ਨਵੀਂ ਦਿੱਲੀ: ਅਮਰੀਕੀ ਆਵਾਜਾਈ ਵਿਭਾਗ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ (ਪੀਆਈਏ) ਨੂੰ ਅਮਰੀਕਾ ਲਈ ਚਾਰਟਰ ਉਡਾਣਾਂ ਚਲਾਉਣ ਦੀ ਇਜਾਜ਼ਤ ਰੱਦ ਕਰ ਦਿੱਤੀ ਹੈ। ਇਹ ਫੈਸਲਾ ਪਾਕਿਸਤਾਨੀ ਪਾਇਲਟਾਂ ਦੀ ਪ੍ਰਮਾਣੀਕਰਣ ਸਬੰਧੀ ਐਫਏਏ ਦੀ ਚਿੰਤਾ ਦੇ ਮੱਦੇਨਜ਼ਰ ਲਿਆ ਗਿਆ ਹੈ।
ਨਿਊਜ਼ ਏਜੰਸੀ ਰਾਇਟਰਸ ਮੁਤਾਬਕ ਇਹ ਜਾਣਕਾਰੀ ਸ਼ੁੱਕਰਵਾਰ ਨੂੰ ਵਿਭਾਗ ਦੇ ਸਪੈਸ਼ਲ ਅਧਿਕਾਰੀ ਨੇ ਦਿੱਤੀ। ਪਾਕਿਸਤਾਨ ਨੇ ਪਿਛਲੇ ਮਹੀਨੇ ਕੀਤੀ ਜਾਂਚ ਵਿੱਚ ਪਾਇਆ ਸੀ ਕਿ ਇਸ ਦੇ ਲਗਪਗ ਇੱਕ ਤਿਹਾਈ ਪਾਇਲਟਾਂ ਨੇ ਆਪਣੀ ਯੋਗਤਾ ਦੇ ਕੇਸਾਂ ਵਿੱਚ ਹੇਰਾਫੇਰੀ ਕੀਤੀ ਹੈ।
ਯੂਰਪੀਅਨ ਯੂਨੀਅਨ ਨੇ ਵੀ ਲਾਈ ਪਾਬੰਦੀ:
ਯੂਰਪੀਅਨ ਯੂਨੀਅਨ ਹਵਾਬਾਜ਼ੀ ਸੇਫਟੀ ਏਜੰਸੀ ਨੇ ਛੇ ਮਹੀਨੇ ਪਹਿਲਾਂ ਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ ਦੇ ਵਾਹਕ ਕੰਮਾਂ ਨੂੰ ਰੋਕ ਦਿੱਤਾ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ ਨੇ ਯੂਐਸ ਲਈ ਉਡਾਣਾਂ ਦੀ ਰੋਕ ਲਾਉਣ ‘ਤੇ ਕੋਈ ਟਿੱਪਣੀ ਨਹੀਂ ਕੀਤੀ।
ਪਾਕਿਸਤਾਨ ਦੀ ਜੀਓ ਨਿਊਜ਼ ਨੇ ਖ਼ਬਰ ਦਿੱਤੀ ਹੈ ਕਿ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ ਨੇ ਅਮਰੀਕਾ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਪੁਸ਼ਟੀ ਕੀਤੀ ਹੈ। ਪੀਆਈ ਨੇ ਕਿਹਾ ਹੈ ਕਿ ਉਹ ਏਅਰ ਲਾਈਨ ਵਿੱਚ ਚੱਲ ਰਹੇ ਸੁਧਾਰਾਤਮਕ ਉਪਾਵਾਂ ਜ਼ਰੀਏ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਦੱਸ ਦਈਏ ਕਿ ਮਈ ਵਿੱਚ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ ਦਾ ਜਹਾਜ਼ ਹਵਾਈ ਅੱਡਾ ਏਅਰਪੋਰਟ 'ਤੇ ਲੈਂਡਿੰਗ ਕਰਨ ਵੇਲੇ ਕ੍ਰੈਸ਼ ਹੋ ਗਿਆ ਸੀ। ਇਸ ਨਾਲ 97 ਲੋਕਾਂ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਪਾਇਲਟਾਂ ਦੀ ਯੋਗਤਾ ਸਬੰਧੀ ਵਿੱਚ ਸਵਾਲ ਉੱਠਣੇ ਸ਼ੁਰੂ ਹੋਏ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904