ਪੜਚੋਲ ਕਰੋ

ਦਹਿਸ਼ਤ ਰੋਕਣ ਦੇ ਨਾਂ 'ਤੇ ਛਾਪਿਆਂ ਤੋਂ ਅੱਕੇ ਸੈਂਕੜੇ ਸਿੱਖ ਬਰਮਿੰਘਮ ਦੀਆਂ ਸੜਕਾਂ 'ਤੇ ਡਟੇ

ਲੰਡਨ: ਬਰਮਿੰਘਮ ਵਿੱਚ ਸੈਂਕੜੇ ਬ੍ਰਿਟਿਸ਼ ਸਿੱਖਾਂ ਨੇ ਐਂਟੀ ਟੈਰਰ ਪੁਲਿਸ ਰੇਡਜ਼ ਦੇ ਵਿਰੋਧ ਵਿੱਚ ਐਤਵਾਰ ਨੂੰ ਕੰਜ਼ਰਵੇਟਿਵ ਪਾਰਟੀ ਦੀ ਕਾਨਫਰੰਸ ਵਿੱਚ ਪ੍ਰਦਰਸ਼ਨ ਕੀਤਾ। ਬਰਤਾਨਵੀ ਸਿੱਖ ਤੰਗ ਹਨ ਕਿ ਭਾਰਤ ਵਿੱਚ ਵੱਖਰੇ ਸਿੱਖ ਰਾਜ ਦੀ ਮੰਗ ਕਰ ਰਹੇ ਕੁਝ ਗਰਮਖਿਆਲੀਆਂ ਕਰਕੇ ਇੱਥੋਂ ਦੀ ਪੁਲਿਸ ਉਨ੍ਹਾਂ ਨੂੰ ਬਹੁਤ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਆਜ਼ਾਦੀ ਦੀ ਹਮਾਇਤ ਕਰਨ ਵਾਲੇ ਸਿੱਖ ਫੈਡਰੇਸ਼ਨ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨਾਲ ਅਜਿਹਾ ਭਾਰਤ ਵੱਲੋਂ ਪਾਏ ਜਾ ਰਹੇ ਦਬਾਅ ਕਰਕੇ ਕੀਤਾ ਜਾ ਰਿਹਾ ਹੈ। ਛਾਪੇਮਾਰੀ ਦਾ ਸਾਹਮਣਾ ਕਰਨ ਵਾਲੀ ਇੱਕ ਮਾਂ ਨੇ ਦੋਸ਼ ਲਾਇਆ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਬੱਚਿਆਂ ਦੀਆਂ ਨਿੱਕੀਆਂ ਗੁੱਲਕਾਂ ਤੋੜ ਕੇ ਤੇ ਸਕੂਲ ਲਿਜਾਣ ਵਾਲੇ ਟਿਫ਼ਿਨਾਂ ਤਕ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਵੈਸਟ ਮਿਡਲੈਂਡਜ਼ ਕਾਊਂਟਰ ਟੈਰੇਰਿਜ਼ਮ ਯੂਨਿਟ ਨੇ ਸਫ਼ਾਈ ਦਿੱਤੀ ਸੀ ਕਿ ਉਹ ਕਾਲ਼ੇ ਧਨ ਤੇ ਗਰਮਖਿਆਲੀਆਂ ਦੀਆਂ ਸਰਗਰਮੀਆਂ ਦੀ ਜਾਂਚ ਲਈ ਛਾਪੇਮਾਰੀ ਕਰ ਰਹੀ ਸੀ। ਬਾਅਦ ਵਿੱਚ ਏਜੰਸੀ ਨੇ ਸਫ਼ਾਈ ਦਿੱਤੀ ਕਿ ਬਰਮਿੰਘਮ, ਕੋਵੈਂਟਰੀ, ਲੰਡਨ ਤੇ ਲੈਸਟਰ ਵਿੱਚ ਪਿਛਲੇ ਹਫ਼ਤੇ ਮਾਰੇ ਗਏ ਛਾਪਿਆਂ ਪਿੱਛੇ ਕੋਈ ਬਾਹਰੀ ਤਾਕਤ ਦਾ ਹੱਥ ਨਹੀਂ, ਸਗੋਂ ਇਹ ਇੰਗਲੈਂਡ ਦੀ ਖ਼ੁਫੀਆ ਜਾਣਕਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦਹਿਸ਼ਤ ਰੋਕਣ ਦੇ ਨਾਂ 'ਤੇ ਛਾਪਿਆਂ ਤੋਂ ਅੱਕੇ ਸੈਂਕੜੇ ਸਿੱਖ ਬਰਮਿੰਘਮ ਦੀਆਂ ਸੜਕਾਂ 'ਤੇ ਡਟੇ ਪ੍ਰਦਰਸ਼ਨਕਾਰੀ ਸਿੱਖਾਂ ਦੀ ਰੈਲੀ ਵਿੱਚ ਪੰਜਾਬ ਵਿੱਚ ਹਿੰਦੂ ਲੀਡਰਾਂ ਦੇ ਕਤਲ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਯੂਕੇ ਦੇ ਰਹਿਣ ਵਾਲੇ ਜਗਤਾਰ ਸਿੰਘ ਜੱਗੀ ਜੌਹਲ ਦਾ ਭਰਾ ਗੁਰਪ੍ਰੀਤ ਵੀ ਪਹੁੰਚਿਆ ਹੋਇਆ। ਡੰਬਰਟਨ ਦੇ 33 ਸਾਲਾ ਵਕੀਲ ਗੁਰਪ੍ਰੀਤ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਸ ਦੇ ਭਰਾ ਉੱਪਰ ਪਿਛਲੇ ਸਾਲ ਤੋਂ ਬਿਨਾ ਕਿਸੇ ਟ੍ਰਾਇਲ ਤੋਂ ਪੰਜਾਬ ਪੁਲਿਸ ਨੂੰ ਬਹੁਤ ਤਸ਼ੱਦਦ ਕਰ ਰਹੀ ਹੈ। ਉਸ ਨੇ ਕਿਹਾ ਕਿ ਉਹ ਗੋਰਾ ਨਹੀਂ, ਇਸ ਲਈ ਬ੍ਰਿਟਿਸ਼ ਸਰਕਾਰ ਉਸ ਦੇ ਨਾਲ ਖੜ੍ਹਨ ਵਿੱਚ ਹਿਚਕਿਚਾ ਰਹੀ ਹੈ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਸਰਕਾਰ ਦੇ 70 ਅਫ਼ਸਰਾਂ ਨੇ ਯੋਜਨਾਬੱਧ ਤਰੀਕੇ ਨਾਲ ਇਨ੍ਹਾਂ ਛਾਪਿਆਂ ਨੂੰ ਅੰਜਾਮ ਦਿੱਤਾ। ਛਾਪੇ ਦੌਰਾਨ ਘਰ ਵਿੱਚ ਪਈ ਨਕਦੀ ਤੋਂ ਲੈਕੇ ਬਿਜਲਈ ਉਪਕਰਣ ਜ਼ਬਤ ਕਰ ਲਿਆ ਗਿਆ ਹੈ। ਹਾਲਾਂਕਿ, ਇਨ੍ਹਾਂ ਛਾਪਿਆਂ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ, ਪਰ ਸਿੱਖ ਵਿੱਚ ਇਸ ਕਾਰਵਾਈ ਪ੍ਰਤੀ ਕਾਫੀ ਰੋਸ ਹੈ। ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਕੀਤੀ ਇਸ ਛਾਪੇਮਾਰੀ ਸਿਆਸਤ ਤੋਂ ਪ੍ਰੇਰਿਤ ਹੋਣ ਦੀ ਗੱਲ ਉੱਠੀ ਹੈ, ਜੇਕਰ ਇਹ ਹੈ ਤਾਂ ਇਹ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Embed widget