ਪੜਚੋਲ ਕਰੋ
Advertisement
US Firing : ਅਮਰੀਕਾ ਦੇ ਕੈਲੀਫੋਰਨੀਆ ’ਚ ਅੰਨ੍ਹੇਵਾਹ ਗੋਲੀਬਾਰੀ, 10 ਦੀ ਮੌਤ ਅਤੇ 19 ਜ਼ਖ਼ਮੀ
America News : ਅਮਰੀਕਾ ਦੇ ਕੈਲੀਫੋਰਨੀਆ ’ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ , ਜਿਸ ਵਿਚ 10 ਜਣਿਆਂ ਦੀ ਹਾਲਤ ਬਹੁਤ ਗੰਭੀਰ ਹੈ ਜਦਕਿ 19 ਜਣੇ ਜ਼ਖ਼ਮੀ ਹੋ ਗਏ ਹਨ।
US Firing : ਅਮਰੀਕਾ ਦੇ ਕੈਲੀਫੋਰਨੀਆ 'ਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਥੋਂ ਦੇ ਮੋਂਟੇਰੇ ਪਾਰਕ ਵਿਚ ਚੀਨੀ ਨਵੇਂ ਸਾਲ ਦੇ ਜਸ਼ਨ ਦੇ ਸਮਾਗਮ ਕਰਵਾਇਆ ਜਾ ਰਿਹਾ ਸੀ ਤੇ ਇਹ ਗੋਲੀਬਾਰੀ ਦੀ ਘਟਨਾ ਅਮਰੀਕੀ ਸਮੇਂ ਅਨੁਸਾਰ ਤੜਕੇ 3.30 ਵਜੇ ਵਾਪਰੀ।
ਨਸਲਵਾਦੀ ਘਟਨਾ
ਦੱਸ ਦੇਈਏ ਕਿ ਇਹ ਵੱਡੀ ਘਟਨਾ ਮੌਂਟੇਰੀ ਪਾਰਕ ਇਲਾਕੇ ਵਿੱਚ ਵਾਪਰੀ ,ਜਿੱਥੇ ਰੰਗਭੇਦ ਨੂੰ ਲੈ ਕੇ ਸਥਾਨਕ ਲੋਕਾਂ ਅਤੇ ਏਸ਼ੀਆਈ ਭਾਈਚਾਰੇ ਦਰਮਿਆਨ ਹਿੰਸਾ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ 'ਚ ਇਕ ਔਰਤ ਅਤੇ ਉਸ ਦਾ 6 ਮਹੀਨੇ ਦਾ ਬੇਟਾ ਸ਼ਾਮਲ ਹੈ। ਇਸ ਤੋਂ ਇਲਾਵਾ ਚੀਨੀ ਮੂਲ ਦੇ 17 ਸਾਲਾ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਪੁਲਿਸ ਇਸ ਸਬੰਧ ਵਿਚ ਕੁਝ ਸਮੇਂ ਵਿਚ ਬਿਆਨ ਜਾਰੀ ਕਰ ਸਕਦੀ ਹੈ।
ਇਹ ਵੀ ਪੜ੍ਹੋ : ਬਠਿੰਡਾ ਨਗਰ ਨਿਗਮ ਨੂੰ ਲੈ ਕੇ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਹੋਏ ਆਹਮੋ ਸਾਹਮਣੇ
ਹਜ਼ਾਰਾਂ ਲੋਕ ਸਨ ਮੌਜੂਦ
ਹਜ਼ਾਰਾਂ ਲੋਕ ਸਨ ਮੌਜੂਦ
ਦੱਸ ਦੇਈਏ ਕਿ ਘਟਨਾ ਸਮੇਂ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ, ਜਿੱਥੇ ਉੱਚੀ-ਉੱਚੀ ਸੰਗੀਤ ਚੱਲ ਰਿਹਾ ਸੀ, ਇਸ ਲਈ ਕਾਫੀ ਦੇਰ ਤੱਕ ਇਹ ਸਮਝ ਨਹੀਂ ਆ ਰਿਹਾ ਸੀ ਕਿ ਆਤਿਸ਼ਬਾਜੀ ਹੋ ਰਹੀ ਹੈ ਜਾਂ ਫਾਇਰਿੰਗ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇੱਥੇ ਦੋ ਦਿਨਾਂ ਮੇਲਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਸਥਾਨਕ ਗੋਰੇ ਸਮਾਜ ਅਤੇ ਏਸ਼ੀਅਨ ਭਾਈਚਾਰੇ ਦਰਮਿਆਨ ਹਿੰਸਾ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਜਾਬ 'ਚ ਖਤਰਾ! ਇਹ ਹਵਾਲਾ ਦੇ ਕੇਸ ਹੋਰ ਰਾਜ 'ਚ ਤਬਦੀਲੀ ਕਰਾਉਣ ਸੁਪਰੀਮ ਕੋਰਟ ਪਹੁੰਚੇ ਡੇਰਾ ਪੈਰੋਕਾਰ
ਇਸ ਤੋਂ ਪਹਿਲਾਂ ਫਲੋਰੀਡਾ ਦੇ ਫੋਰਟ ਪੀਅਰਸ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ 'ਚ ਘੱਟੋ-ਘੱਟ 8 ਲੋਕ ਜ਼ਖਮੀ ਹੋ ਗਏ ਸਨ। ਇਹ ਸਮਾਗਮ ਫੋਰਟ ਪੀਅਰਸ ਦੇ ਇਲਸ ਐਲਿਸ ਪਾਰਕ ਵਿੱਚ ਆਯੋਜਿਤ ਕੀਤਾ ਜਾ ਰਿਹਾ ਸੀ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਪ੍ਰੋਗਰਾਮ ਵਿੱਚ ਲਾਈਵ ਸੰਗੀਤ, ਬੱਚਿਆਂ ਲਈ ਵੱਖ-ਵੱਖ ਖੇਡਾਂ ਦਾ ਆਯੋਜਨ ਵੀ ਕੀਤਾ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement