(Source: ECI/ABP News/ABP Majha)
UAE ਨੇ ਭਾਰਤ ਸਮੇਤ ਇਨ੍ਹਾਂ 15 ਦੇਸ਼ਾਂ ਦੇ ਲੋਕਾਂ ਨੂੰ ਵਾਪਸੀ ਦੀ ਦਿੱਤੀ ਇਜਾਜ਼ਤ, ਇਨ੍ਹਾਂ ਸ਼ਰਤਾਂ ਨਾਲ ਮਿਲੇਗੀ ਐਂਟਰੀ
ਯੂਏਈ 12 ਸਤੰਬਰ, 2021 ਤੋਂ WHO ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਉਨ੍ਹਾਂ ਲੋਕਾਂ ਨੂੰ ਪਰਤਣ ਦੀ ਇਜਾਜ਼ਤ ਦਿੰਦਾ ਹੈ ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ।
ਸੰਯੁਕਤ ਅਰਬ ਅਮੀਰਾਤ ਨੇ ਸ਼ੁੱਕਰਵਾਰ ਕਿਹਾ ਕਿ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀ ਆਂ ਦੋਵੇਂ ਖੁਰਾਕਾਂ ਲੈਣ ਵਾਲੇ 15 ਦੇਸ਼ਾਂ ਦੇ ਉਹ ਲੋਕ 12 ਸਤੰਬਰ ਤੋਂ ਯੂਏਈ ਪਰਤ ਸਕਦੇ ਹਨ, ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ। ਟਵਿਟਰ 'ਤੇ ਇਕ ਅਧਿਕਾਰਤ ਬਿਆਨ ਸਾਂਝਾ ਕਰਦਿਆਂ ਕਿਹਾ ਕਿ ਜੋ ਲੋਕ ਪਰਤ ਸਕਦੇ ਹਨ, ਉਨ੍ਹਾਂ 'ਚ ਉਹ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮਾਂ ਵਿਦੇਸ਼ 'ਚ ਰਹੇ।
ਬਿਆਨ ਦੇ ਮੁਤਾਬਕ, 'ਯੂਏਈ 12 ਸਤੰਬਰ, 2021 ਤੋਂ WHO ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਉਨ੍ਹਾਂ ਲੋਕਾਂ ਨੂੰ ਪਰਤਣ ਦੀ ਇਜਾਜ਼ਤ ਦਿੰਦਾ ਹੈ ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ। ਇਨ੍ਹਾਂ 'ਚ ਉਹ ਲੋਕ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮੇਂ ਤਕ ਵਿਦੇਸ਼ 'ਚ ਰਹੇ।
ਯੂਏਈ ਦੇ ਇਸ ਫੈਸਲੇ ਨਾਲ ਭਾਰਤ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ, ਵੀਅਤਨਾਮ, ਨਾਮੀਬਿਆ, ਜੌਂਬੀਆ, ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ, ਯੁਗਾਂਡਾ, ਸਿਏਰਾ ਲਿਓਨ, ਲਾਇਬੇਰੀਆ, ਦੱਖਣੀ ਅਫਰੀਕਾ, ਨਾਈਜੀਰੀਆ ਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ ਮਿਲੇਗੀ। ਆਰਾਇਵਲ ਸ਼ਰਤਾਂ ਬਾਰੇ ਵੇਰਵਾ ਦਿੰਦਿਆਂ ਯੂਏਈ ਨੇ ਕਿਹਾ ਆਈਸੀਏ ਦੀ ਵੈਬਸਾਈਟ ਜ਼ਰੀਏ ਅਪਲਾਈ ਕਰ ਸਕਦੇ ਹਨ।
ਯੂਏਈ ਪਹੁੰਚਣ ਤੇ ਯਾਤਰੀਆਂ ਨੂੰ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਕੋਵਿਡ-19 ਦੀ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾ ਤੋਂ ਜਾਂਚ ਰਵਾਨਾ ਹੋਣ ਦੇ 48 ਘੰਟੇ ਦੇ ਅੰਦਰ ਦੀ ਹੋਣੀ ਚਾਹੀਦੀ ਹੈ। 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਸ ਪ੍ਰਕਿਰਿਆ 'ਚੋਂ ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab Police: ਪੰਜਾਬ ਪੁਲਿਸ ’ਚ ਵੱਡਾ ਫੇਰ-ਬਦਲ, 5 ਨਵੇਂ IPS ਦੀਆਂ ਨਿਯੁਕਤੀਆਂ, 70 ਡੀਐਸਪੀ ਬਦਲੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904