ਪੜਚੋਲ ਕਰੋ

9000 ਕਰੋੜੀ ਧੋਖਾਧੜੀ ਕੇਸ 'ਚ ਘਿਰੇ ਵਿਜੇ ਮਾਲਿਆ ਨੂੰ ਬ੍ਰਿਟਿਸ਼ ਸਰਕਾਰ ਦਾ ਝਟਕਾ

ਲੰਡਨ: 9000 ਕਰੋੜ ਰੁਪਏ ਦੀ ਧੋਖਾਧੜੀ ਕਰਕੇ ਬ੍ਰਿਟੇਨ ਬੈਠੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਆਖਰ ਬ੍ਰਿਟੇਨ ਸਰਕਾਰ ਨੇ ਮਾਲਿਆ ਨੂੰ ਭਾਰਤ ਭੇਜਣ ਦਾ ਹੁਕਮ ਦਿੱਤਾ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵੀਦ ਨੇ ਦੱਸਿਆ ਕਿ ਧੋਖਾਧੜੀ ਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ਾਂ ਹੇਠ ਬ੍ਰਿਟਿਸ਼ ਸਰਕਾਰ ਨੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਨੇ 10 ਦਸੰਬਰ 2018 ਨੂੰ ਕਿਹਾ ਸੀ ਕਿ 63 ਸਾਲਾ ਕਾਰੋਬਾਰੀ ਮਾਲਿਆ ਨੂੰ ਭਾਰਤੀ ਅਦਾਲਤਾਂ ਦੇ ਸਾਹਮਣੇ ਜਵਾਬ ਦੇਣਾ ਪਏਗਾ। ਬਰਤਾਨੀਆ ਵਿੱਚ ਪਾਕਿਸਤਾਨੀ ਮੂਲ ਦੇ ਸਭ ਤੋਂ ਸੀਨੀਅਰ ਮੰਤਰੀ ਜਾਵੀਦ ਦੇ ਦਫ਼ਤਰ ਨੇ ਸੋਮਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਾਰੇ ਪੱਖਾਂ ’ਤੇ ਵਿਚਾਰ ਕਰਨ ਤੋਂ ਬਾਅਦ ਮੰਤਰੀ ਨੇ ਐਤਵਾਰ ਨੂੰ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮਾਂ ’ਤੇ ਸਹੀ ਪਾਈ ਹੈ। ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਰੇ ਨੁਕਤਿਆਂ ’ਤੇ ਵਿਚਾਰ ਕਰਨ ਤੋਂ ਬਾਅਦ 3 ਫਰਵਰੀ ਨੂੰ ਮੰਤਰੀ ਨੇ ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਅਪਰੈਲ 2017 ਵਿੱਚ ਸਕੌਟਲੈਂਡ ਯਾਰਡ ਨੂੰ ਭੇਜੇ ਗਏ ਵਾਰੰਟ ਤੋਂ ਬਾਅਦ ਮਾਲਿਆ ਜ਼ਮਾਨਤ ’ਤੇ ਹੈ। ਇਹ ਵਾਰੰਟ ਉਸ ਵੇਲੇ ਕੱਢੇ ਗਏ ਸਨ ਜਦੋਂ ਭਾਰਤੀ ਅਧਿਕਾਰੀਆਂ ਨੇ ਕਿੰਗਫਿਸ਼ਰ ਏਅਰਲਾਈਨਜ਼ ਦੇ ਸਾਬਕਾ ਮੁਖੀ ਮਾਲਿਆ ਨੂੰ 9000 ਕਰੋੜ ਰੁਪਏ ਦੀ ਧੋਖਾਧੜੀ ’ਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ। ਮਾਲਿਆ ਕੋਲ ਹੁਣ ਬ੍ਰਿਟਿਸ਼ ਹਾਈਕੋਰਟ ’ਚ ਅਪੀਲ ਦੀ ਇਜਾਜ਼ਤ ਵਾਸਤੇ ਅਰਜ਼ੀ ਦੇਣ ਲਈ 4 ਫਰਵਰੀ ਤੋਂ ਬਾਅਦ 14 ਦਿਨਾਂ ਦਾ ਸਮਾਂ ਹੈ। ਹੁਕਮਾਂ ਤੋਂ ਬਾਅਦ ਮਾਲਿਆ ਨੇ ਕਿਹਾ ਕਿ ਉਹ ਅਪੀਲ ਸਬੰਧੀ ਕਾਰਵਾਈ ਜਲਦੀ ਸ਼ੁਰੂ ਕਰਨਗੇ। ਭਾਰਤ ਸਰਕਾਰ ਨੇ ਬ੍ਰਿਟੇਨ ਸਰਕਾਰ ਦੇ ਹੁਕਮਾਂ ਦਾ ਸਵਾਗਤ ਕੀਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਕਾਨੂੰਨੀ ਕਾਰਵਾਈ ਜਲਦੀ ਪੂਰੀ ਹੋਣ ਦੀ ਉਡੀਕ ਹੈ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget