ਲੰਦਨ: ਭਾਰਤ ਵੱਲੋਂ ਪਾਕਿਸਤਾਨ ਵਿੱਚ ਜੈਸ਼ ਦੇ ਟਿਕਾਣਿਆਂ ’ਤੇ ਕੀਤੇ ਹਮਲੇ ਮਗਰੋਂ ਬ੍ਰਿਟਿਸ਼ ਸਰਕਾਰ ਨੇ ਭਾਰਤ ਤੇ ਪਾਕਿਸਤਾਨ ਨੂੰ ਕੂਟਨੀਤਕ ਹੱਲ ਕੱਢਣ ਦੀ ਸਲਾਹ ਦਿੱਤੀ ਹੈ। ਬ੍ਰਿਟੇਨ ਦੇ ਵਿਦੇਸ਼ ਤੇ ਰਾਸ਼ਟਰਮੰਡਲ ਦਫ਼ਤਰ (ਐਫਸੀਓ) ਨੇ ਬਿਆਨ ਵਿੱਚ ਕਿਹਾ ਹੈ ਕਿ ਬ੍ਰਿਟਿਸ਼ ਵਿਦੇਸ਼ ਮੰਤਰੀ ਜਰਮੀ ਹੰਟ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਸੋਮਵਾਰ ਨੂੰ ਫੋਨ ’ਤੇ ਗੱਲਬਾਤ ਕੀਤੀ ਸੀ।


ਇਹ ਵੀ ਪੜ੍ਹੋ- ਪਾਕਿਸਤਾਨ ਦੇ 88 ਕਿਲੋਮੀਟਰ ਅੰਦਰ ਜਾ ਕੇ ਕੀਤਾ ਹਮਲਾ, ਹੁਣ ਤੱਕ 325 ਅੱਤਵਾਦੀ ਢੇਰ

ਦੱਸ ਦੇਈਏ ਕਿ ਬ੍ਰਿਟੇਨ ਤੋਂ ਪਹਿਲਾਂ ਚੀਨ ਨੇ ਵੀ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਚੀਨ ਨੇ ਨਵੀਂ ਦਿੱਲੀ ਤੋਂ ਅੱਤਵਾਦ ਖਿਲਾਫ ਆਪਣੀ ਲੜਾਈ ਕੌਮਾਂਤਰੀ ਸਹਿਯੋਗ ਜ਼ਰੀਏ ਜਾਰੀ ਰੱਖਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਭਾਰਤ ਦੇ ਸਰਜੀਕਲ ਸਟ੍ਰਾਈਕ 'ਤੇ ਪਾਕਿਸਤਾਨ ਦਾ ਵੱਡਾ ਦਾਅਵਾ, ਹੰਗਾਮੀ ਮੀਟਿੰਗ ਮਗਰੋਂ ਬੋਲੇ ਇਮਰਾਨ ਖਾਨ

ਆਪਣੇ ਬਿਆਨ ਵਿੱਚ ਐਫਸੀਓ ਨੇ ਕਿਹਾ ਕਿ ਉਨ੍ਹਾਂ ਭਾਰਤ ਤੇ ਪਕਿਸਤਾਨ ਦੇ ਸਬੰਧਾਂ ਵਿੱਚ ਸੁਧਾਰ ਕਰਨ ਤੇ ਸਮੱਸਿਆ ਦਾ ਕੂਟਨੀਤਕ ਹੱਲ ਤਲਾਸ਼ਣ ਲਈ ਪ੍ਰਾਸਾਹਿਤ ਕੀਤਾ ਜਿਸ ਨਾਲ ਖੇਤਰ ਵਿੱਚ ਜ਼ਿਆਦਾ ਵਿਸ਼ਵਾਸ ਬਣ ਸਕੇ। ਹਾਲਾਂਕਿ ਇਸ ਵਿੱਚ ਹੰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਨਿੰਦਾ ਵੀ ਕੀਤੀ ਤੇ ਇਸ ਨਾਲ ਪ੍ਰਭਾਵਿਤ ਹੋਏ ਲੋਕਾਂ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟਾਈ।

ਇਹ ਵੀ ਪੜ੍ਹੋ- ਪਾਕਿਸਤਾਨ ’ਤੇ ਕਾਰਵਾਈ ਤੋਂ ਚੀਨ ਨੂੰ ਚੜ੍ਹਿਆ ਤਾਅ, ਭਾਰਤ ਨੂੰ ਦਿੱਤੀ ਸਲਾਹ

ਇਹ ਵੀ ਪੜ੍ਹੋ- ਭਾਰਤੀ ਹਵਾਈ ਹਮਲੇ ਨੇ ਮਚਾਈ ਤਬਾਹੀ, ਚਸ਼ਮਦੀਦਾਂ ਨੇ ਦੱਸਿਆ ਅੱਖੀਂ ਡਿੱਠਾ ਹਾਲ