ਯੂਕਰੇਨ : ਯੂਕਰੇਨ 'ਤੇ ਰੂਸ ਦੇ ਹਮਲੇ ਦਾ ਅੱਜ ਚੌਥਾ ਦਿਨ ਹੈ। ਵੀਰਵਾਰ ਨੂੰ ਸ਼ੁਰੂ ਹੋਈ ਇਹ ਜੰਗ ਲਗਾਤਾਰ ਜਾਰੀ ਹੈ। ਰੂਸੀ ਫੌਜ ਨੇ ਦਾਅਵਾ ਕੀਤਾ ਹੈ ਕਿ ਉਹ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ ਤੱਕ ਪਹੁੰਚ ਗਈ ਹੈ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਰੂਸ ਨੂੰ ਉਸ ਦੇ ਦੇਸ਼ 'ਤੇ ਹਮਲੇ ਕਾਰਨ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC ) ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।
ਜ਼ੇਲੇਂਸਕੀ ਨੇ ਐਤਵਾਰ ਨੂੰ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਯੂਕਰੇਨ 'ਤੇ ਰੂਸ ਦਾ ਹਮਲਾ ਨਸਲਕੁਸ਼ੀ ਵੱਲ ਇਕ ਕਦਮ ਸੀ। ਉਨ੍ਹਾਂ ਕਿਹਾ, ''ਰੂਸ ਨੇ ਬੁਰਾਈ ਦਾ ਰਾਹ ਚੁਣਿਆ ਹੈ ਅਤੇ ਦੁਨੀਆ ਨੂੰ ਇਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।
ਰੂਸ ਸੁਰੱਖਿਆ ਪ੍ਰੀਸ਼ਦ ਦੇ ਪੰਜ ਸਥਾਈ ਮੈਂਬਰਾਂ ਵਿੱਚੋਂ ਇੱਕ ਹੈ, ਜਿਸ ਕਾਰਨ ਇਸ ਕੋਲ ਮਤਿਆਂ ਨੂੰ ਵੀਟੋ ਕਰਨ ਦਾ ਅਧਿਕਾਰ ਹੈ। ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੁੱਧ ਅਪਰਾਧ ਟ੍ਰਿਬਿਊਨਲ ਨੂੰ ਯੂਕਰੇਨੀ ਸ਼ਹਿਰਾਂ 'ਤੇ ਰੂਸ ਦੇ ਹਮਲਿਆਂ ਦੀ ਜਾਂਚ ਕਰਨੀ ਚਾਹੀਦੀ ਹੈ। ਉਸਨੇ ਰੂਸੀ ਹਮਲੇ ਨੂੰ "ਰਾਜ-ਪ੍ਰਯੋਜਿਤ ਅੱਤਵਾਦ" ਕਰਾਰ ਦਿੱਤਾ।
ਜ਼ੇਲੇਂਸਕੀ ਨੇ ਰੂਸ ਦੇ ਉਨ੍ਹਾਂ ਦਾਅਵਿਆਂ ਨੂੰ ਝੂਠਾ ਦੱਸਿਆ ਕਿ ਉਹ ਆਮ ਆਬਾਦੀ ਵਾਲੇ ਖੇਤਰਾਂ ਨੂੰ ਨਿਸ਼ਾਨਾ ਨਹੀਂ ਬਣਾ ਰਿਹਾ ਸੀ। ਦਰਅਸਲ ਸ਼ਨੀਵਾਰ ਨੂੰ ਯੂਕਰੇਨ 'ਚ ਇਕ ਬਹੁਮੰਜ਼ਿਲਾ ਇਮਾਰਤ 'ਤੇ ਵੱਡਾ ਹਮਲਾ ਹੋਇਆ ਸੀ, ਜਿਸ 'ਚ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ ਦੇਖਿਆ ਗਿਆ ਸੀ। ਯੂਕਰੇਨ ਨੇ ਦਾਅਵਾ ਕੀਤਾ ਕਿ ਰੂਸ ਰਿਹਾਇਸ਼ੀ ਇਲਾਕਿਆਂ 'ਤੇ ਬੰਬਬਾਰੀ ਕਰ ਰਿਹਾ ਹੈ, ਹਾਲਾਂਕਿ ਰੂਸ ਨੇ ਰਿਹਾਇਸ਼ੀ ਇਲਾਕਿਆਂ 'ਤੇ ਹਮਲਿਆਂ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
2 ਲੱਖ ਤੋਂ ਵੱਧ ਲੋਕਾਂ ਨੇ ਛੱਡਿਆ ਯੂਕਰੇਨ
ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਕਿ ਗੁਆਂਢੀ ਦੇਸ਼ਾਂ 'ਚ ਯੂਕਰੇਨ ਦੇ ਨਾਗਰਿਕਾਂ ਦੀ ਗਿਣਤੀ ਹੁਣ ਦੋ ਲੱਖ ਨੂੰ ਪਾਰ ਕਰ ਗਈ ਹੈ। ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀ ਹਾਈ ਕਮਿਸ਼ਨਰ ਨੇ ਟਵੀਟ ਕੀਤਾ ਕਿ ਰੂਸੀ ਫੌਜਾਂ ਦੇ ਹਮਲੇ ਤੋਂ ਭੱਜਣ ਵਾਲੇ ਲੋਕਾਂ ਦੀ ਗਿਣਤੀ ਹੁਣ ਬਦਲ ਰਹੀ ਹੈ ਅਤੇ ਐਤਵਾਰ ਨੂੰ ਅਪਡੇਟ ਕੀਤੀ ਜਾਣਕਾਰੀ ਜਾਰੀ ਕੀਤੀ ਜਾਵੇਗੀ। ਏਜੰਸੀ ਨੇ ਸ਼ਨੀਵਾਰ ਨੂੰ ਅੰਦਾਜ਼ਾ ਲਗਾਇਆ ਕਿ ਘੱਟੋ-ਘੱਟ 150,000 ਯੂਕਰੇਨੀਅਨ ਪੋਲੈਂਡ ਅਤੇ ਹੰਗਰੀ ਅਤੇ ਰੋਮਾਨੀਆ ਸਮੇਤ ਹੋਰ ਦੇਸ਼ਾਂ ਨੂੰ ਭੱਜ ਗਏ ਹਨ।