ਇਸਲਾਮਾਬਾਦ: ਪਾਕਿਸਤਾਨ ਨੇ ਦਾਅਵਾ ਹੈ ਕਿ ਭਾਰਤੀ ਸੈਨਾ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਉਨ੍ਹਾਂ ਦੇ ਦੋ ਸੈਨਿਕ ਮਾਰੇ ਗਏ ਹਨ। ਪਾਕਿਸਤਾਨ ਅਨੁਸਾਰ ਹਮਲਾ ਆਜ਼ਾਦ ਇਲਾਕੇ ਵਿੱਚ ਕੀਤਾ ਗਿਆ। ਦੂਜੇ ਪਾਸੇ ਸੂਤਰਾਂ ਅਨੁਸਾਰ ਪਾਕਿਸਤਾਨ ਦੇ ਕਈ ਫੌਜੀ ਮਾਰੇ ਗਏ ਹਨ। ਪਾਕਿਸਤਾਨ ਸੱਚਾਈ ਛੁਪਾ ਰਿਹਾ ਹੈ।
ਪਾਕਿਸਤਾਨ ਸੈਨਾ ਦੇ ਇੰਟਰ ਸਰਵਿਸ ਪਬਲਿਕ ਰਿਲੇਸ਼ਨ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਅਨੁਸਾਰ ਫਾਇਰਿੰਗ ਤੜਕੇ 2.30 ਵਜੇ ਦੇ ਕਰੀਬ ਕੀਤੀ ਗਈ। ਪਾਕਿਸਤਾਨ ਸੈਨਾ ਅਨੁਸਾਰ ਉਨ੍ਹਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਹੈ।
ਕਸ਼ਮੀਰ ਦੇ ਉੜੀ ਇਲਾਕੇ ਵਿੱਚ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿੱਚ ਤਣਾਅ ਲਗਾਤਾਰ ਵਧ ਗਿਆ ਸੀ। ਦੂਜੇ ਪਾਸੇ ਭਾਰਤ ਨੇ ਮੰਨਿਆ ਹੈ ਕਿ ਉਨ੍ਹਾਂ ਪਾਕਿਸਤਾਨ ਦੇ ਇਲਾਕੇ ਵਿੱਚ ਜਾ ਕੇ ਦਹਿਸ਼ਤਗਰਦਾਂ ਦੇ ਕੈਂਪਾਂ ਉੱਤੇ ਹਮਲਾ ਕੀਤਾ ਗਿਆ ਹੈ।