US Firing : ਅਮਰੀਕਾ ਦੇ ਕੈਲੀਫੋਰਨੀਆ 'ਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਥੋਂ ਦੇ ਮੋਂਟੇਰੇ ਪਾਰਕ ਵਿਚ ਚੀਨੀ ਨਵੇਂ ਸਾਲ ਦੇ ਜਸ਼ਨ ਦੇ ਸਮਾਗਮ ਕਰਵਾਇਆ ਜਾ ਰਿਹਾ ਸੀ ਤੇ ਇਹ ਗੋਲੀਬਾਰੀ ਦੀ ਘਟਨਾ ਅਮਰੀਕੀ ਸਮੇਂ ਅਨੁਸਾਰ ਤੜਕੇ 3.30 ਵਜੇ ਵਾਪਰੀ। 
 
ਨਸਲਵਾਦੀ ਘਟਨਾ


 ਦੱਸ ਦੇਈਏ ਕਿ ਇਹ ਵੱਡੀ ਘਟਨਾ ਮੌਂਟੇਰੀ ਪਾਰਕ ਇਲਾਕੇ ਵਿੱਚ ਵਾਪਰੀ ,ਜਿੱਥੇ ਰੰਗਭੇਦ ਨੂੰ ਲੈ ਕੇ ਸਥਾਨਕ ਲੋਕਾਂ ਅਤੇ ਏਸ਼ੀਆਈ ਭਾਈਚਾਰੇ ਦਰਮਿਆਨ ਹਿੰਸਾ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ 'ਚ ਇਕ ਔਰਤ ਅਤੇ ਉਸ ਦਾ 6 ਮਹੀਨੇ ਦਾ ਬੇਟਾ ਸ਼ਾਮਲ ਹੈ। ਇਸ ਤੋਂ ਇਲਾਵਾ ਚੀਨੀ ਮੂਲ ਦੇ 17 ਸਾਲਾ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਪੁਲਿਸ ਇਸ ਸਬੰਧ ਵਿਚ ਕੁਝ ਸਮੇਂ ਵਿਚ ਬਿਆਨ ਜਾਰੀ ਕਰ ਸਕਦੀ ਹੈ।

 



 ਦੱਸ ਦੇਈਏ ਕਿ ਘਟਨਾ ਸਮੇਂ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ, ਜਿੱਥੇ ਉੱਚੀ-ਉੱਚੀ ਸੰਗੀਤ ਚੱਲ ਰਿਹਾ ਸੀ, ਇਸ ਲਈ ਕਾਫੀ ਦੇਰ ਤੱਕ ਇਹ ਸਮਝ ਨਹੀਂ ਆ ਰਿਹਾ ਸੀ ਕਿ ਆਤਿਸ਼ਬਾਜੀ ਹੋ ਰਹੀ ਹੈ ਜਾਂ ਫਾਇਰਿੰਗ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇੱਥੇ ਦੋ ਦਿਨਾਂ ਮੇਲਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਸਥਾਨਕ ਗੋਰੇ ਸਮਾਜ ਅਤੇ ਏਸ਼ੀਅਨ ਭਾਈਚਾਰੇ ਦਰਮਿਆਨ ਹਿੰਸਾ ਹੋ ਚੁੱਕੀ ਹੈ।

 


 

ਇਸ ਤੋਂ ਪਹਿਲਾਂ ਫਲੋਰੀਡਾ ਦੇ ਫੋਰਟ ਪੀਅਰਸ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ 'ਚ ਘੱਟੋ-ਘੱਟ 8 ਲੋਕ ਜ਼ਖਮੀ ਹੋ ਗਏ ਸਨ। ਇਹ ਸਮਾਗਮ ਫੋਰਟ ਪੀਅਰਸ ਦੇ ਇਲਸ ਐਲਿਸ ਪਾਰਕ ਵਿੱਚ ਆਯੋਜਿਤ ਕੀਤਾ ਜਾ ਰਿਹਾ ਸੀ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਪ੍ਰੋਗਰਾਮ ਵਿੱਚ ਲਾਈਵ ਸੰਗੀਤ, ਬੱਚਿਆਂ ਲਈ ਵੱਖ-ਵੱਖ ਖੇਡਾਂ ਦਾ ਆਯੋਜਨ ਵੀ ਕੀਤਾ ਗਿਆ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।