UK Bien Manger Beer : ਬ੍ਰਿਟੇਨ ਵਿੱਚ ਇੱਕ ਵਾਰ ਫਿਰ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸੋਸ਼ਲ ਮੀਡੀਆ 'ਤੇ ਇਕ ਤਸਵੀਰ ਨੇ ਖਲਬਲੀ ਮਚਾ ਦਿੱਤੀ ਹੈ। ਬ੍ਰਿਟੇਨ 'ਚ ਬੀਅਰ ਦੀ ਬੋਤਲ 'ਤੇ ਹਿੰਦੂ ਦੇਵੀ ਦੀ ਤਸਵੀਰ ਵਾਇਰਲ ਹੋਣ ਤੋਂ ਬਾਅਦ ਹਿੰਦੂਆਂ ਦਾ ਗੁੱਸਾ ਭੜਕ ਗਿਆ ਹੈ।
ਬਰਤਾਨੀਆ ਵਿੱਚ ਸ਼ਰਾਬ ਬਣਾਉਣ ਵਾਲੀ ਇੱਕ ਕੰਪਨੀ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਹਿੰਦੂ ਭਾਈਚਾਰੇ ਦੇ ਲੋਕਾਂ ਨੇ ਬ੍ਰਿਟੇਨ ਦੀ ਬਿਏਨ ਮਾਂਗਰ ਬੀਅਰ (UK Bien Manger Beer) ਨਾਂ ਦੀ ਕੰਪਨੀ ਤੋਂ ਆਪਣਾ ਉਤਪਾਦ ਵਾਪਸ ਲੈਣ ਦੀ ਮੰਗ ਕੀਤੀ ਹੈ। ਦੋਸ਼ ਹੈ ਕਿ ਕੰਪਨੀ ਬੀਅਰ ਦੀਆਂ ਬੋਤਲਾਂ 'ਤੇ ਹਿੰਦੂ ਦੇਵੀ ਦੀ ਤਸਵੀਰ ਲਗਾ ਕੇ ਵੇਚ ਰਹੀ ਹੈ।
ਇਹ ਵੀ ਪੜ੍ਹੋ : AAP ਸਾਂਸਦ ਸੰਜੇ ਸਿੰਘ 21 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਤਿੰਨ ਮਹੀਨੇ ਦੀ ਸਜ਼ਾ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਨਸਾਈਟ ਯੂਕੇ ਨਾਮ ਦੇ ਟਵਿੱਟਰ ਹੈਂਡਲ ਨੇ ਕਿਹਾ ਕਿ ਬਿਏਨ ਮਾਂਗਰ ਨਾਮ ਦੀ ਇੱਕ ਕੰਪਨੀ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਉਤਪਾਦ ਵੇਚ ਰਹੀ ਹੈ। ਬ੍ਰਿਟੇਨ 'ਚ ਮੌਜੂਦ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਇਸ ਤਸਵੀਰ ਵਾਲੇ ਬੀਅਰ ਉਤਪਾਦਾਂ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।