ਲੰਡਨ ਦੀ ਮੈਟਰੋਪੋਲੀਟਨ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਨਾਈਨ ਐਲਮਜ਼ ਵਿੱਚ ਅਮਰੀਕੀ ਦੂਤਾਵਾਸ ਦੇ ਨੇੜੇ ਇੱਕ ਨਿਯੰਤਰਿਤ ਧਮਾਕਾ ਕੀਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਲਾਕੇ ਵਿੱਚ ਇੱਕ ਸ਼ੱਕੀ ਪੈਕੇਜ ਮਿਲਣ ਦੀ ਸੂਚਨਾ ਮਿਲੀ। ਲੰਡਨ ਵਿੱਚ ਅਮਰੀਕੀ ਦੂਤਾਵਾਸ ਨੇ ਕਿਹਾ: "ਸਥਾਨਕ ਅਧਿਕਾਰੀ ਲੰਡਨ ਵਿੱਚ ਅਮਰੀਕੀ ਦੂਤਾਵਾਸ ਦੇ ਬਾਹਰ ਇੱਕ ਸ਼ੱਕੀ ਪੈਕੇਜ ਦੀ ਜਾਂਚ ਕਰ ਰਹੇ ਹਨ। ਮੇਟ ਪੁਲਿਸ ਹਾਜ਼ਰ ਹੈ ਅਤੇ ਪੋਂਟਨ ਰੋਡ ਨੂੰ ਸਾਵਧਾਨੀ ਵਜੋਂ ਬੰਦ ਕਰ ਦਿੱਤਾ ਗਿਆ ਹੈ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।