ਪੜਚੋਲ ਕਰੋ
Advertisement
ਜਿਣਸੀ ਸੋਸ਼ਣ 'ਤੇ ਔਰਤਾਂ ਦੇ ਨਾਲ ਮਰਦਾਂ ਦੀ ਵੀ ਸੁਣੀ ਜਾਏ, ਟਰੰਪ ਦੀ ਪਤਨੀ ਦਾ ਵੱਡਾ ਬਿਆਨ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪਤਨੀ ਤੇ ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨੇ #MeToo ਮੁਹਿੰਮ ਸਬੰਧੀ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੋ ਮਹਿਲਾਵਾਂ ਪੁਰਸ਼ਾਂ ਖ਼ਿਲਾਫ਼ ਆਵਾਜ਼ ਉਠਾ ਰਹੀਆਂ ਹਨ, ਉਨ੍ਹਾਂ ਨੂੰ ਸੁਣਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੁਰਸ਼ਾਂ ਨੂੰ ਵੀ ਸੁਣਿਆ ਜਾਣਾ ਓਨਾ ਹੀ ਜ਼ਰੂਰੀ ਹੈ। ਜੇ ਕੋਈ ਮਹਿਲਾ ਕਿਸੇ ਪੁਰਸ਼ ’ਤੇ ਇਲਜਾਮ ਲਾ ਰਹੀ ਹੈ ਤਾਂ ਉਸ ਨੂੰ ਇਸ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਮੇਲਾਨੀਆ ਕੀਨੀਆ ਯਾਤਰਾ 'ਤੇ ਹੈ। ਉਕਤ ਬਿਆਨ ਉਨ੍ਹਾਂ ਇੰਟਰਵਿਊ ਦੌਰਾਨ ਦਿੱਤੇ ਹਨ।
‘ਗੁੱਡ ਮੌਰਨਿੰਗ ਅਮਰੀਕਾ’ ਨਾਂ ਦੇ ਪ੍ਰੋਗਰਾਮ ਵਿੱਚ ਉਨ੍ਹਾਂ ਕਿਹਾ ਕਿ ਉਹ ਮਹਿਲਾਵਾਂ ਦਾ ਸਮਰਥਨ ਕਰਦੇ ਹਨ ਉਹ ਜੋ ਕਹਿਣਾ ਚਾਹੁੰਦੀਆਂ ਹਨ, ਉਸਨੂੰ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ। ਸਿਰਫ ਮਹਿਲਾਵਾਂ ਦੇ ਮਾਮਲੇ ਵਿੱਚ ਹੀ ਨਹੀਂ, ਪੁਰਸ਼ਾਂ ਦੇ ਮਾਮਲੇ ਵਿੱਚ ਵੀ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਔਰਤਾਂ ਇਲਜ਼ਾਮ ਲਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਉਨ੍ਹਾਂ ਦੇ ਇਸ ਬਿਆਨ ’ਤੇ ਸਵਾਲ ਉਠਾਏ ਜਾ ਰਹੇ ਹਨ।
ਇੱਕ ਪਾਸੇ ਮੇਲਾਨੀਆ #MeToo ਮੁਹਿੰਮ ਦਾ ਸਮਰਥਨ ਕਰ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਦਾ ਪਤੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸੇ ਮੁਹਿੰਮ ਦਾ ਮਜ਼ਾਕ ਬਣਾਉਂਦਿਆ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਮੀਡੀਆ ਵੱਲੋਂ ਲਾਗੂ ਕੀਤੇ ਜਾ ਰਹੇ ਨਿਯਮਾਂ ਕਾਰਨ ਉਨ੍ਹਾਂ ਨੂੰ ਖ਼ੁਦ ’ਤੇ ਕਾਬੂ ਕਰਨਾ ਪੈ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਲੁਧਿਆਣਾ
ਸਿਹਤ
Advertisement