Covid-19 Cases In Europe: ਯੂਕੇ ਦੀ ਨੈਸ਼ਨਲ ਹੈਲਥ ਪ੍ਰੋਵਾਈਡਰ ਆਰਗੇਨਾਈਜ਼ੇਸ਼ਨ (ਐਨਐਚਐਸ) ਨੇ ਦੇਸ਼ ਵਿੱਚ ਰਿਪੋਰਟ ਕੀਤੇ ਕੇਸਾਂ ਦੀ ਗਿਣਤੀ ਸਾਂਝੀ ਕੀਤੀ ਹੈ। ਜਿਸ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਯੂਕੇ ਵਿੱਚ ਦਰਜ ਕੋਵਿਡ ਕੇਸਾਂ ਦੀ ਗਿਣਤੀ ਕੱਲ੍ਹ ਦੇ ਮੁਕਾਬਲੇ 122,186 ਹੋ ਗਏ। ਇਸ ਦੇ ਨਾਲ ਹੀ ਕੋਵਿਡ ਕਾਰਨ ਕੁੱਲ 137 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਹਿਮ ਗੱਲ ਇਹ ਹੈ ਕਿ ਇਸ ਸਮੇਂ ਯੂਕੇ ਸਮੇਤ ਯੂਰਪ ਦੇ ਜ਼ਿਆਦਾਤਰ ਦੇਸ਼ ਕੋਵਿਡ ਦੀ ਗੰਭੀਰ ਲਹਿਰ ਦਾ ਸਾਹਮਣਾ ਕਰ ਰਹੇ ਹਨ। ਯੂਕੇ ਵੀ ਇਸ ਤੋਂ ਬੱਚ ਨਹੀਂ ਸਕਿਆ। ਆਲਮ ਇਹ ਹੈ ਕਿ ਇੱਥੇ ਕੋਵਿਡ ਕੇਸਾਂ ਦੇ ਸਾਰੇ ਰਿਕਾਰਡ ਟੁੱਟ ਗਏ ਹਨ ਅਤੇ ਹੁਣ ਤੱਕ ਇੱਥੇ ਸਭ ਤੋਂ ਵੱਧ ਕੋਵਿਡ ਦੇ ਕੇਸ ਦਰਜ ਹੋਏ ਹਨ। ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਤਿਆਰੀਆਂ ਵਿਚਕਾਰ ਸਿਹਤ ਵਿਭਾਗ ਨੇ ਐਮਰਜੈਂਸੀ ਕੇਸਾਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਹੈ।
ਯੂਕੇ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਕੋਵਿਡ ਦੇ ਨਵੇਂ ਓਮੀਕ੍ਰੋਨ ਵੇਰੀਐਂਟ ਕਾਰਨ ਇੱਕ ਹਫ਼ਤੇ ਵਿੱਚ ਲਗਪਗ 48 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਸ ਮੁਤਾਬਕ ਪਿਛਲੇ ਇੱਕ ਹਫ਼ਤੇ ਵਿੱਚ ਯੂਕੇ ਵਿੱਚ 7 ਲੱਖ ਤੋਂ ਵੱਧ ਲੋਕ ਕੋਵਿਡ ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ, ਸਿਹਤ ਵਿਭਾਗ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਯੂਕੇ ਵਿੱਚ ਹਸਪਤਾਲ ਵਿੱਚ ਦਾਖਲ ਹੋਣ ਦੀ ਦਰ ਵਿੱਚ 8 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਅਤੇ ਪਿਛਲੇ 24 ਘੰਟਿਆਂ ਵਿੱਚ ਲਗਪਗ 1,171 ਕੋਵਿਡ ਮਾਮਲੇ ਦਰਜ ਕੀਤੇ ਗਏ ਹਨ।
ਇਸ ਸਭ ਦੇ ਵਿਚਕਾਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨ 'ਤੇ ਪਾਬੰਦੀ ਲਗਾ ਦਿੱਤੀ ਹੈ। ਕ੍ਰਿਸਮਸ ਤੋਂ ਇੱਕ ਦਿਨ ਪਹਿਲਾਂ ਆਪਣੇ ਟਵਿੱਟਰ ਅਕਾਊਂਟ 'ਤੇ ਅਪਲੋਡ ਕੀਤੇ ਗਏ ਇੱਕ ਵੀਡੀਓ 'ਚ ਉਹ ਬ੍ਰਿਟੇਨ ਦੇ ਲੋਕਾਂ ਨੂੰ ਕ੍ਰਿਸਮਸ ਅਤੇ ਨਵਾਂ ਸਾਲ ਘਰ 'ਚ ਮਨਾਉਣ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: Beauty Benefits of Kissing: ਕਿੱਸ ਕਰਨ ਦੇ ਇਹ 5 ਬੇਮਿਸਾਲ ਸੁੰਦਰਤਾ ਲਾਭਾਂ ਬਾਰੇ ਤੁਹਾਨੂੰ ਜ਼ਰੂਰ ਪਤਾ ਹੋਣਾ ਚਾਹੀਦਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/