ਸੋਧੇ ਨਾਗਰਿਕਤਾ ਕਾਨੂੰਨ ਤਹਿਤ 31 ਦਸੰਬਰ 2014 ਤੱਕ ਅਫ਼ਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਤੋਂ ਧਾਰਮਿਕ ਆਧਾਰ ’ਤੇ ਧੱਕੇਸ਼ਾਹੀਆਂ ਕਾਰਨ ਭਾਰਤ ਆਏ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਤੇ ਮਸੀਹੀ ਫਿਰਕਿਆਂ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਮੁਹੱਈਆ ਕਰਵਾਈ ਜਾਂਦੀ ਹੈ।
ਬਿੱਲ ਦੇ ਇਸ ਮਹੀਨੇ ਸੰਸਦ ’ਚ ਪੇਸ਼ ਹੋਣ ਤੋਂ ਬਾਅਦ ਦੇਸ਼ ਵਿੱਚ ਇਸ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ ਤੇ ਸੰਸਦ ਵਿੱਚ ਬਿੱਲ ਪਾਸ ਹੋਣ ਮਗਰੋਂ ਕਾਨੂੰਨ ਬਣਨ ’ਤੇ ਇਨ੍ਹਾਂ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰਨ ਕਰ ਲਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਅਸੰਵਿਧਾਨਕ ਤੇ ਵੰਡੀਆਂ ਪਾਉਣ ਵਾਲਾ ਕਾਨੂੰਨ ਹੈ।