Trump Corona Positive: ਕੋਰੋਨਾ ਪੌਜ਼ੇਟਿਵ ਹੋਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਸਪਤਾਲ 'ਚ ਭਰਤੀ
ਏਬੀਪੀ ਸਾਂਝਾ | 03 Oct 2020 08:02 AM (IST)
ਜਾਣਕਾਰੀ ਮੁਤਾਬਕ ਰਾਸ਼ਟਰਪਤੀ ਟਰੰਪ ਨੂੰ ਵਾਲਟਰ ਰੀਡ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਟਰੰਪ ਦੀ ਪਤਨੀ ਵੀ ਕੋਰੋਨਾ ਪੌਜ਼ੇਟਿਵ ਹੈ।
ਨਿਊ ਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹਸਪਤਾਲ ਵਿੱਚ ਦਾਖਲ ਹਨ। ਉਹ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਵਾਲਟਰ ਰੀਡ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਉ ਦਾ ਇਲਾਜ ਕੀਤਾ ਜਾਵੇਗਾ। ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਕੋਰੋਨਾ ਤੋਂ ਸੰਕਰਮਿਤ ਹੈ। ਟਰੰਪ ਦੇ ਡਾਕਟਰ ਸੀਨ ਕੌਨਲੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਸ਼ਾਮ ਨੂੰ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇੱਕ ਵੀਡੀਓ ਨੂੰ ਟਵੀਟ ਕਰਦਿਆਂ ਰਾਸ਼ਟਰਪਤੀ ਨੇ ਕਿਹਾ, “ਮੈਂ ਇਸ ਮਦਦ ਲਈ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਵਾਲਟਰ ਰੀਡ ਹਸਪਤਾਲ ਜਾ ਰਿਹਾ ਹਾਂ ਮੈਨੂੰ ਲਗਦਾ ਹੈ ਕਿ ਮੈਂ ਠੀਕ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਚੀਜ਼ਾਂ ਚੰਗੀ ਤਰ੍ਹਾਂ ਚੱਲਣ। ਫਸਟ ਲੇਡੀ ਵੀ ਠੀਕ ਹੈ। ਮੈਂ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਮੈਂ ਇਸ ਨੂੰ ਕਦੇ ਨਹੀਂ ਭੁੱਲਾਂਗਾ।” ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਟਰੰਪ ਨੇ ਖੁਦ ਟਵੀਟ ਕਰਕੇ ਕੋਰੋਨਾ ਸੰਕਰਮਿਤ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੂੰ ਕੋਰੋਨਾ ਹੋ ਗਿਆ ਹੈ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਪੀਐਮ ਮੋਦੀ ਨੇ ਟਵੀਟ ਕੀਤਾ, "ਮੈਂ ਆਪਣੇ ਦੋਸਤ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੂੰ ਜਲਦੀ ਤੋਂ ਜਲਦੀ ਸਿਹਤਮੰਦ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904