US Department of State Report on Terrorism: ਅਮਰੀਕੀ ਵਿਦੇਸ਼ ਵਿਭਾਗ ਨੇ ਅੱਤਵਾਦ 'ਤੇ ਇੱਕ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਉਸ ਨੇ ਪਾਕਿਸਤਾਨ ਦਾ ਪਰਦਾਫਾਸ਼ ਕੀਤਾ ਹੈ। 'ਕੰਟਰੀ ਰਿਪੋਰਟਸ ਆਨ ਟੈਰਰਿਜ਼ਮ 2020' ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਅੱਤਵਾਦ ਨਾਲ ਲੜਨ ਵਿਚ ਸੀਮਤ ਤਰੱਕੀ ਕੀਤੀ ਹੈ ਅਤੇ ਅੱਤਵਾਦੀ 'ਤੇ ਮੁਕੱਦਮਾ ਚਲਾਉਣ ਲਈ ਕਦਮ ਨਹੀਂ ਚੁੱਕੇ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤੀ ਸੁਰੱਖਿਆ ਏਜੰਸੀਆਂ ਅੱਤਵਾਦੀ ਖ਼ਤਰਿਆਂ ਨੂੰ ਰੋਕਣ ਵਿੱਚ ਪ੍ਰਭਾਵਸ਼ਾਲੀ ਹਨ।






ਰਿਪੋਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਅੱਤਵਾਦ ਦਾ ਮੁਕਾਬਲਾ ਕਰਨ ਵਿਚ ਸੀਮਤ ਤਰੱਕੀ ਕੀਤੀ ਹੈ ਅਤੇ ਜੈਸ਼-ਏ-ਮੁਹੰਮਦ ਦੇ ਸੰਸਥਾਪਕ ਮਸੂਦ ਅਜ਼ਹਰ ਅਤੇ ਲਸ਼ਕਰ ਦੇ ਸਾਜਿਦ ਮੀਰ (2008 ਦੇ ਮੁੰਬਈ ਮਾਸਟਰਮਾਈਂਡ) ਵਰਗੇ ਅੱਤਵਾਦੀਆਂ 'ਤੇ ਮੁਕੱਦਮਾ ਚਲਾਉਣ ਲਈ ਕਦਮ ਨਹੀਂ ਚੁੱਕੇ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਕਿ ਭਾਰਤੀ ਸੁਰੱਖਿਆ ਏਜੰਸੀਆਂ ਅੱਤਵਾਦੀ ਖ਼ਤਰਿਆਂ ਨਾਲ ਨਜਿੱਠਣ ਵਿੱਚ ਪ੍ਰਭਾਵਸ਼ਾਲੀ ਹਨ। ਹਾਲਾਂਕਿ, ਖੁਫੀਆ ਏਜੰਸੀਆਂ ਅਤੇ ਸੂਚਨਾਵਾਂ ਨੂੰ ਸਾਂਝਾ ਕਰਨ ਵਿਚਕਾਰ ਪਾੜਾ ਬਣਿਆ ਹੋਇਆ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅੱਤਵਾਦੀ ਸੰਗਠਨ ਆਈਐਸਆਈਐਸ ਵਿੱਚ 66 ਭਾਰਤੀ ਮੂਲ ਦੇ ਲੜਾਕੇ ਸੀ।






ਰਿਪੋਰਟ ਵਿੱਚ ਅੱਗੇ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨੀ ਸਰਕਾਰ ਅਫਗਾਨ ਸ਼ਾਂਤੀ ਪ੍ਰਕਿਰਿਆ ਦਾ ਸਮਰਥਨ ਕਰਦੀ ਰਹੀ ਹੈ। ਰਿਪੋਰਟ ਮੁਤਾਬਕ, ਪਾਕਿਸਤਾਨ ਨੇ 2020 ਵਿੱਚ ਮਹੱਤਵਪੂਰਨ ਅੱਤਵਾਦੀ ਖਤਰਿਆਂ ਦਾ ਅਨੁਭਵ ਕੀਤਾ ਹੈ। ਹਮਲਿਆਂ ਅਤੇ ਮੌਤਾਂ ਦੀ ਗਿਣਤੀ 2019 ਦੇ ਮੁਕਾਬਲੇ ਥੋੜ੍ਹੀ ਜ਼ਿਆਦਾ ਸੀ।



ਇਹ ਵੀ ਪੜ੍ਹੋ: Punjab Election 2022: ਕੈਪਟਨ ਅਮਰਿੰਦਰ ਸਿੰਘ ਕਰਨਗੇ ਦਿੱਲੀ ਦੌਰਾ, ਭਾਜਪਾ ਨਾਲ ਸੀਟਾਂ ਦੀ ਵੰਡ 'ਤੇ ਹੋ ਸਕਦੀ ਚਰਚਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904