H1-B Visa Selection Criteria: ਅਮਰੀਕਾ ਨੇ ਹੁਣ ਆਪਣੇ H1-B ਵੀਜ਼ਾ ਸਬੰਧੀ ਨਿਯਮਾਂ 'ਚ ਬਦਲਾਅ ਕਰ ਦਿੱਤਾ ਹੈ। ਜਿਸ ਨਾਲ ਭਾਰਤੀ ਨਾਗਰਿਕਾਂ ਸਣੇ ਵੱਡੀ ਗਿਣਤੀ ਵਰਕਰਾਂ ਨੂੰ ਰਾਹਤ ਮਿਲਣ ਵਾਲੀ ਹੈ। ਪਹਿਲਾਂ ਨਿਯਮ ਸਨ ਕਿ ਜੇਕਰ H1-B ਵੀਜ਼ਾ ਰੀਨਿਊ ਕਰਨ ਦੇ ਲਈ ਅਮਰੀਕਾ ਛੱਡਣਾ ਪੈਂਦਾ ਸੀ ਪਰ ਹੁਣ ਇਸ 'ਚ ਬਦਲਾਅ ਕਰ ਦਿੱਤਾ ਗਿਆ ਹੈ ਕਿ H1-B ਵਰਕਰ ਹੁਣ ਅਮਰੀਕਾ ਛੱਡੇ ਬਿਨਾਂ ਆਪਣੇ ਵੀਜ਼ੇ ਨੂੰ ਨਵਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੇ ਹਨ।
ਕਰੀਬ ਦੋ ਦਹਾਕਿਆਂ ਮਗਰੋਂ H1-B ਵੀਜ਼ੇ ਸਬੰਧੀ ਇਹ ਮਹੱਤਵਪੂਰਨ ਬਦਲਾਅ ਦੇਖਣ ਨੂੰ ਮਿਲਿਆ ਹੈ। ਕਰੀਬ 20,000 ਯੋਗ ਗੈਰ-ਆਵਾਸੀ ਵਰਕਰ ਆਪਣੇ H1-B ਵੀਜ਼ੇ ਨੂੰ ਹੁਣ ਘਰੇਲੂ ਪੱਧਰ ਉਤੇ ਰੀਨਿਊ ਕਰਵਾ ਸਕਦੇ ਹਨ। ਅਮਰੀਕੀ ਵਿਦੇਸ਼ ਵਿਭਾਗ ਨੇ ਇਸ ਪਾਇਲਟ ਪ੍ਰੋਗਰਾਮ ਦਾ ਐਲਾਨ ਜੂਨ 2023 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਕੀਤਾ ਸੀ।
ਇਸ ਤਹਿਤ ਕੁਝ ਪੁਜ਼ੀਸ਼ਨ ਅਧਾਰਿਤ ਆਰਜ਼ੀ ‘ਵਰਕ’ ਵੀਜ਼ਿਆਂ ਨੂੰ ਅਮਰੀਕਾ ਵਿਚ ਹੀ ਨਵਿਆਉਣ ਦੀ ਖੁੱਲ੍ਹ ਦਿੱਤੀ ਗਈ ਸੀ। ਅਗਲੇ ਪੰਜ ਹਫ਼ਤਿਆਂ ਦੌਰਾਨ ਕੁੱਲ 20 ਹਜ਼ਾਰ ਅਰਜ਼ੀਕਰਤਾ ਪਾਇਲਟ ਪ੍ਰੋਗਰਾਮ ਤਹਿਤ ਲਏ ਜਾਣਗੇ। ਪ੍ਰੋਗਰਾਮ ਨੂੰ ਲਾਂਚ ਕਰਨ ਤੋਂ ਪਹਿਲਾਂ ਵਿਦੇਸ਼ ਵਿਭਾਗ ਨੇ ਵੀਜ਼ਾ ਧਾਰਕਾਂ ਨੂੰ ਆਪਣੀ ਯੋਗਤਾ ਦੀ ਪੁਸ਼ਟੀ ਕਰਨ ਲਈ ਕਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin
Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904