India-US Relations: ਪੰਨੂ ਦੇ ਕਤਲ ਦੀ ਸਾਜ਼ਿਸ਼ ਕਾਰਨ ਵਿਗੜੇ ਅਮਰੀਕਾ ਤੇ ਭਾਰਤ ਦੇ ਰਿਸ਼ਤੇ ! ਅਮਰੀਕਾ ਨੇ ਦਿੱਤੀ ਸਖ਼ਤ ਚੇਤਾਵਨੀ, ਜਾਣੋ ਕੀ ਕਿਹਾ
US India Relations:: ਬੁਲਾਰੇ ਵੱਲੋਂ ਅਮਰੀਕਾ ਤੇ ਭਾਰਤ ਵਿਚਾਲੇ ਰਿਸ਼ਤਿਆਂ ਦੇ ਮਹੱਤਵ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਰਣਨੀਤਿਕ ਸਾਂਝੇਦਾਰ ਹੈ ਅਸੀਂ ਭਾਰਤ ਨਾਲ ਆਪਣੇ ਸਬੰਧ ਹੋਰ ਮਜਬੂਤ ਕਰਨ ਲਈ ਕੰਮ ਜਾਰੀ ਰੱਖਾਂਗੇ।
US India Relations: ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ (ਨਿਖਿਲ ਗੁਪਤਾ) ਉੱਤੇ ਖ਼ਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਹਨ। ਇਸ ਤੋਂ ਬਾਅਦ ਵ੍ਹਾਈਟ ਹਾਊਸ ਦੇ ਬੁਲਾਰੇ ਜਾਨ ਕਿਬ੍ਰੀ ਨੇ ਭਾਰਤੀ ਨਾਗਰਿਕ ਖ਼ਿਲਾਫ਼ ਲਾਏ ਗਏ ਇਲਜ਼ਮਾਂ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਵਾਸ਼ਿੰਗਟਨ ਆਪਣੇ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ।
ਹਾਲਾਂਕਿ ਇਸ ਦੌਰਾਨ ਬੁਲਾਰੇ ਵੱਲੋਂ ਅਮਰੀਕਾ ਤੇ ਭਾਰਤ ਵਿਚਾਲੇ ਰਿਸ਼ਤਿਆਂ ਦੇ ਮਹੱਤਵ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਰਣਨੀਤਿਕ ਸਾਂਝੇਦਾਰ ਹੈ ਅਸੀਂ ਭਾਰਤ ਨਾਲ ਆਪਣੇ ਸਬੰਧ ਹੋਰ ਮਜਬੂਤ ਕਰਨ ਲਈ ਕੰਮ ਜਾਰੀ ਰੱਖਾਂਗੇ। ਇਸ ਦੇ ਬਾਜਵੂਦ ਹੱਤਿਆ ਦੀ ਨਾਕਾਮ ਸਾਜ਼ਿਸ ਵੱਲੋਂ ਸ਼ਾਮਲ ਹੋਣ ਦੀ ਜਾਂਚ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
#WATCH | NSC Strategic Communications Coordinator John Kirby says, "...India remains a strategic partner and we are going to continue to work to improve and strengthen that strategic partnership with India. At the same time, we take this very seriously. These allegations and this… pic.twitter.com/HiuoFSXR4g
— ANI (@ANI) November 30, 2023
ਜ਼ਿਕਰ ਕਰ ਦਈਏ ਕਿ ਨਿਖਿਲ ਗੁਪਤਾ ਉੱਤੇ ਅਮਰੀਕੀ ਨਾਗਰਿਕ ਤੇ ਖ਼ਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ ਨੂੰ ਮਾਰਨ ਲਈ ਇੱਕ ਕਾਤਲ ਨੂੰ ਨਿਯੁਕਤ ਕਰਨ ਦੇ ਲਈ ਇੱਕ ਭਾਰਤੀ ਸਰਕਾਰੀ ਏਸੰਸੀ ਦੇ ਕਰਮਚਾਰੀ ਦੇ ਨਾਲ ਕੰਮ ਕਰਨ ਦਾ ਇਲਜ਼ਾਮ ਲੱਗਿਆ ਹੈ। ਇਸ ਬਾਰੇ ਬੁਲਾਰੇ ਨੇ ਕਿਹਾ ਕਿ ਸਾਨੂੰ ਇਹ ਦੇਖਕੇ ਖ਼ੁਸ਼ੀ ਹੋ ਰਹੀ ਹੈ ਕਿ ਭਾਰਤ ਵੀ ਇਸਦੀ ਜਾਂਚ ਲਈ ਕੋਸ਼ਿਸ਼ ਕਰ ਰਿਹਾ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਨੇ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਨਾਲ ਸਬੰਧਤ ਇਲਜ਼ਾਮਾਂ ਦੀ ਜਾਂਚ ਲਈ ਪਹਿਲਾਂ ਹੀ ਇੱਕ ਗਠਨ ਤਿਆਰ ਕਰ ਦਿੱਚਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਮਿੰਦ ਬਾਗਲੀ ਨੇ ਕਿਹਾ ਕਿ ਭਾਰਤੀ ਅਧਿਕਾਰੀ ਨੂੰ ਇਸ ਨਾਲ ਜੋੜਨਾ ਚਿੰਤਾ ਦਾ ਵਿਸ਼ਾ ਹੈ ਤੇ ਇਹ ਦੇਸ਼ ਦੀ ਸਰਕਾਰੀ ਨੀਤੀ ਦੇ ਖ਼ਿਲਾਫ਼ ਵੀ ਹੈ।
ਜ਼ਿਕਰ ਕਰ ਦਈਏ ਕਿ 52 ਸਾਲਾ ਨਿਖਿਲ ਗੁਪਤਾ ਉੱਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਲਈ ਇੱਕ ਕਾਤਲ ਲਾਉਣ ਤੇ ਸਾਜ਼ਿਸ਼ ਰਚਨ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਨੂੰ 20 ਸਾਲਾਂ ਦੀ ਕੈਦ ਹੋ ਸਕਦੀ ਹੈ।