ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਆ ਰਹੇ ਹਨ। ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਸਰਕਾਰ ਵੱਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਨਿਓਤਾ ਦਿੱਤਾ ਗਿਆ ਹੈ। ਅਜਿਹੇ 'ਚ ਬੌਰਿਸ ਜੌਨਸਨ ਦੀ ਭਾਰਤ ਯਾਤਰਾ ਦੇ ਪ੍ਰੋਟੋਕੋਲ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।


ਇਸ ਦਰਮਿਆਨ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਉਨ੍ਹਾਂ ਨੂੰ ਜਲਦੀ ਹੀ ਪਾਰਟੀ ਸੰਸਦ ਮੈਂਬਰਾਂ ਵੱਲੋਂ ਚਿੱਠੀ ਦਿੱਤੀ ਜਾਵੇਗੀ। ਜਿਸ 'ਚ ਉਨ੍ਹਾਂ ਨੂੰ ਕਿਸਾਨ ਪ੍ਰਦਰਸ਼ਨ ਬਾਰੇ ਆਪਣੀ ਸਮਝ ਸਪਸ਼ਟ ਕਰਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਇਸ ਵੱਡੇ ਮੁੱਦੇ 'ਤੇ ਗੱਲਬਾਤ ਕਰਨ ਲਈ ਲਿਖਿਆ ਜਾਵੇਗਾ।





ਕਿਸਾਨਾਂ ਦਾ ਮੋਦੀ ਨੂੰ ਵੱਡਾ ਚੈਲੰਜ, ਕੀ ਪ੍ਰਧਾਨ ਮੰਤਰੀ ਕੋਲ ਹੈ ਕੋਈ ਹੱਲ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ