ਵਾਸ਼ਿੰਗਟਨ: ਅਮਰੀਕਾ ਨੇ ਅਫ਼ਗਾਨਿਸਤਾਨ ਤੋਂ ਫ਼ੌਜ ਦੀ ਵਾਪਸੀ ਤੋਂ ਬਾਅਦ ਪਹਿਲੀ ਵਾਰ ਤਾਲਿਬਾਨ ਨਾਲ ਗੱਲਬਾਤ ਦਾ ਐਲਾਨ ਕੀਤਾ ਹੈ। ਵਿਦੇਸ਼ ਵਿਭਾਗ ਨੇ ਕਿਹਾ, ਅਮਰੀਕਾ ਸ਼ਨੀਵਾਰ ਤੋਂ ਤਾਲਿਬਾਨ ਨਾਲ ਆਪਣੀ ਪਹਿਲੀ ਨਿੱਜੀ ਗੱਲਬਾਤ ਕਰੇਗਾ। ਅਮਰੀਕੀ ਵਫ਼ਦ ਸ਼ਨੀਵਾਰ ਅਤੇ ਐਤਵਾਰ ਨੂੰ ਕਤਰ ਦੀ ਰਾਜਧਾਨੀ ਦੋਹਾ ਵਿੱਚ ਤਾਲਿਬਾਨ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕਰੇਗਾ।


ਅਗਸਤ ਵਿੱਚ, ਤਾਲਿਬਾਨ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਉੱਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਅਮਰੀਕਾ ਨੇ ਅਫਗਾਨਿਸਤਾਨ ਤੋਂ ਆਪਣੀਆਂ ਫੌਜਾਂ ਵਾਪਸ ਬੁਲਾ ਲਈਆਂ ਸਨ।ਹੁਣ ਇਹ ਪਹਿਲੀ ਵਾਰ ਹੋਵੇਗਾ ਜਦੋਂ ਅਮਰੀਕਾ ਅਤੇ ਤਾਲਿਬਾਨ ਆਹਮੋ-ਸਾਹਮਣੇ ਹੋਣਗੇ।


ਅਮਰੀਕਾ ਤਾਲਿਬਾਨ 'ਤੇ ਸਮੁੱਚੀ ਸਰਕਾਰ ਬਣਾਉਣ ਲਈ ਦਬਾਅ ਪਾਉਣਾ ਚਾਹੁੰਦਾ ਹੈ
ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਤਾਲਿਬਾਨ 'ਤੇ ਔਰਤਾਂ ਸਮੇਤ ਸਾਰੇ ਅਫਗਾਨਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਅਤੇ ਵਿਆਪਕ ਸਮਰਥਨ ਨਾਲ ਇੱਕ ਸਮੁੱਚੀ ਸਰਕਾਰ ਬਣਾਉਣ ਲਈ ਦਬਾਅ ਪਾਵਾਂਗੇ।" ਹਾਲਾਂਕਿ, ਅਮਰੀਕਾ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਅਫਗਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਨੂੰ ਮਾਨਤਾ ਨਹੀਂ ਦੇ ਰਿਹਾ।


ਅਮਰੀਕਾ ਦਾ ਕਹਿਣਾ ਹੈ ਕਿ ਤਾਲਿਬਾਨ ਨੇ ਅਮਰੀਕੀ ਨਾਗਰਿਕਾਂ ਨੂੰ ਕੱਢਣ ਵਿੱਚ ਵੱਡੇ ਪੱਧਰ 'ਤੇ ਸਹਿਯੋਗ ਕੀਤਾ ਹੈ।ਅਮਰੀਕੀ ਅਧਿਕਾਰੀਆਂ ਦੇ ਅਨੁਸਾਰ, ਅਫਗਾਨਿਸਤਾਨ ਵਿੱਚ ਲਗਭਗ 100 ਲੋਕ ਹਨ, ਮੁੱਖ ਤੌਰ ਤੇ ਅਮਰੀਕੀ ਮੂਲ ਦੇ ਨਾਗਰਿਕ, ਜਿਨ੍ਹਾਂ ਨੇ ਅਜੇ ਤੱਕ ਅਫਗਾਨਿਸਤਾਨ ਛੱਡਣ ਬਾਰੇ ਫੈਸਲਾ ਨਹੀਂ ਲਿਆ ਹੈ।


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ