ਪੜਚੋਲ ਕਰੋ

ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬਰਤਾਨਵੀ ਸੰਸਦ ਕੀਤੀ ਭੰਗ, 4 ਜੁਲਾਈ ਨੂੰ ਚੋਣਾਂ

UK parliament: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬ੍ਰਿਟਿਸ਼ ਸੰਸਦ ਭੰਗ ਕਰ ਦਿੱਤੀ ਹੈ। ਇਸ ਨਾਲ ਬ੍ਰਿਟੇਨ ਦੀ ਸੰਸਦ 'ਚ 650 ਸੰਸਦ ਮੈਂਬਰਾਂ ਦੀਆਂ ਸੀਟਾਂ ਅੱਧੀ ਰਾਤ ਤੋਂ ਇਕ ਝਟਕੇ 'ਚ ਖਾਲੀ ਹੋ ਗਈਆਂ ਹਨ।

UK parliament:  ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬ੍ਰਿਟਿਸ਼ ਸੰਸਦ ਭੰਗ ਕਰ ਦਿੱਤੀ ਹੈ। ਇਸ ਨਾਲ ਬ੍ਰਿਟੇਨ ਦੀ ਸੰਸਦ 'ਚ 650 ਸੰਸਦ ਮੈਂਬਰਾਂ ਦੀਆਂ ਸੀਟਾਂ ਅੱਧੀ ਰਾਤ ਤੋਂ ਇਕ ਝਟਕੇ 'ਚ ਖਾਲੀ ਹੋ ਗਈਆਂ ਹਨ। ਹਾਲਾਂਕਿ ਬ੍ਰਿਟੇਨ ਦੀ ਮੌਜੂਦਾ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਦਸੰਬਰ 'ਚ ਪੂਰਾ ਹੋਣਾ ਹੈ। ਬ੍ਰਿਟਿਸ਼ ਨਿਯਮਾਂ ਅਨੁਸਾਰ ਇੱਥੇ 28 ਜਨਵਰੀ 2025 ਤੋਂ ਪਹਿਲਾਂ ਅਤੇ 17 ਦਸੰਬਰ ਤੋਂ ਬਾਅਦ ਚੋਣਾਂ ਹੋਣੀਆਂ ਸਨ। ਪਰ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਛੇ ਮਹੀਨੇ ਪਹਿਲਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਸਦ ਨੂੰ ਭੰਗ ਕਰ ਦਿੱਤਾ ਹੈ। ਅਜਿਹੇ 'ਚ 4 ਜੁਲਾਈ ਨੂੰ ਬ੍ਰਿਟੇਨ 'ਚ ਚੋਣਾਂ ਹੋਣੀਆਂ ਹਨ।


ਹੁਣ 4 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਬਰਤਾਨਵੀ ਸੰਸਦ ਭੰਗ ਹੋਣ ਤੋਂ ਬਾਅਦ ਚੋਣ ਪ੍ਰਚਾਰ ਲਈ ਕਰੀਬ 5 ਹਫ਼ਤੇ ਬਚੇ ਹਨ। ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ 14 ਸਾਲਾਂ ਦੇ ਰਾਜ ਤੋਂ ਬਾਅਦ ਇਸ ਵਾਰ ਵੱਖ-ਵੱਖ ਸਰਵੇਖਣਾਂ ਵਿੱਚ ਲੇਬਰ ਪਾਰਟੀ ਦੇ ਸੱਤਾ ਵਿੱਚ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਚੋਣ ਪ੍ਰੋਗਰਾਮ ਮੁਤਾਬਕ ਅੱਧੀ ਰਾਤ ਤੋਂ ਇਕ ਮਿੰਟ ਬਾਅਦ ਸੰਸਦ ਮੈਂਬਰਾਂ (ਐਮਪੀਜ਼) ਦੀਆਂ 650 ਸੀਟਾਂ ਖਾਲੀ ਹੋ ਗਈਆਂ। ਇਸ ਦੇ ਨਾਲ ਹੀ ਪੰਜ ਹਫ਼ਤਿਆਂ ਦੀ ਚੋਣ ਮੁਹਿੰਮ ਵੀ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਈ ਹੈ।


ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮੀਂਹ ਦੌਰਾਨ ਇਹ ਚੋਣ ਐਲਾਨ ਕੀਤਾ। ਅਜਿਹੇ 'ਚ ਪਹਿਲੇ ਹਫਤੇ ਚੋਣ ਪ੍ਰਚਾਰ ਦੀ ਸ਼ੁਰੂਆਤ ਹੌਲੀ ਰਹੀ। ਇਸ ਲਈ ਬਹੁਤ ਸਾਰੇ ਨਿਰੀਖਕਾਂ ਨੇ ਮੀਂਹ ਨੂੰ ਉਨ੍ਹਾਂ ਲਈ ਬੁਰਾ ਸ਼ਗਨ ਸਮਝਿਆ। ਹਾਲਾਂਕਿ, ਰਿਸ਼ੀ ਸੁਨਕ ਦੇ ਪਹਿਲੇ ਐਲਾਨ ਤੋਂ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਉਹ 4 ਜੁਲਾਈ ਤੋਂ ਪਹਿਲਾਂ ਕਿਸੇ ਵੀ ਸਮੇਂ ਸੰਸਦ ਨੂੰ ਭੰਗ ਕਰ ਸਕਦੇ ਹਨ। ਕਿਉਂਕਿ ਸਾਲ ਦੇ ਅੰਤ 'ਚ ਚੋਣਾਂ ਕਰਵਾਉਣ ਦੀ ਬਜਾਏ ਪੀ.ਐੱਮ.ਸੁਨਕ ਨੇ 4 ਜੁਲਾਈ ਦਾ ਸਮਾਂ ਤੈਅ ਕੀਤਾ ਸੀ। ਇਸ ਤੋਂ ਬਾਅਦ ਅਬਜ਼ਰਵਰਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਓਪੀਨੀਅਨ ਪੋਲ 'ਚ ਪਛੜ ਜਾਣ ਕਾਰਨ ਇਹ ਗਤੀ ਵਧਾਉਣ ਦੀ ਕੋਸ਼ਿਸ਼ ਸੀ।


ਜੇਕਰ ਸਰਵੇਖਣਾਂ ਅਨੁਸਾਰ ਇਸ ਵਾਰ ਲੇਬਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਮਨੁੱਖੀ ਅਧਿਕਾਰਾਂ ਦੇ ਸਾਬਕਾ ਵਕੀਲ ਅਤੇ ਉੱਘੇ ਵਿਰੋਧੀ ਧਿਰ ਦੇ ਨੇਤਾ ਕੀਰ ਸਟਾਰਮਰ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਹੋ ਸਕਦੇ ਹਨ। ਲੇਬਰ ਪਾਰਟੀ ਕੋਲ 14 ਸਾਲ ਵਿਰੋਧੀ ਧਿਰ ਵਿੱਚ ਰਹਿਣ ਤੋਂ ਬਾਅਦ ਹੁਣ ਮੁੜ ਸੱਤਾ ਵਿੱਚ ਆਉਣ ਦਾ ਮੌਕਾ ਹੈ। ਚੋਣ ਸਰਵੇਖਣਾਂ ਵਿੱਚ ਸੱਤਾਧਾਰੀ ਕੰਜ਼ਰਵੇਟਿਵ ਲੇਬਰ ਪਾਰਟੀ ਦੋਹਰੇ ਅੰਕਾਂ ਨਾਲ ਪਛੜ ਗਈ ਹੈ। ਇਸ ਕਾਰਨ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਵੱਡੇ ਪੱਧਰ 'ਤੇ ਪਰਵਾਸ ਕਰ ਗਏ, ਭਾਵ ਪਾਰਟੀ ਛੱਡ ਗਏ। ਇਸ ਦੇ ਨਾਲ ਹੀ ਕੁਝ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਜਿੱਤ ਦੀਆਂ ਧੁੰਦਲੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਹਾਰ ਨੂੰ ਸਵੀਕਾਰ ਕਰ ਲਿਆ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਤੱਕ 129 ਦੇ ਕਰੀਬ ਸੰਸਦ ਮੈਂਬਰਾਂ ਨੇ ਮੁੜ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚੋਂ 77 ਸੰਸਦ ਮੈਂਬਰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨਾਲ ਸਬੰਧਤ ਹਨ।

ਟਾਪ ਹੈਡਲਾਈਨ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget