US India Relations: ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ (ਨਿਖਿਲ ਗੁਪਤਾ) ਉੱਤੇ ਖ਼ਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਹਨ। ਇਸ ਤੋਂ ਬਾਅਦ ਵ੍ਹਾਈਟ ਹਾਊਸ ਦੇ ਬੁਲਾਰੇ ਜਾਨ ਕਿਬ੍ਰੀ ਨੇ ਭਾਰਤੀ ਨਾਗਰਿਕ ਖ਼ਿਲਾਫ਼ ਲਾਏ ਗਏ ਇਲਜ਼ਮਾਂ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਵਾਸ਼ਿੰਗਟਨ ਆਪਣੇ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ।
ਹਾਲਾਂਕਿ ਇਸ ਦੌਰਾਨ ਬੁਲਾਰੇ ਵੱਲੋਂ ਅਮਰੀਕਾ ਤੇ ਭਾਰਤ ਵਿਚਾਲੇ ਰਿਸ਼ਤਿਆਂ ਦੇ ਮਹੱਤਵ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਰਣਨੀਤਿਕ ਸਾਂਝੇਦਾਰ ਹੈ ਅਸੀਂ ਭਾਰਤ ਨਾਲ ਆਪਣੇ ਸਬੰਧ ਹੋਰ ਮਜਬੂਤ ਕਰਨ ਲਈ ਕੰਮ ਜਾਰੀ ਰੱਖਾਂਗੇ। ਇਸ ਦੇ ਬਾਜਵੂਦ ਹੱਤਿਆ ਦੀ ਨਾਕਾਮ ਸਾਜ਼ਿਸ ਵੱਲੋਂ ਸ਼ਾਮਲ ਹੋਣ ਦੀ ਜਾਂਚ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਨਿਖਿਲ ਗੁਪਤਾ ਉੱਤੇ ਅਮਰੀਕੀ ਨਾਗਰਿਕ ਤੇ ਖ਼ਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ ਨੂੰ ਮਾਰਨ ਲਈ ਇੱਕ ਕਾਤਲ ਨੂੰ ਨਿਯੁਕਤ ਕਰਨ ਦੇ ਲਈ ਇੱਕ ਭਾਰਤੀ ਸਰਕਾਰੀ ਏਸੰਸੀ ਦੇ ਕਰਮਚਾਰੀ ਦੇ ਨਾਲ ਕੰਮ ਕਰਨ ਦਾ ਇਲਜ਼ਾਮ ਲੱਗਿਆ ਹੈ। ਇਸ ਬਾਰੇ ਬੁਲਾਰੇ ਨੇ ਕਿਹਾ ਕਿ ਸਾਨੂੰ ਇਹ ਦੇਖਕੇ ਖ਼ੁਸ਼ੀ ਹੋ ਰਹੀ ਹੈ ਕਿ ਭਾਰਤ ਵੀ ਇਸਦੀ ਜਾਂਚ ਲਈ ਕੋਸ਼ਿਸ਼ ਕਰ ਰਿਹਾ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਨੇ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਨਾਲ ਸਬੰਧਤ ਇਲਜ਼ਾਮਾਂ ਦੀ ਜਾਂਚ ਲਈ ਪਹਿਲਾਂ ਹੀ ਇੱਕ ਗਠਨ ਤਿਆਰ ਕਰ ਦਿੱਚਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਮਿੰਦ ਬਾਗਲੀ ਨੇ ਕਿਹਾ ਕਿ ਭਾਰਤੀ ਅਧਿਕਾਰੀ ਨੂੰ ਇਸ ਨਾਲ ਜੋੜਨਾ ਚਿੰਤਾ ਦਾ ਵਿਸ਼ਾ ਹੈ ਤੇ ਇਹ ਦੇਸ਼ ਦੀ ਸਰਕਾਰੀ ਨੀਤੀ ਦੇ ਖ਼ਿਲਾਫ਼ ਵੀ ਹੈ।
ਜ਼ਿਕਰ ਕਰ ਦਈਏ ਕਿ 52 ਸਾਲਾ ਨਿਖਿਲ ਗੁਪਤਾ ਉੱਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਲਈ ਇੱਕ ਕਾਤਲ ਲਾਉਣ ਤੇ ਸਾਜ਼ਿਸ਼ ਰਚਨ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਨੂੰ 20 ਸਾਲਾਂ ਦੀ ਕੈਦ ਹੋ ਸਕਦੀ ਹੈ।