UK visitor and student visa: ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਪਏਗਾ ਮਹਿੰਗਾ
UK visitor and student visa:ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ’ਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ ਵਧੇਰੇ ਦੇਣੇ ਪੈਣਗੇ।
UK visitor and student visa fees: ਯੂਕੇ ਜਾਣ ਵਾਲਿਆਂ ਨੂੰ ਵੱਡਾ ਵਿੱਤੀ ਝਟਕਾ ਲੱਗਾ ਹੈ। ਬਰਤਾਨੀਆ ਸਰਕਾਰ ਨੇ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ। ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ’ਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ ਵਧੇਰੇ ਦੇਣੇ ਪੈਣਗੇ।
ਹਾਸਲ ਜਾਣਕਾਰੀ ਮੁਤਾਬਕ ਸੰਸਦ ’ਚ ਸ਼ੁੱਕਰਵਾਰ ਨੂੰ ਰੱਖੇ ਗਏ ਬਿੱਲ ’ਚ ਬਰਤਾਨੀਆ ਦੇ ਗ੍ਰਹਿ ਦਫ਼ਤਰ ਨੇ ਕਿਹਾ ਕਿ ਵੀਜ਼ਾ ਫੀਸ ’ਚ ਬਦਲਾਅ ਦਾ ਮਤਲਬ ਹੈ ਕਿ ਛੇ ਮਹੀਨੇ ਤੋਂ ਘੱਟ ਸਮੇਂ ਦੇ ਵਿਜ਼ਿਟਰ ਵੀਜ਼ੇ ਦੀ ਲਾਗਤ ਵਧ ਕੇ 115 ਪੌਂਡ ਹੋ ਜਾਵੇਗੀ ਜਦਕਿ ਸਟੂਡੈਂਟ ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ 490 ਪੌਂਡ ਦਾ ਭੁਗਤਾਨ ਕਰਨਾ ਪਵੇਗਾ।
ਦੱਸ ਦਈਏ ਕਿ ਇਹ ਫ਼ੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਜੁਲਾਈ ’ਚ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਐਲਾਨ ਕੀਤਾ ਸੀ ਕਿ ਵੀਜ਼ਾ ਅਰਜ਼ੀਕਾਰਾਂ ਵੱਲੋਂ ਕੌਮੀ ਸਿਹਤ ਸੇਵਾ ਲਈ ਅਦਾ ਕੀਤੇ ਜਾਂਦੇ ਸਿਹਤ ਸਰਚਾਰਜ ਤੇ ਫੀਸ ’ਚ ਚੋਖਾ ਵਾਧਾ ਕੀਤਾ ਜਾਵੇਗਾ ਤਾਂ ਜੋ ਦੇਸ਼ ਦੇ ਜਨਤਕ ਖੇਤਰ ਦੀ ਉਜਰਤ ’ਚ ਵਾਧੇ ਨੂੰ ਪੂਰਾ ਕੀਤਾ ਜਾ ਸਕੇ।
ਹਾਸਲ ਜਾਣਕਾਰੀ ਮੁਤਾਬਕ ਗ੍ਰਹਿ ਦਫ਼ਤਰ ਨੇ ਜ਼ਿਆਦਾਤਰ ਕੰਮ ਤੇ ਵਿਜ਼ਟਰ ਵੀਜ਼ਿਆਂ ਦੀ ਲਾਗਤ ਵਿੱਚ 15 ਫੀਸਦੀ ਤੇ ਤਰਜੀਹੀ ਵੀਜ਼ਾ, ਸਟੱਡੀ ਵੀਜ਼ਾ ਤੇ ਸਪਾਂਸਰਸ਼ਿਪ ਦੇ ਸਰਟੀਫਿਕੇਟਾਂ ਦੀ ਲਾਗਤ ਵਿੱਚ ਘੱਟੋ-ਘੱਟ 20 ਫੀਸਦੀ ਵਾਧੇ ਦਾ ਸੰਕੇਤ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI