Ukraine vs Russia: ਹਥਿਆਰਾਂ ਨਾਲ ਨਹੀਂ ਜਿੱਤ ਸਕਿਆ ਰੂਸ ਤਾਂ ਹੁਣ ਯੂਕਰੇਨ 'ਤੇ ਕੀਤਾ ਜਾ ਰਿਹਾ ਇਹ ਹਮਲਾ, ਬੱਚੇ ਹੋਣਗੇ ਸ਼ਿਕਾਰ
UNGA - ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੇਂਸਕੀ ਨੇ ਰੂਸ 'ਤੇ ਹਮਲਾਵਰ ਹੋਣ ਅਤੇ ਯੂਕਰੇਨ ਵਿੱਚ ਨਸਲਕੁਸ਼ੀ ਕਰਨ ਦਾ ਦੋਸ਼ ਲਗਾਇਆ ਹੈ। ਜੇਲੇਂਸਕੀ ਨੇ ਬੀਤੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ
Ukraine vs Russia : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੇਂਸਕੀ ਨੇ ਰੂਸ 'ਤੇ ਹਮਲਾਵਰ ਹੋਣ ਅਤੇ ਯੂਕਰੇਨ ਵਿੱਚ ਨਸਲਕੁਸ਼ੀ ਕਰਨ ਦਾ ਦੋਸ਼ ਲਗਾਇਆ ਹੈ। ਜੇਲੇਂਸਕੀ ਨੇ ਬੀਤੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ 'ਸ਼ਾਂਤੀ ਯੋਜਨਾ' ਦਾ ਪ੍ਰਸਤਾਵ ਦਿੱਤਾ। ਯੂਐਨਜੀਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਜੇਲੇਂਸਕੀ ਨੇ ਦਾਅਵਾ ਕੀਤਾ ਕਿ ਰੂਸ ਵਿੱਚ ਰਹਿ ਰਹੇ ਯੂਕਰੇਨੀ ਬੱਚਿਆਂ ਨੂੰ ਉਨ੍ਹਾਂ ਦੇ ਵਤਨ ਨਾਲ ਨਫ਼ਰਤ ਕਰਨੀ ਸਿਖਾਈ ਜਾ ਰਹੀ ਹੈ।
ਇਸਤੋਂ ਇਲਾਵਾ ਜੇਲੇਂਸਕੀ ਨੇ ਇਹ ਵੀ ਕਿਹਾ ਕਿ ਯੂਕਰੇਨੀ ਨਾਗਰਿਕਾਂ ਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਾਰੇ ਸਬੰਧ ਤੋੜੇ ਜਾ ਰਹੇ ਹਨ। ਜੇਲੇਂਸਕੀ ਨੇ ਕਿਹਾ, "ਅਸੀਂ (ਯੂਕਰੇਨੀਅਨ) ਬੱਚਿਆਂ ਨੂੰ ਘਰ ਵਾਪਿਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ, ਪਰ ਸਮਾਂ ਲੰਘ ਰਿਹਾ ਹੈ। ਉਨ੍ਹਾਂ ਦਾ ਕੀ ਹੋਵੇਗਾ? ਰੂਸ ਵਿੱਚ ਉਨ੍ਹਾਂ ਬੱਚਿਆਂ ਨੂੰ ਯੂਕਰੇਨ ਨੂੰ ਨਫ਼ਰਤ ਲਈ ਕਿਹਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪਰਿਵਾਰਾਂ ਨਾਲੋਂ ਵੱਖ ਕਰ ਦਿੱਤਾ ਜਾਂਦਾ ਹੈ।
ਇਹ ਸਪੱਸ਼ਟ ਤੌਰ 'ਤੇ ਨਸਲਕੁਸ਼ੀ ਹੈ। ਰੂਸ ਦੇ ਨਾਲ ਯੁੱਧ ਦੇ ਵਿਚਕਾਰ ਇੱਕ ਸ਼ਾਂਤੀ ਯੋਜਨਾ ਨੂੰ ਅੱਗੇ ਵਧਾਉਂਦੇ ਹੋਏ, ਜੇਲੇਂਸਕੀ ਨੇ ਕਿਹਾ ਕਿ ਆਧੁਨਿਕ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਯੁੱਧ ਪ੍ਰਭਾਵਿਤ ਦੇਸ਼ ਨੂੰ ਆਪਣੀਆਂ ਸ਼ਰਤਾਂ 'ਤੇ ਹਮਲਾਵਰਤਾ ਨੂੰ ਖਤਮ ਕਰਨ ਦਾ ਮੌਕਾ ਮਿਲਿਆ ਹੈ।
ਨਾਲ ਹੀ ਰੂਸ 'ਤੇ ਤਿੱਖਾ ਹਮਲਾ ਕਰਦੇ ਹੋਏ ਜੇਲੇਂਸਕੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਪ੍ਰਮਾਣੂ ਹਥਿਆਰ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰੂਸ ਕਈ ਹੋਰ ਚੀਜ਼ਾਂ ਨੂੰ ਹਥਿਆਰ ਬਣਾ ਰਿਹਾ ਹੈ ਅਤੇ ਉਨ੍ਹਾਂ ਚੀਜ਼ਾਂ ਦੀ ਵਰਤੋਂ ਨਾ ਸਿਰਫ ਯੂਕ੍ਰੇਨ ਦੇ ਖਿਲਾਫ ਸਗੋਂ ਯੂ.ਐੱਨ.ਜੀ.ਏ. ਦੇ ਹੋਰ ਮੈਂਬਰਾਂ ਦੇ ਖਿਲਾਫ ਵੀ ਕੀਤੀ ਜਾਂਦੀ ਹੈ।
ਵੈਗਨਰ ਗਰੁੱਪ ਦੇ ਮੁਖੀ ਯੇਵਗੇਨੀ ਪ੍ਰਿਗੋਜਿਨ ਦੀ ਸ਼ੱਕੀ ਮੌਤ ਦਾ ਹਵਾਲਾ ਦਿੰਦੇ ਹੋਏ, ਯੂਕਰੇਨ ਦੇ ਰਾਸ਼ਟਰਪਤੀ ਨੇ ਪ੍ਰਿਗੋਜਿਨ ਦੀ ਮੌਤ ਦੇ ਜਹਾਜ਼ ਹਾਦਸੇ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ। ਜੇਲੇਂਸਕੀ ਨੇ ਕਿਹਾ ਕਿ ਜੇਕਰ ਕੋਈ ਪੁਤਿਨ ਖਿਲਾਫ ਆਵਾਜ਼ ਉਠਾਉਂਦਾ ਹੈ ਤਾਂ ਉਸ ਨਾਲ ਪ੍ਰਿਗੋਜਿਨ ਵਰਗਾ ਸਲੂਕ ਕੀਤਾ ਜਾਂਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial