ਪੜਚੋਲ ਕਰੋ
Advertisement
ਐਡਮਿਸ਼ਨ ਘੁਟਾਲਾ: ਸਟੱਡੀ ਵੀਜ਼ਾ ‘ਤੇ ਗਏ ਸਵਾ ਸੌ ਤੋਂ ਵੱਧ ਭਾਰਤੀ ਵਿਦਿਆਰਥੀ ਗ੍ਰਿਫ਼ਤਾਰ, ਹੈਲਪਲਾਈਨ ਜਾਰੀ, ਬਾਕੀਆਂ 'ਤੇ ਵਧੀ ਸਖ਼ਤੀ
ਨਵੀਂ ਦਿੱਲੀ: ਅਮਰੀਕਾ ‘ਚ ਐਡਮਿਸ਼ਨ ਘੁਟਾਲੇ ‘ਚ 130 ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ‘ਚ 129 ਭਾਰਤੀ ਹਨ। ਵੱਡੇ ਪੱਧਰ 'ਤੇ ਹੋਏ ਇਸ ਐਡਮਿਸ਼ਨ ਘਪਲੇ ਤੋਂ ਬਾਅਦ ਅਮਰੀਕਾ ਨੇ ਹੋਰਨਾਂ ਵਿਦਿਆਰਥੀਆਂ 'ਤੇ ਵੀ ਸਖ਼ਤੀ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਵਿਦਿਆਰਥੀਆਂ ਲਈ ਅਮਰੀਕਾ ਸਥਿਤ ਭਾਰਤੀ ਸਫ਼ਾਰਤਖਾਨੇ ਵੱਲੋਂ ਹੈਲਪਲਾਈਨ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।
ਅਮਰੀਕਾ ‘ਚ ਲੋੜੀਂਦੇ ਦਸਤਾਵੇਜ਼ਾਂ ਤੋਂ ਬਗੈਰ ਰਹਿ ਰਹੇ ਲੋਕਾਂ ਨੂੰ ਫੜਣ ਲਈ ਗ੍ਰਹਿ ਵਿਭਾਗ ਨੇ ਨਕਲੀ ਯੂਨੀਵਰਸਿਟੀ ਬਣਾਈ ਸੀ ਤੇ ਦਾਖ਼ਲਾ ਲੈਣ ਲਈ ਪ੍ਰੇਰਿਆ ਸੀ। ਇਸੇ ਯੂਨੀਵਰਸਿਟੀ ਵਿੱਚ ਕਈ ਵਿਦੇਸ਼ੀ ਵਿਦਿਆਰਥੀ ਦਾਖ਼ਲਾ ਲੈਣ ਆਏ ਪਰ ਦਸਤਾਵੇਜ਼ ਸਹੀ ਨਾ ਹੋਣ ਕਾਰਨ ਫੜੇ ਗਏ। ਦੋ ਦਿਨ ਪਹਿਲਾਂ ਹੀ ਇਸ ਮਾਮਲੇ ‘ਚ 200 ਤੋਂ ਜ਼ਿਆਦਾ ਵਿਦੀਆਰਥੀਆਂ ਨੂੰ ਹਿਰਾਸਤ ‘ਚ ਲਿਆ ਗਿਆ ਸੀ।
ਦਾਅਵਾ ਕੀਤਾ ਗਿਆ ਹੈ ਕਿ ਹਿਰਾਸਤ ਦੌਰਾਨ ਕਈ ਵਿਦੀਆਰਥੀਆਂ ‘ਚ ਟ੍ਰੈਕਿੰਗ ਡਿਵਾਈਸ ਲਗਾਈ ਗਈ ਹੈ ਅਤੇ ਉਨ੍ਹਾਂ ਨੂੰ ਬਾਰਡਰ ਤੋਂ ਬਾਹਰ ਨਾ ਜਾਣ ਦੀ ਹਿਦਾਇਤਾਂ ਦਿੱਤੀਆਂ ਗਈਆਂ ਹਨ। ਉੱਧਰ ਇਮੀਗ੍ਰੇਸ਼ਨ ਅਟਾਰਨੀ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਵਿਦੀਆਰਥੀਆਂ ਨੂੰ ਯੂਨੀਵਰਸਿਟੀ ਦੇ ਨਕਲੀ ਹੋਣ ਦੀ ਕੋਈ ਜਾਣਕਾਰੀ ਨਹੀਂ ਸੀ। ਇਸ ਗੱਲ ਦੀ ਵੀ ਆਲੋਚਨਾ ਕੀਤੀ ਗਈ ਹੈ ਕਿ ਵਿਦੀਆਰਥਆਂ ਨੂੰ ਫੜਣ ਲਈ ਇਸ ਤਰ੍ਹਾਂ ਦੀ ਯੋਜਨਾ ਬਣਾਈ ਗਈ ਹੈ। ਆਈਸੀਏ ਨੇ ਇਹ ਗ੍ਰਿਫ਼ਤਾਰੀਆਂ ਬੁੱਧਵਾਰ ਨੂੰ ਕੀਤੀਆਂ ਸੀ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਸੀਨੀਅਰ ਦੂਤਾਵਾਸ ਦੇ ਅਧਿਕਾਰੀਆਂ ਨੇ ਦੋ ਨੰਬਰ - 202-322-1190 ਅਤੇ 202-340-2590 ਜਾਰੀ ਕੀਤੀ ਹੈ। ਜਿਸ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰ ਸੰਪਰਕ ਕਰ ਸਕਦੇ ਹਨ। ਨਾਲ ਹੀ cons3.washington@mea.gov.in 'ਤੇ ਵੀ ਲਿਖ ਸਕਦੇ ਹਨ।24X7 Helpline for Indian Students @meaindia @CGI_Atlanta @IndiainChicago @cgihou @IndiainNewYork @CGISFO @harshvshringla @HarshShringla pic.twitter.com/qd2gCqVR0l
— India in USA (@IndianEmbassyUS) February 1, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਪੰਜਾਬ
ਦੇਸ਼
Advertisement