ਪੜਚੋਲ ਕਰੋ

American President Joe Biden: ਜੋਅ ਬਾਈਡੇਨ ਘਰ 'ਚ ਫਿਰ ਆਇਆ ਸ਼ੱਕੀ ਜਹਾਜ਼, Fighter Plane ਨੇ ਸੰਭਾਲਿਆ ਮੋਰਚਾ, ਜਾਣੋ ਕੀ ਹੈ ਮਾਮਲਾ

American President Joe Biden: ਅਮਰੀਕਾ ਦੇ ਡੇਲਾਵੇਅਰ 'ਚ ਰਾਸ਼ਟਰਪਤੀ ਜੋਅ ਬਾਈਡੇਨ ਦੀ ਰਿਹਾਇਸ਼ ਨੇੜੇ ਸਿਵਲ ਜਹਾਜ਼ਾਂ ਨੂੰ ਉੱਡਣ ਦੀ ਇਜਾਜ਼ਤ ਨਹੀਂ ਹੈ ਪਰ ਸ਼ਨੀਵਾਰ ਨੂੰ ਇੱਥੇ ਇਕ ਜਹਾਜ਼ ਦਾਖਲ ਹੋਇਆ।

Joe Biden Security Threat:  ਇਜ਼ਰਾਈਲ-ਹਮਾਸ ਯੁੱਧ ਦੇ ਵਿਚਕਾਰ, ਦੁਨੀਆ ਭਰ ਦੀਆਂ ਸੁਰੱਖਿਆ ਏਜੰਸੀਆਂ ਆਪਣੇ ਰਾਜ ਦੇ ਮੁਖੀਆਂ ਦੀ ਸੁਰੱਖਿਆ ਨੂੰ ਲੈ ਕੇ ਵਧੇਰੇ ਸੁਚੇਤ ਹੋ ਗਈਆਂ ਹਨ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਗਲਤੀ ਸਾਹਮਣੇ ਆਈ ਹੈ। ਇੱਥੇ ਡੇਲਾਵੇਅਰ ਵਿੱਚ, ਸਿਵਲ ਹਵਾਈ ਜਹਾਜ਼ਾਂ ਲਈ ਨੋ ਫਲਾਈ ਜ਼ੋਨ ਹੋਣ ਦੇ ਬਾਵਜੂਦ ਇੱਕ ਜਹਾਜ਼ ਅਚਾਨਕ ਬਾਈਡੇਨ ਦੇ ਘਰ ਦੇ ਨੇੜੇ ਦਾਖਲ ਹੋ ਗਿਆ। ਹਾਲਾਂਕਿ ਵੇਖਦੇ ਹੀ ਵੇਖਦੇ ਅਮਰੀਕੀ ਸੁਰੱਖਿਆ ਏਜੰਸੀਆਂ ਦੇ ਲੜਾਕੂ ਜਹਾਜ਼ਾਂ ਨੇ ਉਡਾਣ ਭਰੀ ਅਤੇ ਜਹਾਜ਼ ਨੂੰ ਸੁਰੱਖਿਅਤ ਹਵਾਈ ਅੱਡੇ 'ਤੇ ਉਤਾਰਿਆ ਗਿਆ।

ਪਤਾ ਲੱਗਾ ਹੈ ਕਿ ਬਾਈਡੇਨ ਵਿਲਮਿੰਗਟਨ ਦੇ ਆਪਣੇ ਘਰ 'ਤੇ ਮੌਜੂਦ ਸੀ ਜਦੋਂ ਨਾਗਰਿਕ ਜਹਾਜ਼ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਘਰ ਦੇ ਨੇੜੇ ਪਾਬੰਦੀਸ਼ੁਦਾ ਜ਼ੋਨ 'ਚ ਘੁਸਪੈਠ ਕੀਤੀ। ਫੌਕਸ ਨਿਊਜ਼ ਨੇ ਸੰਯੁਕਤ ਰਾਜ ਦੀ ਸੀਕ੍ਰੇਟ ਸਰਵਿਸ ਦੇ ਸੰਚਾਰ ਮੁਖੀ ਐਂਥਨੀ ਗੁਗਲੀਏਲਮੀ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ।

ਗੁਗਲੀਏਲਮੀ ਨੇ ਕਿਹਾ ਕਿ ਨਾਗਰਿਕ ਜਹਾਜ਼ ਸ਼ਨੀਵਾਰ (28 ਅਕਤੂਬਰ) ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਥੋੜ੍ਹੀ ਦੇਰ ਬਾਅਦ ਵਿਲਮਿੰਗਟਨ ਦੇ ਉੱਤਰ ਵੱਲ ਪਾਬੰਦੀਸ਼ੁਦਾ ਹਵਾਈ ਖੇਤਰ ਵਿੱਚ ਦਾਖਲ ਹੋਇਆ। ਉਨ੍ਹਾਂ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਮਦਦ ਨਾਲ ਨਾਗਰਿਕ ਜਹਾਜ਼ ਨੂੰ ਸਾਵਧਾਨੀ ਦੇ ਤੌਰ 'ਤੇ ਰੋਕਿਆ ਗਿਆ ਅਤੇ ਨੇੜਲੇ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰਿਆ ਗਿਆ।

ਨਹੀਂ ਹੈ ਕੋਈ ਖ਼ਤਰਾ 

ਰਿਪੋਰਟਾਂ ਦੀ ਮੰਨੀਏ ਤਾਂ ਨਾਗਰਿਕ ਜਹਾਜ਼ਾਂ ਦੀ ਇਸ ਘੁਸਪੈਠ ਨੂੰ ਲੈ ਕੇ ਅਜੇ ਤੱਕ ਕੋਈ ਖਤਰਾ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਅਮਰੀਕੀ ਰਾਸ਼ਟਰਪਤੀ ਦੀ ਸੁਰੱਖਿਆ ਦੇ ਮੱਦੇਨਜ਼ਰ ਸੀਕ੍ਰੇਟ ਸਰਵਿਸ ਅਤੇ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਏਜੰਟਾਂ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਲਾਈਟ ਦੇ ਪਾਇਲਟ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਹਾਜ਼ ਕਿਸ ਮਕਸਦ ਨਾਲ ਉਡਾਣ ਭਰਿਆ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦਾ ਸਮਾਂ ਅਤੇ ਹੋਰ ਪੈਟਰਨ ਵੀ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਫੌਕਸ ਨਿਊਜ਼ ਦੀ ਰਿਪੋਰਟ ਨੇ ਗੁਗਲੀਲਮੀ ਦੇ ਹਵਾਲੇ ਨਾਲ ਕਿਹਾ ਕਿ ਇਸ ਘਟਨਾ ਦਾ ਅਮਰੀਕੀ ਰਾਸ਼ਟਰਪਤੀ ਦੀ ਯਾਤਰਾ 'ਤੇ ਕੋਈ ਅਸਰ ਨਹੀਂ ਪਿਆ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget