(Source: ECI/ABP News)
UK Flight Update: ਬ੍ਰਿਟੇਨ 'ਚ ਹਜ਼ਾਰਾਂ ਉਡਾਣਾਂ ਪ੍ਰਭਾਵਿਤ, ਟ੍ਰੈਫਿਕ ਕੰਟਰੋਲ ਸਿਸਟਮ ਠੱਪ
UK Air Traffic Control: ਬ੍ਰਿਟੇਨ 'ਚ ਏਅਰ ਟ੍ਰੈਫਿਕ ਕੰਟਰੋਲਰ ਤਕਨੀਕੀ ਖਰਾਬੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਕਈ ਉਡਾਣਾਂ 'ਚ ਦੇਰੀ ਹੋ ਸਕਦੀ ਹੈ, ਅਜਿਹੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
Air Traffic Control: ਯੂਕੇ ਵਿੱਚ ਏਅਰ ਟ੍ਰੈਫਿਕ ਕੰਟਰੋਲ ਵਿੱਚ ਤਕਨੀਕੀ ਸਮੱਸਿਆ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ। ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬੀਬੀਸੀ ਦੀ ਰਿਪੋਰਟ ਦੇ ਅਨੁਸਾਰ ਬ੍ਰਿਟੇਨ ਦੀ ਰਾਸ਼ਟਰੀ ਹਵਾਈ ਆਵਾਜਾਈ ਸੇਵਾਵਾਂ ਨੇ ਕਿਹਾ, "ਉਨ੍ਹਾਂ ਨੂੰ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੇ ਵਿੱਚ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ।"
ਰਿਪੋਰਟਾਂ ਦੇ ਅਨੁਸਾਰ, ਇੰਜੀਨੀਅਰ ਖਰਾਬੀ ਲੱਭਣ ਅਤੇ ਠੀਕ ਕਰਨ ਲਈ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਯਾਤਰੀਆਂ ਨੂੰ ਕਿਹਾ ਗਿਆ ਹੈ ਕਿ 'ਇਸ ਕਾਰਨ ਹੋਈ ਕਿਸੇ ਵੀ ਅਸੁਵਿਧਾ ਲਈ ਅਸੀਂ ਮੁਆਫੀ ਚਾਹੁੰਦੇ ਹਾਂ'। ਰਿਪੋਰਟ ਮੁਤਾਬਕ ਬ੍ਰਿਟੇਨ ਦੀ ਨੈਸ਼ਨਲ ਏਅਰ ਟ੍ਰੈਫਿਕ ਸਰਵਿਸਿਜ਼ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਕਿਸ ਤਰ੍ਹਾਂ ਦੀ ਤਕਨੀਕੀ ਖਰਾਬੀ ਆਈ ਹੈ ਅਤੇ ਇਸ ਨੂੰ ਠੀਕ ਕਰਨ 'ਚ ਕਿੰਨਾ ਸਮਾਂ ਲੱਗ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)