Boris Johnson: ਬ੍ਰਿਟਿਸ਼ PM ਬੋਰਿਸ ਜੌਹਨਸਨ ਨੂੰ ਵੱਡਾ ਝਟਕਾ, ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਵੀ ਅਸਤੀਫਾ ਦੇਣ ਦੀ ਕਹੀ ਗੱਲ
UK PM Boris Johnson: ਯੂਕੇ ਦੇ ਕੁਝ ਸੀਨੀਅਰ ਕੈਬਨਿਟ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਰਕਾਰੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਵਿਖੇ ਕਥਿਤ ਤੌਰ 'ਤੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਸਕੈਂਡਲ ਪ੍ਰਭਾਵਿਤ...
UK PM Boris Johnson: ਯੂਕੇ ਦੇ ਕੁਝ ਸੀਨੀਅਰ ਕੈਬਨਿਟ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਰਕਾਰੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਵਿਖੇ ਕਥਿਤ ਤੌਰ 'ਤੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਸਕੈਂਡਲ ਪ੍ਰਭਾਵਿਤ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਛੱਡਣ ਦੀ ਅਪੀਲ ਕੀਤੀ। ਇਨ੍ਹਾਂ ਵਿੱਚ ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵੀ ਸ਼ਾਮਿਲ ਸੀ। ਕਈ ਰਿਪੋਰਟਾਂ ਦੇ ਅਨੁਸਾਰ, ਕੈਬਨਿਟ ਦੇ ਇੱਕ ਵਫ਼ਦ ਨੇ ਇੱਕ ਸੰਸਦੀ ਕਮੇਟੀ ਦੁਆਰਾ ਲੰਬੀ ਪੁੱਛਗਿੱਛ ਤੋਂ ਬਾਅਦ ਪ੍ਰਧਾਨ ਮੰਤਰੀ ਜੌਹਨਸਨ ਦੀ ਵਾਪਸੀ ਦਾ ਇੰਤਜ਼ਾਰ ਕੀਤਾ ਤਾਂ ਜੋ ਉਨ੍ਹਾਂ ਨੂੰ ਕਿਹਾ ਜਾ ਸਕੇ ਕਿ ਉਨ੍ਹਾਂ ਨੂੰ ਹੁਣ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਇੱਕ ਨਿਊਜ਼ ਏਜੰਸੀ ਦੀ ਇੱਕ ਖ਼ਬਰ ਦੇ ਅਨੁਸਾਰ, ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਕੱਟੜ ਸਮਰਥਕ ਮੰਨੇ ਜਾਣ ਵਾਲੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਅਤੇ ਨਦੀਮ ਜਾਹਵੀ ਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਅਸਤੀਫੇ ਦੀ ਮੰਗ ਕਰਨ ਵਾਲੇ ਮੰਤਰੀਆਂ ਵਿੱਚ ਸ਼ਾਮਿਲ ਸਨ। ਨਦੀਮ ਜਾਹਵੀ ਨੂੰ ਵਿੱਤ ਮੰਤਰੀ ਬਣੇ ਨੂੰ ਸ਼ਾਇਦ ਹੀ ਕੋਈ ਦਿਨ ਹੋਇਆ ਹੋਵੇ।ਜਦੋਂ ਕਿ ਜੌਹਨਸਨ ਦੇ ਦੋ ਵਫ਼ਾਦਾਰ - ਨਦੀਨ ਡੌਰਿਸ ਅਤੇ ਜੈਕਬ ਰੀਸ - ਮੋਗ ਨੇ ਪ੍ਰਧਾਨ ਮੰਤਰੀ ਲਈ ਆਪਣਾ ਸਮਰਥਨ ਜਾਰੀ ਰੱਖਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਤੋਂ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸੱਤਾ 'ਤੇ ਪਕੜ ਢਿੱਲੀ ਹੁੰਦੀ ਜਾ ਰਹੀ ਹੈ, ਜਦੋਂ ਰਿਸ਼ੀ ਸੁਨਕ ਨੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਤੇ ਸਾਜਿਦ ਜਾਵਿਦ ਨੇ ਸਿਹਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੋਵਾਂ ਮੰਤਰੀਆਂ ਨੇ ਆਪਣੇ ਅਸਤੀਫ਼ੇ ਸੌਂਪਦੇ ਹੋਏ ਕਿਹਾ ਕਿ ਉਹ ਹੁਣ ਉਸ ਘਿਣਾਉਣੇ ਸੱਭਿਆਚਾਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਜਿਸ ਨੇ ਪ੍ਰਧਾਨ ਮੰਤਰੀ ਜੌਹਨਸਨ ਦੀ ਸਰਕਾਰ ਨੂੰ ਮਹੀਨਿਆਂ ਤੋਂ ਪੀੜਤ ਕੀਤਾ ਹੈ। ਇਸ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਵਿੱਚ ਲੌਕਡਾਊਨ ਕਾਨੂੰਨ ਦੀ ਉਲੰਘਣਾ ਵੀ ਸ਼ਾਮਿਲ ਹੈ। ਬੁੱਧਵਾਰ ਸ਼ਾਮ ਤੱਕ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਰਕਾਰ ਦੇ ਕੁੱਲ 38 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮੰਤਰੀ ਮੰਡਲ ਤੋਂ ਬਾਹਰ ਜੂਨੀਅਰ ਅਹੁਦਿਆਂ 'ਤੇ ਸਨ। ਇਸ ਤੋਂ ਪਹਿਲਾਂ ਸਾਜਿਦ ਜਾਵਿਦ ਨੇ ਹੋਰ ਮੰਤਰੀਆਂ ਨੂੰ ਅਸਤੀਫਾ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਮੱਸਿਆ ਸਿਖਰ ਤੋਂ ਸ਼ੁਰੂ ਹੁੰਦੀ ਹੈ।