US Report On India-Pakistan : ਅਮਰੀਕਾ ਨੇ ਇੰਟੈਲੀਜੈਂਸ ਕਮਿਊਨਿਟੀ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਹੈ। ਇਸ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ 'ਤੇ ਚਿੰਤਾ ਪ੍ਰਗਟਾਈ ਗਈ ਹੈ। ਰਿਪੋਰਟ 'ਚ ਇਸ ਗੱਲ ਨੂੰ ਲੈ ਕੇ ਚਿਤਾਵਨੀ ਜ਼ਾਹਰ ਕੀਤੀ ਗਈ ਹੈ ਕਿ ਪਾਕਿਸਤਾਨ ਭਾਰਤ ਦੇ ਅੰਦਰ ਕੋਈ ਵੱਡਾ ਅੱਤਵਾਦੀ ਹਮਲਾ ਕਰ ਸਕਦਾ ਹੈ।

 

ਇਹ ਵੀ ਪੜ੍ਹੋ : ਫਗਵਾੜਾ 'ਚ ਟਰਾਲੀ ਨਾਲ ਬਾਈਕ ਦੀ ਟੱਕਰ, ਨੌਜਵਾਨ ਦੀ ਮੌਤ, ਹੋਲਾ ਮੁਹੱਲਾ 'ਚ ਮੱਥਾ ਟੇਕਣ ਜਾ ਰਿਹਾ ਸੀ

ਰਿਪੋਰਟ 'ਚ ਕਿਹਾ ਗਿਆ ਹੈ ਕਿ ਕੰਟਰੋਲ ਰੇਖਾ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਵਧ ਸਕਦਾ ਹੈ। ਕਮਿਊਨਿਟੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਭਾਰਤ ਵਿਰੋਧੀ ਅੱਤਵਾਦੀਆਂ ਅਤੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਇਸ ਦੇ ਮੱਦੇਨਜ਼ਰ ਕੰਟਰੋਲ ਰੇਖਾ 'ਤੇ ਸੰਭਾਵਿਤ ਟਕਰਾਅ ਅਮਰੀਕਾ ਲਈ ਚਿੰਤਾ ਦਾ ਵਿਸ਼ਾ ਹੈ।

 



ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਨਵੀਂ ਦਿੱਲੀ ਵਿੱਚ ਮੌਜੂਦਾ ਸਰਕਾਰ ਦੇ ਰਵੱਈਏ ਨੂੰ ਦੇਖਦੇ ਹੋਏ ਅਜਿਹਾ ਹੋਣ ਦੀ ਜ਼ਿਆਦਾ ਸੰਭਾਵਨਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਮੋਦੀ ਸਰਕਾਰ ਪਾਕਿਸਤਾਨ ਦੀ ਕਿਸੇ ਵੀ ਭੜਕਾਹਟ ਦਾ ਫੌਜੀ ਤਾਕਤ ਨਾਲ ਜਵਾਬ ਦੇਵੇਗੀ।

ਰਿਪੋਰਟ ਵਿੱਚ ਕਿਹਾ ਗਿਆ ਹੈ, "ਵਧੇ ਹੋਏ ਤਣਾਅ ਦੇ ਬਾਰੇ ਹਰੇਕ ਪੱਖ ਦੀ ਧਾਰਨਾ ਹਿੰਸਕ ਸੰਘਰਸ਼ ਦੇ ਜੋਖਮਾਂ ਨੂੰ ਵਧਾਉਂਦੀ ਹੈ। ਕਸ਼ਮੀਰ ਵਿੱਚ ਹਿੰਸਕ ਅਸ਼ਾਂਤੀ ਜਾਂ ਭਾਰਤ ਵਿੱਚ ਇੱਕ ਅੱਤਵਾਦੀ ਹਮਲਾ ਸੰਭਾਵਿਤ ਫਲੈਸ਼ਪੁਆਇੰਟ ਹੈ।

 

ਭਾਰਤ ਦੇ ਚੁੱਕਾ ਹੈ ਮਜ਼ਬੂਤ ਜਵਾਬ

 

ਭਾਰਤ ਨੇ ਆਪਣੇ ਪਹਿਲੇ ਅੱਤਵਾਦੀ ਹਮਲੇ ਨੂੰ ਲੈ ਕੇ ਪਾਕਿਸਤਾਨ 'ਚ ਵੱਡੀ ਕਾਰਵਾਈ ਕੀਤੀ ਹੈ। ਉੜੀ ਹਮਲੇ ਦੇ ਜਵਾਬ 'ਚ ਭਾਰਤੀ ਫੌਜ ਨੇ ਪਾਕਿਸਤਾਨ 'ਚ ਸਰਜੀਕਲ ਸਟ੍ਰਾਈਕ ਕੀਤੀ ਸੀ, ਜਦਕਿ ਪੁਲਵਾਮਾ ਹਮਲੇ ਦੇ ਜਵਾਬ 'ਚ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।

ਭਾਰਤ-ਚੀਨ ਸਬੰਧਾਂ 'ਤੇ ਕੀ ਹੈ ਰਿਪੋਰਟ 'ਚ ?


ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ-ਚੀਨ ਸਬੰਧ ਤਣਾਅਪੂਰਨ ਬਣੇ ਰਹਿਣਗੇ। ਵਿਵਾਦਿਤ ਸਰਹੱਦ ਦੇ ਦੋਵੇਂ ਪਾਸੇ ਫੌਜੀ ਮੌਜੂਦਗੀ ਦੋਵਾਂ ਪ੍ਰਮਾਣੂ ਸ਼ਕਤੀਆਂ ਵਿਚਾਲੇ ਖਤਰਾ ਵਧਾਉਂਦੀ ਹੈ। ਭਾਰਤ ਅਤੇ ਚੀਨ ਵਿਚਾਲੇ ਹਥਿਆਰਬੰਦ ਟਕਰਾਅ ਅਮਰੀਕੀ ਹਿੱਤਾਂ ਅਤੇ ਨਾਗਰਿਕਾਂ ਲਈ ਸਿੱਧਾ ਖਤਰਾ ਪੈਦਾ ਕਰ ਸਕਦਾ ਹੈ।