ਵਾਸ਼ਿੰਗਟਨ: ਅਮਰੀਕਾ ਦੀ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਨੇ ਰਾਸ਼ਟਰਪਤੀ ਚੋਣਾਂ 'ਚ ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਅਧਿਕਾਰਤ ਤੌਰ 'ਤੇ ਉਪ-ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਐਲਾਨ ਤੋਂ ਬਾਅਦ ਭਾਵੁਕ ਕਮਲਾ ਹੈਰਿਸ ਨੇ ਆਪਣੀ ਮਾਂ ਨੂੰ ਯਾਦ ਕੀਤਾ।
ਹੈਰਿਸ ਨੇ ਕਿਹਾ 'ਮੇਰੀ ਮਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਮੇਰੀ ਧੀ ਉਪ ਰਾਸ਼ਟਰਪਤੀ ਲਈ ਉਮੀਦਵਾਰ ਹੋਵੇਗੀ।' ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਅਮਰੀਕਾ 'ਚ ਨਵਾਂ ਇਤਿਹਾਸ ਸਿਰਜਿਆ। ਕਮਲਾ ਹੈਰਿਸ ਪਹਿਲੀ ਦੱਖਣੀ ਏਸ਼ਿਆਈ ਤੇ ਬਲੈਕ ਮਹਿਲਾ ਹੈ ਜਿਨ੍ਹਾਂ ਨੂੰ ਇੰਨੇ ਵੱਡੇ ਅਹੁਦੇ ਲਈ ਉਮੀਦਵਾਰ ਚੁਣਿਆ ਗਿਆ।
ਕਮਲਾ ਹੈਰਿਸ ਨੇ ਪਾਰਟੀ ਨੂੰ ਕਿਹਾ, 'ਮੈਂ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ 'ਚ ਆਪਣੇ ਉਪ ਰਾਸ਼ਟਰਪਤੀ ਅਹੁਦੇ ਦੇ ਨੌਮੀਨੇਸ਼ਨ ਨੂੰ ਸਵੀਕਾਰ ਕਰਦੀ ਹਾਂ।' ਹੈਰਿਸ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਲੋਕਾਂ ਦੀ ਸੇਵਾ ਕਰਨਾ ਸਿਖਾਇਆ ਸੀ। ਉਨ੍ਹਾਂ ਕਿਹਾ 'ਕਾਸ਼! ਅੱਜ ਮੇਰੀ ਮਾਂ ਜਿਓਂਦੀ ਹੁੰਦੀ।'
ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਟਰੰਪ ਨੂੰ ਕੀਤਾ ਖ਼ਬਰਦਾਰ, ਪੋਸਟ ਹਟਾਉਣ ਤੋਂ ਨਹੀਂ ਕਰਾਂਗੇ ਗੁਰੇਜ਼
ਕਮਲਾ ਹੈਰਿਸ ਦੀ ਮਾਂ ਦਾ 2009 'ਚ ਦੇਹਾਂਤ ਹੋ ਗਿਆ ਸੀ। ਨਵੰਬਰ 'ਚ ਹੋਣ ਵਾਲੀ ਚੋਣ 'ਚ ਜੇਕਰ ਕਮਲਾ ਉਪ ਰਾਸ਼ਟਰਪਤੀ ਦੀ ਚੋਣ ਜਿੱਤੇਗੀ ਤਾਂ ਉਹ ਅਹ ਅਹੁਦੇ 'ਤੇ ਪਹੁੰਚਣ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਹੋਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ