ਸੰਯੁਕਤ ਰਾਸ਼ਟਰ ਤਕ ਕਿਸਾਨ ਅੰਦੋਲਨ ਦੀ ਗੂੰਜ, ਮੋਦੀ ਸਰਕਾਰ ਤੇ ਕਿਸਾਨਾਂ ਨੂੰ ਸੰਜਮ ਵਰਤਣ ਦੀ ਸਲਾਹ
ਸੰਯੁਕਤ ਰਾਸ਼ਟਰ ਵੱਲੋਂ ਭਾਰਤੀ ਅਧਿਕਾਰੀਆਂ ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ 'ਚ ਡਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਲਈ ਕਿਹਾ ਹੈ।
ਜੇਨੇਵਾ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਅਜਿਹੇ 'ਚ ਅੰਤਰ-ਰਾਸ਼ਟਰੀ ਪੱਧਰ 'ਤੇ ਵੀ ਕਿਸਾਨ ਅੰਦੋਲਨ ਨੂੰ ਪੂਰੀ ਹਮਾਇਤ ਮਿਲ ਰਹੀ ਹੈ। ਅੰਤਰ-ਰਾਸ਼ਟਰੀ ਹਸਤੀਆਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕੀਤੇ ਜਾਣ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕਾਂ ਬਾਰੇ ਜਥੇਬੰਦੀ ਨੇ ਵੀ ਬਿਆਨ ਜਾਰੀ ਕੀਤਾ ਹੈ।
ਸੰਯੁਕਤ ਰਾਸ਼ਟਰ ਵੱਲੋਂ ਭਾਰਤੀ ਅਧਿਕਾਰੀਆਂ ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ 'ਚ ਡਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਦਾ ਸਾਂਝਾ ਹੱਲ ਲੱਭਣ ਲਈ ਕਿਹਾ ਹੈ। ਸੰਯੁਕਤ ਰਾਸ਼ਟਰ ਵੱਲੋਂ ਸਾਰਿਆ ਦੇ ਮਨੁੱਖੀ ਹੱਕਾਂ ਦਾ ਸਨਮਾਨ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ।
#India: We call on the authorities and protesters to exercise maximum restraint in ongoing #FarmersProtests. The rights to peaceful assembly & expression should be protected both offline & online. It's crucial to find equitable solutions with due respect to #HumanRights for all.
— UN Human Rights (@UNHumanRights) February 5, 2021
ਮਨੁੱਖੀ ਹੱਕਾਂ ਬਾਰੇ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਨੇ ਟਵੀਟ ਕਰਕੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਇਕੱਠੇ ਹੋਕੇ ਪ੍ਰਦਰਸ਼ਨ ਕਰਨ ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਹਰ ਤਰ੍ਹਾਂ ਰਾਖੀ ਕੀਤੀ ਜਾਣੀ ਚਾਹੀਦੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ