ਜੇਨੇਵਾ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਅਜਿਹੇ 'ਚ ਅੰਤਰ-ਰਾਸ਼ਟਰੀ ਪੱਧਰ 'ਤੇ ਵੀ ਕਿਸਾਨ ਅੰਦੋਲਨ ਨੂੰ ਪੂਰੀ ਹਮਾਇਤ ਮਿਲ ਰਹੀ ਹੈ। ਅੰਤਰ-ਰਾਸ਼ਟਰੀ ਹਸਤੀਆਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕੀਤੇ ਜਾਣ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕਾਂ ਬਾਰੇ ਜਥੇਬੰਦੀ ਨੇ ਵੀ ਬਿਆਨ ਜਾਰੀ ਕੀਤਾ ਹੈ।


ਸੰਯੁਕਤ ਰਾਸ਼ਟਰ ਵੱਲੋਂ ਭਾਰਤੀ ਅਧਿਕਾਰੀਆਂ ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ 'ਚ ਡਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਦਾ ਸਾਂਝਾ ਹੱਲ ਲੱਭਣ ਲਈ ਕਿਹਾ ਹੈ। ਸੰਯੁਕਤ ਰਾਸ਼ਟਰ ਵੱਲੋਂ ਸਾਰਿਆ ਦੇ ਮਨੁੱਖੀ ਹੱਕਾਂ ਦਾ ਸਨਮਾਨ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ।





ਮਨੁੱਖੀ ਹੱਕਾਂ ਬਾਰੇ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਨੇ ਟਵੀਟ ਕਰਕੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਇਕੱਠੇ ਹੋਕੇ ਪ੍ਰਦਰਸ਼ਨ ਕਰਨ ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਹਰ ਤਰ੍ਹਾਂ ਰਾਖੀ ਕੀਤੀ ਜਾਣੀ ਚਾਹੀਦੀ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ