ਵਾਸ਼ਿੰਗਟਨ: ਕੈਨੇਡਾ ਤੇ ਯੂਕੇ ਮਗਰੋਂ ਅਮਰੀਕੀ ਸਾਂਸਦ ਵੀ ਕਿਸਾਨ ਅੰਦੋਲਨ ਨਾਲ ਡਟ ਗਏ ਹਨ। ਇਸ ਉੱਪਰ ਭਾਰਤ ਦਾ ਸਖਤ ਇਤਰਾਜ਼ ਸਾਹਮਣੇ ਆਇਆ ਹੈ। ਅਮਰੀਕਾ ਦੇ ਕਈ ਸੰਸਦ ਮੈਂਬਰਾਂ ਨੇ ਭਾਰਤ ਵਿੱਚ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸਾਂਸਦਾਂ ਨੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਕਿਸਾਨ ਅੰਦੋਲਨ 'ਤੇ ਵਿਦੇਸ਼ੀ ਨੇਤਾਵਾਂ ਦੇ ਬਿਆਨਾਂ ਨੂੰ ਭਾਰਤ ਨੇ "ਗੁੰਮਰਾਹਕੁੰਨ" ਤੇ "ਅਣਉਚਿਤ" ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਇਹ ਲੋਕਤੰਤਰੀ ਦੇਸ਼ ਦਾ ਅੰਦਰੂਨੀ ਮਾਮਲਾ ਹੈ।


ਅਮਰੀਕੀ ਕਾਂਗਰਸ ਦੇ ਸਾਂਸਦ ਡੱਗ ਲਾਮਾਫੱਲਾ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ 'ਚ ਆਪਣੀ ਰੋਜ਼ੀ-ਰੋਟੀ ਬਚਾਉਣ ਲਈ ਤੇ ਸਰਕਾਰ ਦੇ ਗੁੰਮਰਾਹ, ਅਸਪਸ਼ਟ ਨਿਯਮਾਂ ਦਾ ਵਿਰੋਧ ਕਰ ਰਹੇ ਪੰਜਾਬੀ ਕਿਸਾਨਾਂ ਦਾ ਮੈਂ ਸਮਰਥਨ ਕਰ ਰਿਹਾ ਹਾਂ।" ਕੈਲੀਫੋਰਨੀਆ ਤੋਂ ਰਿਪਬਲੀਕਨ ਸੰਸਦ ਮੈਂਬਰ ਨੇ ਕਿਹਾ,“ ਪੰਜਾਬੀ ਕਿਸਾਨ ਆਪਣੀ ਸਰਕਾਰ ਖ਼ਿਲਾਫ਼ ਹਿੰਸਾ ਦੇ ਡਰ ਤੋਂ ਬਗੈਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।"

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 18 ਦਿਨਾਂ 'ਚ 15 ਵਾਰ ਵਧੀਆ ਕੀਮਤਾਂ

ਦੱਸ ਦਈਏ ਕਿ 26 ਨਵੰਬਰ ਤੋਂ ਪੰਜਾਬ, ਹਰਿਆਣਾ ਤੇ ਕੁਝ ਹੋਰ ਸੂਬਿਆਂ ਦੇ ਹਜ਼ਾਰਾਂ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਡੈਮੋਕਰੇਟ ਦੇ ਸੰਸਦ ਮੈਂਬਰ ਜੋਸ਼ ਹਾਰਡਰ ਨੇ ਕਿਹਾ, “ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਸ ਨੂੰ ਆਪਣੇ ਨਾਗਰਿਕਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਪ੍ਰਮਿਸ਼ਨ ਦੇਣੀ ਚਾਹੀਦੀ ਹੈ। ਮੈਂ ਇਨ੍ਹਾਂ ਕਿਸਾਨਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਰਥਕ ਸੰਵਾਦ ਦੀ ਅਪੀਲ ਕਰਦਾ ਹਾਂ।"

ਇਸ ਦੇ ਨਾਲ ਹੀ ਸਾਂਸਦ ਟੀ ਜੇ ਕੌਕਸ ਨੇ ਕਿਹਾ ਕਿ ਭਾਰਤ ਨੂੰ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਨੂੰ ਬਰਕਰਾਰ ਰੱਖਣਾ ਚਾਹੀਦਾ ਤੇ ਆਪਣੇ ਨਾਗਰਿਕਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸਾਂਸਦ ਐਂਡੀ ਲੇਵੀ ਨੇ ਕਿਹਾ ਕਿ ਉਨ੍ਹਾਂ ਭਾਰਤ 'ਚ ਕਿਸਾਨਾਂ ਦੇ ਅੰਦੋਲਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨਾਂ ਦੇ ਅੰਦੋਲਨ ਨੂੰ ਅਮਰੀਕੀ ਮੀਡੀਆ ਨੇ ਵੀ ਖਾਸ ਥਾਂ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904