚ ਅੱਗ ਲੱਗਣ ਤੋਂ ਬਾਅਦ ਇਹ ਹਾਦਸਾ ਵਾਪਰਿਆ। ਰਿਪੋਰਟ ਮੁਤਾਬਕ ਅੱਗ ਮੰਗਲਵਾਰ ਦੁਪਹਿਰ 12.57 ਵਜੇ (ਸਥਾਨਕ ਸਮੇਂ) 'ਤੇ ਲੱਗੀ। ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪੁੱਜੀ।
ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ 71 ਮਰੀਜ਼ਾਂ ਨੂੰ ਬਚਾ ਕੇ ਹਸਪਤਾਲ ਤੋਂ ਦੂਜੀ ਥਾਂ 'ਤੇ ਭੇਜ ਦਿੱਤਾ ਗਿਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਇਸ ਸਬੰਧੀ ਜਾਂਚ ਜਾਰੀ ਹੈ।
#Beijing #China🇨🇳- At least 21 people killed while 71 others were evacuated in fire blaze caught at the inpatient department building of Changfeng Hospital in #Fengtai District, officials said (📹吴文行wenxingwu) pic.twitter.com/8wFY4QnUpp
— CyclistAnons🚲 (@CyclistAnons) April 18, 2023">
ਇਹ ਵੀ ਪੜ੍ਹੋ: Air India Flight: ਏਅਰ ਇੰਡੀਆ ਫਲਾਈਟ ਦੀ ਵਿੰਡਸ਼ੀਲਡ 'ਚ ਆਈ ਦਰਾਰ, ਦਿੱਲੀ ਏਅਰਪੋਰਟ ‘ਤੇ ਹੋਈ ਲੈਂਡਿੰਗ