Firing In US: ਅਮਰੀਕਾ 'ਚ ਫਿਰ ਤੋਂ ਗੋਲੀਬਾਰੀ... ਮਿਸ਼ੀਗਨ ਯੂਨੀਵਰਸਿਟੀ 'ਚ 2 ਥਾਵਾਂ 'ਤੇ ਗੋਲੀਬਾਰੀ, 3 ਲੋਕਾਂ ਦੀ ਮੌਤ, 48 ਘੰਟੇ ਲਈ ਕਲਾਸਾਂ ਬੰਦ
US Firing News: ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ ਇੱਥੇ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਅਕਤੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ।
US Firing News: ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ ਇੱਥੇ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਅਕਤੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਈ ਲੋਕ ਉਸ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਏ। ਇਸ ਗੋਲੀਬਾਰੀ 'ਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਘੱਟੋ-ਘੱਟ 5 ਲੋਕ ਜ਼ਖਮੀ ਹਨ। ਇਹ ਹਮਲਾ ਵਿਦਿਆਰਥੀਆਂ 'ਤੇ ਕੀਤਾ ਗਿਆ ਸੀ।
MSU ਪੁਲਿਸ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਿਸ਼ੀਗਨ ਸਟੇਟ ਯੂਨੀਵਰਸਿਟੀ ਕੈਂਪਸ ਵਿੱਚ ਦੋ ਥਾਂਵਾ ਤੇ ਗੋਲੀਬਾਰੀ ਹੋਈ। ਇਸ 'ਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਮੁਤਾਬਕ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਉਮਰ ਕਰੀਬ 43 ਸਾਲ ਸੀ।
ਹਮਲਾਵਰ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ
ਪੁਲਿਸ ਨੇ ਦੱਸਿਆ ਕਿ ਇਸ ਘਾਤਕ ਗੋਲੀਬਾਰੀ ਵਿੱਚ ਹਮਲਾਵਰ ਨੇ ਆਪਣੇ ਆਪ ਨੂੰ ਵੀ ਸੱਟ ਮਾਰੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਦੀ ਲਾਸ਼ ਕੈਂਪਸ ਦੇ ਬਾਹਰ ਮਿਲੀ ਹੈ। ਯਾਨੀ ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ, ਇਸ ਲਈ ਪੁਲਿਸ ਨੇ ਉਸ ਨੂੰ ਸ਼ੱਕੀ ਦੱਸਿਆ ਹੈ। ਇਸ ਦੇ ਨਾਲ ਹੀ ਡਰਾਉਣੀ ਸਥਿਤੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਕੈਂਪਸ 'ਚ ਨਾ ਆਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਗੋਲੀਬਾਰੀ 'ਚ ਜ਼ਖਮੀ ਹੋਏ ਵਿਦਿਆਰਥੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਕਲਾਸਾਂ 48 ਘੰਟਿਆਂ ਲਈ ਮੁਅੱਤਲ
ਅਮਰੀਕੀ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਵਿਚ ਸਾਰੀਆਂ ਗਤੀਵਿਧੀਆਂ ਅਤੇ ਕਲਾਸਾਂ ਨੂੰ ਅਗਲੇ 48 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਲੋਰੀਡਾ ‘ਚ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ‘ਚ 10 ਲੋਕ ਜ਼ਖਮੀ ਹੋ ਗਏ ਸਨ, ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ ‘ਚ ਵਾਪਰੀ ਸੀ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਕ ਰਿਪੋਰਟ ਮੁਤਾਬਕ ਅਮਰੀਕਾ 'ਚ ਪਿਛਲੇ ਸਾਲ ਯਾਨੀ 2022 'ਚ 600 ਤੋਂ ਜ਼ਿਆਦਾ ਸਮੂਹਿਕ ਗੋਲੀਬਾਰੀ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਅਮਰੀਕਾ 'ਚ ਨਾਗਰਿਕਾਂ ਲਈ ਬੰਦੂਕ ਰੱਖਣ ਦਾ ਕਾਨੂੰਨ ਹੈ, ਜਿਸ ਮੁਤਾਬਕ ਹਰ ਕੋਈ ਬੰਦੂਕ ਰੱਖ ਸਕਦਾ ਹੈ, ਇਸ ਕਾਨੂੰਨ 'ਤੇ ਹੁਣ ਸਵਾਲ ਉੱਠ ਰਹੇ ਹਨ।