ਪੜਚੋਲ ਕਰੋ

ਯੂਕੇ ਦੇ ਪਹਿਲੇ ਸਿੱਖ ਐਮਪੀ ਢੇਸੀ ਦੀ ਪੰਜਾਬ ਵਿਚਲੀ ਜੱਦੀ ਜ਼ਮੀਨ 'ਤੇ ਕਬਜ਼ਾ

ਇਮਰਾਨ ਖ਼ਾਨ ਜਲੰਧਰ: ਬ੍ਰਿਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਦੀ ਪੰਜਾਬ ਵਿਚਲੀ ਜੱਦੀ ਜਾਇਦਾਦ 'ਤੇ ਕਬਜ਼ਾ ਹੋ ਗਿਆ ਹੈ। ਇਸ ਮਸਲੇ ਦੇ ਹੱਲ ਲਈ ਉਹ ਪੰਜਾਬ ਆਏ ਹਨ। 'ਏਬੀਪੀ' ਸਾਂਝਾ ਨਾਲ ਗੱਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਮਦਦ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਲੰਡਨ ਵਿੱਚ ਹੋਈ 'ਰੈਫਰੰਡਮ 2020' ਰੈਲੀ 'ਤੇ ਆਪਣਾ ਤੇ ਯੂਕੇ ਸਰਕਾਰ ਦਾ ਪੱਖ ਵੀ ਰੱਖਿਆ ਤੇ ਆਪ੍ਰੇਸ਼ਨ ਬਲੂ ਸਟਾਰ ਵਿੱਚ ਬਰਤਾਨੀਆ ਦੀ ਭੂਮਿਕਾ ਉਜਾਗਰ ਕਰਨ ਲਈ ਯਤਨਸ਼ੀਲ ਰਹਿਣ ਦੀ ਗੱਲ ਵੀ ਕਹੀ। ਤਨਮਨਜੀਤ ਸਿੰਘ ਖ਼ੁਦ ਪੰਜਾਬ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ ਦੇ ਮੁੱਦੇ ਚੁੱਕਦੇ ਰਹੇ ਹਨ। ਢੇਸੀ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਪਰਿਵਾਰ ਨੇ ਵੀ ਕਬਜ਼ੇ ਖਿਲਾਫ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਸ਼ਾਸਨ 'ਤੇ ਪੂਰੀ ਆਸ ਹੈ ਕਿ ਨਿਆਂ ਮਿਲੇਗਾ। ਢੇਸੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਮਸਲੇ ਬਾਰੇ ਆਵਾਜ਼ ਚੁੱਕਣ ਵਿੱਚ ਸਮਰੱਥ ਹਨ ਤੇ ਉਹ ਇਸ ਦੀ ਪੂਰੀ ਪੈਰਵੀ ਕਰਨਗੇ। ਢੇਸੀ ਨੇ 'ਏਬੀਪੀ ਸਾਂਝਾ' ਨੂੰ ਬੀਤੀ 12 ਅਗਸਤ ਨੂੰ ਹੋਈ 'ਰੈਫਰੰਡਮ 2020' ਰੈਲੀ ਬਾਰੇ ਦੱਸਿਆ ਕਿ ਯੂਕੇ ਵਿੱਚ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਜਨਤਾ ਤੈਅ ਕਰੇਗੀ ਕਿ ਉਹ ਰੈਫਰੰਡਮ ਦੇ ਹੱਕ ਵਿੱਚ ਹੈ ਜਾਂ ਨਹੀਂ। ਹਾਲਾਂਕਿ, ਢੇਸੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦੀਆਂ ਗੱਲਾਂ ਨੂੰ ਤਰਜੀਹ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਵੀ ਦੇਸ਼ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਤੋੜਿਆ ਜਾ ਰਿਹਾ ਹੈ। ਯੂਕੇ ਦੇ ਐਮਪੀ ਨੇ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਕੈਪਟਨ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸੇ ਪਾਰਟੀ ਦਾ ਨਾਂ ਲਏ ਬਗ਼ੈਰ ਕਿਹਾ ਕਿ ਵੱਖ-ਵੱਖ ਸਮੇਂ ਕਈ ਪਾਰਟੀਆਂ ਨੇ ਆਪਣੇ ਪੰਥਕ ਹੋਣ ਦਾ ਦਾਅਵਾ ਕੀਤਾ ਸੀ। ਵਿਦੇਸ਼ਾਂ ਵਿੱਚ ਦਸਤਾਰ ਦੀ ਬੇਅਦਬੀ ਬਾਰੇ ਢੇਸੀ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਮੇਰੇ ਮਹਿਮਾਨਾਂ ਦੀ ਵੀ ਯੂਕੇ ਵਿੱਚ ਦਸਤਾਰ ਲਾਹ ਦਿੱਤੀ ਗਈ ਸੀ। ਹਾਲਾਂਕਿ, ਇਸ ਘਟਨਾ 'ਤੇ ਯੂਕੇ ਦੀ ਪਾਰਲੀਮੈਂਟ ਵਿੱਚ ਮੁਆਫੀ ਵੀ ਮੰਗੀ ਗਈ ਸੀ। ਦੇਸ਼ ਦੇ ਵਧ ਰਹੀਆਂ ਮੌਬ ਲਿੰਚਿੰਗ ਤੇ ਬਲਾਤਕਾਰ ਦੀਆਂ ਘਟਨਾਵਾਂ ਬਾਰੇ ਢੇਸੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਦੁਨੀਆ ਵਿੱਚ ਭਾਰਤ ਦਾ ਅਕਸ ਖਰਾਬ ਹੁੰਦਾ ਤੇ ਬਲਾਤਕਾਰ ਦੇ ਮਾਮਲਿਆਂ ਕਾਰਨ ਸੈਰ-ਸਪਾਟੇ 'ਤੇ ਬਹੁਤ ਅਸਰ ਪੈਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘੱਟ ਗਿਣਤੀਆਂ ਨਾਲ ਵਿਤਕਰੇ ਕਾਰਨ ਮਾੜਾ ਸੰਦੇਸ਼ ਜਾਂਦਾ ਹੈ। ਪੰਜਾਬ ਤੇ ਯੂਕੇ ਦਰਮਿਆਨ ਵਧੇ ਹਵਾਈ ਸੰਪਰਕ ਬਾਰੇ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਬਰਮਿੰਘਮ ਤੋਂ ਅੰਮ੍ਰਿਤਸਰ ਦੀ ਸਿੱਧੀ ਉਡਾਣ ਬੇਹੱਦ ਕਾਮਯਾਬ ਰਹੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਲੰਡਨ ਦੀ ਫਲਾਇਟ ਵੀ ਜਲਦ ਸ਼ੁਰੂ ਹੋ ਸਕਦੀ ਹੈ, ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਦੇ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ।

ਟਾਪ ਹੈਡਲਾਈਨ

ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget