ਕਾਬੁਲ: ਅਫਗਾਨਿਸਤਾਨ ਵਿੱਚ ਯੂਕਰੇਨ ਦੇ ਇੱਕ ਜਹਾਜ਼ ਨੂੰ ਹਾਈਜੈਕ ਕਰ ਲਿਆ ਗਿਆ ਹੈ। ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਜਹਾਜ਼ ਨੂੰ ਹਾਈਜੈਕ ਕੀਤਾ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਕਰੇਨ ਦਾ ਜਹਾਜ਼ ਆਪਣੇ ਲੋਕਾਂ ਨੂੰ ਅਫਗਾਨਿਸਤਾਨ ਤੋਂ ਕੱਢਣ ਲਈ ਆਇਆ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਹਾਜ਼ ਨੂੰ ਅਗਵਾ ਕਰਨ ਤੋਂ ਬਾਅਦ ਇਰਾਨ ਲਿਜਾਇਆ ਗਿਆ ਹੈ।


ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਮੁਤਾਬਕ, ਯੂਕਰੇਨ ਦੇ ਲੋਕਾਂ ਨੂੰ ਕੱਢਣ ਲਈ ਯੂਕਰੇਨ ਦਾ ਇੱਕ ਜਹਾਜ਼ ਐਤਵਾਰ ਨੂੰ ਕਾਬੁਲ ਪਹੁੰਚਿਆ ਸੀ। ਇਸ ਤੋਂ ਬਾਅਦ ਕੁਝ ਹਥਿਆਰਬੰਦ ਲੋਕਾਂ ਨੇ ਉਸਨੂੰ ਕਬਜ਼ੇ 'ਚ ਲੈ ਲਿਆ ਅਤੇ ਇਰਾਨ ਲੈ ਗਏ। ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਜਹਾਜ਼ ਚੋਰੀ ਹੋ ਗਿਆ ਹੈ।


ਇਸ ਘਟਨਾ ਤੋਂ ਬਾਅਦ ਜਹਾਜ਼ ਵਿੱਚ ਸਵਾਰ ਬਾਕੀ ਲੋਕਾਂ ਨਾਲ ਕੀ ਹੋਇਆ ਇਸ ਬਾਰੇ ਸਥਿਤੀ ਸਪਸ਼ਟ ਨਹੀਂ ਕੀਤੀ ਗਈ ਹੈ। ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਜਹਾਜ਼ ਹਾਈਜੈਕ ਹੋਣ ਨਾਲ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਵੀ ਅੜਿੱਕਾ ਪਾਇਆ ਹੈ।


ਇਸ ਘਟਨਾ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਬੁਲ ਦੇ ਹਵਾਈ ਅੱਡੇ 'ਤੇ ਕਿਸ ਤਰ੍ਹਾਂ ਦੀ ਹਫੜਾ-ਦਫੜੀ ਮਚੀ ਹੋਈ ਹੈ। ਜਹਾਜ਼ ਦੇ ਹਾਈ ਜੈਕ ਕਰਨ ਦੀ ਖ਼ਬਰ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਇਰਾਨ ਦੇ ਜਵਾਬ ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਕੀ ਇਹ ਯੂਕਰੇਨੀ ਜਹਾਜ਼ ਇਨ ਵੱਲ ਗਿਆ ਹੈ।


ਕਾਬੁਲ ਹਵਾਈ ਅੱਡੇ ਦੇ ਅੰਦਰ ਸੁਰੱਖਿਆ ਇਸ ਵੇਲੇ ਅਮਰੀਕੀ ਫੌਜ ਦੇ ਹੱਥਾਂ ਵਿੱਚ ਹੈ। ਇਸ ਲਈ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਅਗਵਾਕਾਰ ਏਨੀ ਸਖ਼ਤ ਨਿਗਰਾਨੀ ਦੇ ਬਾਵਜੂਦ ਹਵਾਈ ਅੱਡੇ ਦੇ ਅੰਦਰ ਕਿਵੇਂ ਦਾਖਲ ਹੋਏ? ਸਭ ਤੋਂ ਪਹਿਲਾਂ ਇਸ ਅਗਵਾ ਦੀਆਂ ਖਬਰਾਂ ਰੂਸੀ ਮੀਡੀਆ ਤੋਂ ਸਾਹਮਣੇ ਆਈਆਂ।


ਇਹ ਵੀ ਪੜ੍ਹੋ: ਡੇਰਾ ਮੁੱਖੀ ਰਾਮ ਰਹਿਮ ਮਾਮਲੇ 'ਚ ਵੱਡੀ ਖ਼ਬਰ, ਰਣਜੀਤ ਸਿੰਘ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਣ 'ਤੇ ਲਗਾਈ ਰੋਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904