US Shooting: ਅਮਰੀਕਾ ਵਿੱਚ ਤਿੰਨ ਥਾਵਾਂ 'ਤੇ ਗੋਲੀਬਾਰੀ, 22 ਦੀ ਮੌਤ, ਕਈ ਲੋਕ ਜ਼ਖ਼ਮੀ, ਐਮਰਜੈਂਸੀ ਅਲਰਟ ਜਾਰੀ
US Shooting: ਅਮਰੀਕਾ 'ਚ ਬੁੱਧਵਾਰ (25 ਅਕਤੂਬਰ) ਨੂੰ ਮੇਨ ਦੇ ਲੇਵਿਸਟਨ ਸ਼ਹਿਰ 'ਚ ਘੱਟੋ-ਘੱਟ ਤਿੰਨ ਥਾਵਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ। ਜਿਸ ਵਿੱਚ ਕਈ ਲੋਕ ਜ਼ਖ਼ਮੀ ਤੇ 22 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।
US Shooting: ਅਮਰੀਕਾ 'ਚ ਬੁੱਧਵਾਰ (25 ਅਕਤੂਬਰ) ਨੂੰ ਮੇਨ ਦੇ ਲੇਵਿਸਟਨ ਸ਼ਹਿਰ (Mass Shooting in Maine) 'ਚ ਘੱਟੋ-ਘੱਟ ਤਿੰਨ ਥਾਵਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ। ਇਸ ਹਮਲੇ 'ਚ ਘੱਟੋ-ਘੱਟ 22 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ 50-60 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼ੱਕੀ ਫਰਾਰ ਹੈ। ਉਸ ਕੋਲ ਇੱਕ ਲੰਬੀ ਬੰਦੂਕ ਸੀ, ਜਿਸ ਦੀ ਮਦਦ ਨਾਲ ਉਹ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਰਿਹਾ ਸੀ।
ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਹੈ ਸੰਭਾਵਨਾ
ਅਮਰੀਕੀ ਨਿਊਜ਼ ਏਬੀਸੀ ਦੀ ਰਿਪੋਰਟ ਮੁਤਾਬਕ ਗੋਲੀਬਾਰੀ ਦੀ ਘਟਨਾ ਬਾਲਿੰਗ ਗਲੀ, ਵਾਲਮਾਰਟ ਸੈਂਟਰ ਸਮੇਤ ਸਥਾਨਕ ਬਾਰ ਵਿੱਚ ਕੀਤੀ ਗਈ। ਇਸ ਮਾਮਲੇ 'ਤੇ ਦੋ ਕਾਨੂੰਨ ਅਧਿਕਾਰੀਆਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਏਪੀ ਨੂੰ ਸੂਚਿਤ ਕੀਤਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਦੋ ਕਾਨੂੰਨ ਅਧਿਕਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਐਸੋਸੀਏਟਡ ਪ੍ਰੈੱਸ ਨੂੰ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜਾਂਚਕਰਤਾ ਅਜੇ ਵੀ ਅਪਰਾਧ ਦੇ ਦ੍ਰਿਸ਼ਾਂ ਦੀ ਜਾਂਚ ਕਰ ਰਹੇ ਹਨ ਅਤੇ ਸਬੂਤ ਇਕੱਠੇ ਕਰਨ ਲਈ ਕੰਮ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ