(Source: ECI/ABP News/ABP Majha)
ਪਹਿਲੀ ਵਾਰ ਅਮਰੀਕਾ ਨੂੰ ਭਾਰਤੀ ਵਿਦਿਆਰਥੀਆਂ ਦੀ ਹੋਈ ਚਿੰਤਾ, ਰਾਜਦੂਤ ਨੇ ਵੀਜ਼ਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ
USA Visa: ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਹਨਾਂ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕਾ ਵਿਦਿਆਰਥੀ ਵੀਜ਼ਾ ਨੂੰ "ਉੱਚ ਤਰਜੀਹ" ਦਿੰਦਾ ਹੈ ਕਿਉਂਕਿ...
USA Visa: ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਹਨਾਂ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕਾ ਵਿਦਿਆਰਥੀ ਵੀਜ਼ਾ ਨੂੰ "ਉੱਚ ਤਰਜੀਹ" ਦਿੰਦਾ ਹੈ ਕਿਉਂਕਿ ਉਹ ਜਾਣਦਾ ਹੈ ਕਿ ਲੋਕਾਂ ਦੇ ਰਿਸ਼ਤੇ ਜੀਵਨ ਭਰ ਰਹਿੰਦੇ ਹਨ। ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਅਮਰੀਕੀ ਦੂਤਾਵਾਸ ਇਸ ਸਾਲ ਵੱਧ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਦੇਣ ਦੀ ਤਿਆਰੀ ਕਰ ਰਿਹਾ ਹੈ। 'ਅਮਰੀਕਨ ਸੈਂਟਰ' 'ਚ ਇਕ ਇੰਟਰਵਿਊ 'ਚ, ਗਾਰਸੇਟੀ ਨੇ ਇਹ ਵੀ ਯਾਦ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਉਨ੍ਹਾਂ ਤੋਂ ਭਾਰਤੀਆਂ ਲਈ ਵੀਜ਼ਾ ਲਈ ਉਡੀਕ ਸਮਾਂ ਘਟਾਉਣ ਲਈ ਕਿਹਾ ਹੈ।
ਰਾਜਦੂਤ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਅਮਰੀਕੀ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਰਾਸ਼ਟਰਪਤੀ ਨੇ ਕਿਸੇ ਰਾਜਦੂਤ ਨੂੰ ਵੀਜ਼ਾ ਲਈ ਉਡੀਕ ਸਮਾਂ ਘਟਾਉਣ ਲਈ ਕਿਹਾ ਹੈ। ਅਜਿਹਾ ਇਸ ਲਈ ਕਿਉਂਕਿ ਭਾਰਤੀ ਸਾਡੇ ਦੋਸਤ ਹਨ... ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਨੂੰ ਮਿਲਣ ਜਾਂ ਵਪਾਰਕ ਭਾਗੀਦਾਰਾਂ ਨੂੰ ਦੇਖਣਾ ਚਾਹੁੰਦੇ ਹਨ।" ਸਿੱਖਿਆ ਨੂੰ ਭਾਰਤ-ਅਮਰੀਕਾ ਸਬੰਧਾਂ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦੇ ਹੋਏ, ਗਾਰਸੇਟੀ ਨੇ ਕਿਹਾ, "ਮੈਨੂੰ ਲਗਦਾ ਹੈ ਕਿ ਸਾਡੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਤੋਂ ਵੱਧ ਸਾਡੇ ਦੇਸ਼ਾਂ ਅਤੇ ਸਾਡੇ ਲੋਕਾਂ ਨੂੰ ਕੁਝ ਵੀ ਨਹੀਂ ਜੋੜਦਾ।"
ਉਨ੍ਹਾਂ ਕਿਹਾ, ' ਇਹ ਉਨ੍ਹਾਂ ਦੀ ਜ਼ਿੰਦਗੀ ਦਾ ਹਿੱਸਾ ਹੈ। ਅਮਰੀਕਾ ਭਾਰਤੀਆਂ ਦੇ ਜੀਵਨ ਦਾ ਹਿੱਸਾ ਬਣ ਜਾਂਦਾ ਹੈ। ਉੱਥੇ ਹੀ ਜੋ ਅਮਰੀਕੀ ਭਾਰਤ ਆਉਂਦੇ ਹਨ ਤਾਂ ਉਹਨਾਂ ਲਈ ਭਾਰਤ ਅਮਰੀਕੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਜਾਂਦਾ ਹੈ। ਇਹ ਦੋਵਾਂ ਦੇਸ਼ਾਂ ਵਿਚਕਾਰ ਬਹੁਤ ਨਜ਼ਦੀਕੀ ਸਬੰਧ ਹੈ। '
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel: https://t.me/abpsanjhaofficial